Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਦੇਸੀ ਆਟੋ ਪਿਸਟਲ ਤੇ 03 ਜਿੰਦਾ ਰੋਂਦ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਦੇਸੀ ਆਟੋ ਪਿਸਟਲ ਤੇ 03 ਜਿੰਦਾ ਰੋਂਦ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਦਸੂਹਾ 12 ਜੂਨ (ਚੌਧਰੀ) 

: ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵੀਜਨ ਅਧੀਨ ਜਗਦੀਸ਼ ਰਾਜ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਜੀ ਦੀ ਨਿਗਰਾਨੀ ਹੇਠ,ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।

ਜਦੋ ਸਬ ਇੰਸਪੈਕਟਰ ਹਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸੁਗਰ ਮਿੱਲ ਰੰਧਾਵਾ ਦੀ ਤਰਫ ਭੈੜੇ ਤੇ ਸ਼ੱਕੀ ਪੁਰਸ਼ਾ ਦੀ ਚੈਕਿੰਗ ਸਬੰਧੀ ਹੁਸਿਆਰਪੁਰ ਚੂੰਗੀ ਤੋ ਜਾ ਰਹੇ ਸੀ ਤਾਂ ਜਦੋ ਪੈਰਾਡਾਇਜ ਕਲੋਨੀ ਮੋੜ ਨਜਦੀਕ ਪੁੱਜੇ ਤਾਂ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਨਿਲ ਕੁਮਾਰ ਪੁੱਤਰ ਸਵਰਨ ਸਿੰਘ ਵਾਸੀ ਭਾਣੋਵਾਲ ਥਾਣਾ ਗੜਦੀਵਾਲਾ ਹਾਲ ਵਾਸੀ ਨਵੀਂ ਕਲੋਨੀ ਨੇੜੇ ਦਾਣਾ ਮੰਡੀ ਗੜਦੀਵਾਲਾ ਜਿਲਾ ਹੁਸਿਆਰਪੁਰ ਪਾਸ ਇੱਕ ਦੇਸੀ ਪਿਸਟਲ ਬਿਨਾਂ ਲਾਇਸੰਸੀ ਹੈ ਜੋ ਕੋਰਟ ਕੰਪਲੈਕਸ ਦਸੂਹਾ ਨੇੜੇ ਪੈਦਲ ਦਸੂਹਾ ਸਾਈਡ ਨੂੰ ਆ ਰਿਹਾ ਹੈ ਜੇਕਰ ਰੋਡ ਕੀਤਾ ਜਾਵੇ ਤਾਂ ਉਹ ਨਜਾਇਜ ਹਥਿਆਰ ਸਮੇਤ ਕਾਬੂ ਆ ਸਕਦਾ ਹੈ । ਜਿਸ ਤੇ ਮੁੱਕਦਮਾ ਨੰਬਰ 119 ਮਿਤੀ 11-06-2024 ਅ/ਧ 25- 54-59 ਆਰਮ ਐਕਟ ਥਾਣਾ ਦਸੂਹਾ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ । ਜੋ ਦੋਰਾਨੇ ਤਫਤੀਸ਼ ਦੋਸ਼ੀ ਅਨਿਲ ਕੁਮਾਰ ਉਕਤ ਨੂੰ ਮਿਤੀ 11-06-2024 ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਉਸ ਪਾਸੋ ਇੱਕ ਦੇਸੀ ਆਟੋ ਪਿਸਟਲ Made in USA ਸਮੇਤ 03 ਜਿੰਦਾ ਰੋਂਦ ਬ੍ਰਾਮਦ ਕੀਤਾ ਗਿਆ ਹੈ । ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਸ ਪਾਸੋਂ ਡੂੰਗਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ।ਦੋਸ਼ੀ ਖਿਲਾਫ ਇਸ ਤੋ ਇਲਾਵਾ ਪਹਿਲਾ ਵੀ ਹੋਰ ਮੁੱਕਦਮੇ ਦਰਜ ਰਜਿਸਟਰ ਹਨ।