ਦਸੂਹਾ 7 ਮਈ (ਚੌਧਰੀ)
: ਦਸੂਹਾ ਦੇ ਪਿੰਡ ਕੌਲੀਆਂ ਵਿਖੇ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕ+ਤ+ਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਬੂਟੀ ਰਾਮ (ਕਰੀਬ 45 ਸਾਲ) ਪੁੱਤਰ ਹੰਸ ਰਾਜ ਵਾਸੀ ਪਿੰਡ ਕੌਲੀਆਂ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ ਦੀ ਲਾ+ਸ਼ ਉਨ੍ਹਾਂ ਦੇ ਘਰ ਦੇ ਬਰਾਂਡੇ ਵਿੱਚੋਂ ਮਿਲੀ ਹੈ। ਇਸ ਸਬੰਧੀ ਸਵੇਰੇ ਉਸ ਸਮੇਂ ਪਤਾ ਚੱਲਿਆ ਜਦੋਂ ਉਸ ਦੀ ਪਤਨੀ ਆਪਣੇ ਕਮਰੇ ਤੋਂ ਬਾਹਰ ਨਿਕਲੀ। ਜਿਸ ਨੇ ਆਪਣੇ ਪਤੀ ਦੀ ਲਾਸ਼ ਨੂੰ ਦੇਖਕੇ ਚੀਕ ਚਿਹਾੜਾ ਪਾ ਦਿੱਤਾ ਅਤੇ ਗੁਆਂਡੀ ਪਰਿਵਾਰਾਂ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਪ੍ਰਾਪਤ ਹੋਣ ਤੋਂ ਬਾਅਦ ਡੀ.ਐਸ.ਪੀ ਦਸੂਹਾ ਜਗਦੀਸ਼ ਰਾਜ ਅੱਤਰੀ, ਐਸ.ਐਚ.ਓ ਦਸੂਹਾ ਹਰਪ੍ਰੇਮ ਸਿੰਘ ਅਤੇ ਚੌਂਕੀ ਇੰਚਾਰਜ ਸੰਸਾਰਪੁਰ ਏ.ਐਸ .ਆਈ ਬਲਵੰਤ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਤੇ ਪਹੁੰਚੇ। ਇਸ ਸਬੰਧੀ ਡੀ.ਐਸ.ਪੀ ਦਸੂਹਾ ਜਗਦੀਸ਼ ਰਾਜ ਅੱਤਰੀ ਦਸੂਹਾ ਨੇ ਦੱਸਿਆ ਕਿ ਪੁਲਿਸ ਵੱਲੋਂ ਬਰੀਕੀ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਮ੍ਰਿ+ਤਕ ਦੀ ਪਤਨੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮ੍ਰਿ+ਤਕ ਆਪਣੇ ਪਿੱਛੇ ਤਿੰਨ ਬੱਚੇ ਛੱਡ ਗਿਆ ਹੈ।








