Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਬੇਰੁਜ਼ਗਾਰ 5994 ਈ.ਟੀ.ਟੀ ਅਧਿਆਪਕਾਂ ਨੂੰ ਜੁਆਇੰਨ ਨਾ ਕਰਵਾਉਣਾ ਮੰਦਭਾਗਾ  :

ਬੇਰੁਜ਼ਗਾਰ 5994 ਈ.ਟੀ.ਟੀ ਅਧਿਆਪਕਾਂ ਨੂੰ ਜੁਆਇੰਨ ਨਾ ਕਰਵਾਉਣਾ ਮੰਦਭਾਗਾ  :

ਗੜ੍ਹਦੀਵਾਲਾ (ਪ੍ਰਾਈਮ ਪੰਜਾਬ ਟਾਈਮਜ਼) 

: ਗੌਰਮਿੰਟ ਟੀਚਰ ਯੂਨੀਅਨ ਹੁਸ਼ਿਆਰਪੁਰ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਤੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਗੜਦੀਵਾਲਾ ਅਤੇ ਗੁਰਮੁੱਖ ਸਿੰਘ ਬਲਾਲਾ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਆਗੂਆਂ ਨੇ ਬੋਲਦਿਆਂ ਕਿਹਾ ਕਿ 5994 ਈ.ਟੀ.ਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਮਿਲਣ ਉਪਰੰਤ ਹਾਈਕੋਰਟ ਵਲੋਂ ਸਿੱਖਿਆ ਵਿਭਾਗੀ ਦੀ ਲਾਪ੍ਰਵਾਹੀ ਕਾਰਨ ਲਗਾਈ ਰੋਕ ਵਾਲਾ ਕੇਸ ਡਿਸਮਿਸ ਹੋਣ ਉਪਰੰਤ ਵੀ ਪੰਜਾਬ ਸਰਕਾਰ ਵਲੋਂ ਇਹਨਾਂ ਬੇਰੁਜ਼ਗਾਰ 5994 ਈ.ਟੀ.ਟੀ ਅਧਿਆਪਕਾਂ ਨੂੰ ਸਕੂਲਾਂ ਵਿੱਚ ਜੁਆਇਨਿੰਗ ਹੋਣ ਸਬੰਧੀ ਕੋਈ ਵੀ ਦਿਸ਼ਾ ਨਿਰਦੇਸ਼ ਅਜੇ ਤੱਕ ਜਾਰੀ ਨਹੀਂ ਕੀਤੇ।ਆਗੂਆਂ ਨੇ ਕਿਹਾ ਕਿ ਸਰਕਾਰ ਦੀ ਨੀਅਤ ਵਿੱਚ ਖੋਟ ਹੈ ਅਤੇ ਜਾਣਬੁੱਝ ਕੇ ਇਸ ਭਰਤੀ ਨੂੰ ਲਟਕਾਇਆ ਜਾ ਰਿਹਾ ਹੈ ਜਦਕਿ ਇਹ ਭਰਤੀ ਪਿਛਲੇ ਚਾਰ ਸਾਲਾਂ ਤੋਂ ਲਟਕ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਇਨ੍ਹਾਂ ਬੇਰੁਜ਼ਗਾਰ 5994 ਈ.ਟੀ.ਟੀ ਭਰਤੀ ਦਾ ਮਸਲਾ ਹੱਲ ਕਰੇ ਨਹੀ ਤਾਂ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜਗਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਪਰਮਜੀਤ ਸਿੰਘ, ਸੁਖੱਦੇਵ ਸਿੰਘ ,ਮਲਕੀਤ ਸਿੰਘ, ਅਨਿਲ ਕੁਮਾਰ, ਮਨੋਜ ਕੁਮਾਰ, ਸੁਖਦੇਵ ਸਿੰਘ, ਸਚਿਨ ਕੁਮਾਰ, ਰਮਨਦੀਪ ਕੁਮਾਰ, ਚਰਨਜੀਤ ਸਿੰਘ, ਦੀਪਕ ਕੌਡਲ, ਬਚਿੱਤਰ ਸਿੰਘ, ਭੁਪਿੰਦਰ ਸਿੰਘ, ਗੁਰਦੇਵ ਸਿੰਘ, ਨਵਤੇਜ ਸਿੰਘ, ਸਰਤਾਜ ਸਿੰਘ, ਲਖਬੀਰ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਬਹਾਦਰ ਸਿੰਘ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਅਦਿ ਹਾਜਰ ਸਨ।*