Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਿਸਾਨਾਂ ਦਾ ਉਜਾੜਾ ਕਿਸੇ ਵੀ ਹਾਲਤ……..

ਕਿਸਾਨਾਂ ਦਾ ਉਜਾੜਾ ਕਿਸੇ ਵੀ ਹਾਲਤ……..

ਕਿਸਾਨਾਂ ਦਾ ਉਜਾੜਾ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦਿੱਤਾ ਜਾਵੇਗਾ : ਮਨਜੀਤ ਸਿੰਘ ਖਾਨਪੁਰ 

ਗੜ੍ਹਦੀਵਾਲਾ 26 ਅਗਸਤ (ਚੌਧਰੀ) : : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕਾਈ ਗੜ੍ਹਦੀਵਾਲਾ ਦਾ ਇੱਕ ਵਫ਼ਦ ਮਨਜੀਤ ਸਿੰਘ ਖਾਨਪੁਰ ਦੀ ਪ੍ਰਧਾਨਗੀ ਹੇਠ ਢੋਲਵਾਹਾ ਵਿਖੇ 70-75 ਸਾਲਾਂ ਤੋਂ ਕਾਬਜ ਕਿਸਾਨਾਂ ਨੂੰ ਸਰਕਾਰ ਵੱਲੋਂ ਉਜਾੜੇ ਜਾਣ ਦੇ ਸੰਬੰਧ ਵਿੱਚ ਡੀ ਡੀ ਪੀ ਓ ਹੁਸ਼ਿਆਰਪੁਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਮਨਜੀਤ ਸਿੰਘ ਖਾਨਪੁਰ ਨੇ ਦੱਸਿਆ ਕਿ ਲਗਭਗ 70-75 ਸਾਲਾਂ ਤੋਂ ਵੱਧ ਸਮੇਂ ਤੋਂ ਕਿਸਾਨ ਵੀਰ ਆਪਣਾ ਅਤੇ ਆਪਣੇ ਪਰਿਵਾਰਾਂ ਦਾ ਜੀਵਨ ਬਸਰ ਕਰ ਰਹੇ ਹਨ ਸਰਕਾਰ ਉਹਨਾ ਨੂੰ ਢੋਲਵਾਹਾ ਤੋਂ ਉਜਾੜਨ ਵਾਸਤੇ ਨਵੇਂ ਹਥਕੰਡੇ ਅਪਣਾ ਰਹੀ ਹੈ ਜਿਸਦਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਵੱਲੋਂ ਸਰਕਾਰ ਦੀ ਨਿੰਦਾ ਕਰਦੀ ਹੈ ਅਤੇ ਕਿਸਾਨਾਂ ਦੇ ਹੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਰਜਵਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਉਜਾੜਾ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਡੀ ਡੀ ਪੀ ਓ ਹੁਸ਼ਿਆਰਪੁਰ ਨੂੰ ਸਾਰੀ ਘਟਨਾ ਤੋਂ ਜਾਣੂ ਕਰਵਾਉਂਦਿਆਂ ਮੰਗ ਕੀਤੀ ਕਿ ਇਹਨਾਂ ਕਿਸਾਨਾਂ ਨੂੰ ਉਹਨਾ ਦੇ ਘਰਾਂ ਤੋਂ ਬੇਘਰ ਨਾ ਕੀਤਾ ਜਾਵੇ । ਇਸ ਮੌਕੇ ਮਨਜੀਤ ਸਿੰਘ ਖਾਨਪੁਰ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਇਸ ਮੁੱਦੇ ਤੇ ਕੱਲ੍ਹ ਇਕ ਅਹਿਮ ਮੀਟਿੰਗ ਕਰਨ ਜਾ ਰਹੀ ਹੈ ਤਾਂ ਕਿ ਕਿਸੇ ਵੀ ਕਿਸਾਨ ਵੀਰ ਨਾਲ ਧੱਕਾ ਨਾ ਹੋ ਸਕੇ।ਇਸ ਮੌਕੇ ਮਨਜੀਤ ਸਿੰਘ ਖਾਨਪੁਰ ਸੀਨੀਅਰ ਮੀਤ ਪ੍ਰਧਾਨ ਬੀ ਕੇ ਯੂ ਰਾਜੋਵਾਲ, ਦੋਆਬਾ ਜੋਨ ਬੀ ਕੇ ਯੂ ਦੇ ਪ੍ਰਧਾਨ ਕਸ਼ਮੀਰ ਸਿੰਘ ਜੰਡਿਆਲਾ,ਗੁਰਜਪਾਲ ਸਿੰਘ ਮੀਤ ਪ੍ਰਧਾਨ ਬੀ ਕੇ ਯੂ ਹੁਸ਼ਿਆਰਪੁਰ, ਨਿਰਮਲ ਸਿੰਘ ਪ੍ਰਧਾਨ ਕਿਸਾਨ ਮਜਦੂਰ ਹਿਤਕਾਰੀ ਸਭਾ ਨੰਗਲ ਬਿਹਾਲਾਂ, ਜੇ ਈ ਰਛਪਾਲ ਸਿੰਘ, ਡਾ ਬਲਵੀਰ ਸਿੰਘ, ਦਿਲਬਾਗ ਸਿੰਘ, ਗੁਰਮੇਲ ਸਿੰਘ, ਤੇਜਵੀਰ ਸਿੰਘ, ਨਿਸ਼ਾਨ ਸਿੰਘ, ਸੁਖਦੇਵ ਸਿੰਘ ਢੋਲਵਾਹਾ,ਰਣਵੀਰ ਸਿੰਘ ਰਾਣਾ  ਮੈਂਬਰ ਪੰਚਾਇਤ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।