Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਕਣਕ ਸਮੇਤ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਬਿਨ੍ਹਾਂ ਸਿੱਧੀ ਬਿਜਾਈ ਕਰਨ ਦਾ ਤਹੱਈਆ

ਕਣਕ ਸਮੇਤ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਬਿਨ੍ਹਾਂ ਸਿੱਧੀ ਬਿਜਾਈ ਕਰਨ ਦਾ ਤਹੱਈਆ

ਕਣਕ ਸਮੇਤ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਬਿਨ੍ਹਾਂ ਸਿੱਧੀ ਬਿਜਾਈ ਕਰਨ ਦਾ ਤਹੱਈਆ
ਅਗਾਂਹਵਧੂ ਕਿਸਾਨ ਜੋਗਿੰਦਰ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਿਛਲੇ ਸਾਲ ਪ੍ਰਤੀ ਏਕੜ 29 ਕੁਇੰਟਲ ਝਾੜ ਪ੍ਰਾਪਤ ਕੀਤਾ 
ਡਿਪਟੀ ਕਮਿਸ਼ਨਰ ਨੇ ਅਗਾਂਹਵਧੂ ਕਿਸਾਨ ਦੀ ਸ਼ਲਾਘਾ ਕਰਦਿਆਂ ਫ਼ਸਲੀ ਵਿਭਿੰਨਤਾ ‘ਤੇ ਵੀ ਦਿੱਤਾ ਜ਼ੋਰ
ਕਿਹਾ,  ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਅਤੇ ਪਾਣੀ ਦੀ ਸੰਭਾਲ ਲਈ ਜ਼ਿਲ੍ਹੇ ਦੇ ਬਾਕੀ ਕਿਸਾਨ ਵੀ ਅੱਗੇ ਆਉਣ
ਹੁਸ਼ਿਆਰਪੁਰ, 14 ਅਪ੍ਰੈਲ(ਬਿਊਰੋ) : ਜਦੋਂ ਕਣਕ ਦੇ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਸੋਚਿਆ ਤਾਂ ਮਨ ਵਿੱਚ ਬਹੁਤ ਸਾਰੇ ਸ਼ੰਕੇ ਸਨ, ਪਰ ਇਨ੍ਹਾਂ ਸ਼ੰਕਿਆਂ ਦੌਰਾਨ ਸਿੱਧੀ ਬਿਜਾਈ ਕੀਤੀ ਅਤੇ ਇਹ ਉਪਰਾਲਾ ਫਾਇਦੇਮੰਦ ਸਾਬਿਤ ਹੋਇਆ। ਉਦੋਂ ਤੋਂ ਪੱਕਾ ਤਹੱਈਆ ਕਰ ਲਿਆ ਕਿ ਹੁਣ ਕਦੇ ਵੀ ਕਣਕ ਸਮੇਤ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣੀ, ਬਲਕਿ ਸਿੱਧੀ ਬਿਜਾਈ ਕਰਕੇ ਮੁਨਾਫ਼ੇ ਦੇ ਨਾਲ ਵਾਤਾਵਰਣ ਅਤੇ ਪਾਣੀ ਦੀ ਸੰਭਾਲ ਕਰਨੀ ਹੈ । ਇਹ ਕਹਿਣਾ ਹੈ ਪਿੰਡ ਕੂੰਟ ਦੇ ਅਗਾਂਹਵਧੂ ਕਿਸਾਨ ਸ਼੍ਰੀ ਜੋਗਿੰਦਰ ਸਿੰਘ ਦਾ।
      ਸ਼੍ਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸਨੇ ਪਿਛਲੇ ਸਾਲ ਕਣਕ ਦੇ ਨਾੜ ਨੂੰ ਅੱਗ ਲਗਾਏ ਬਗੈਰ ਝੋਨੇ ਦੀ ਸਿੱਧੀ ਬਿਜਾਈ ਕਰਕੇ ਪ੍ਰਤੀ ਏਕੜ 29 ਕੁਇੰਟਲ ਝਾੜ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਸ ਵਲੋਂ ਕਣਕ ਦੇ ਨਾੜ ਤੋਂ ਇਲਾਵਾ ਹੋਰਨਾਂ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਵੀ ਖੇਤ ਵਿੱਚ ਹੀ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਹ ਬਦਲਵੀਂ ਖੇਤੀ ਕਰ ਰਿਹਾ ਹੈ। ਉਸ ਵਲੋਂ ਕਣਕ, ਝੋਨੇ, ਮੱਕੀ ਅਤੇ ਸਰੋਂ ਦੀ ਖੇਤੀ ਵੀ ਕੀਤੀ ਜਾਂਦੀ ਹੈ। ਕਰੀਬ ਪੰਜ ਏਕੜ ਵਿੱਚ ਵਾਹੀ ਕਰਨ ਵਾਲੇ ਸ਼੍ਰੀ ਜੋਗਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਨਾਜ਼ੁਕ ਦੌਰ ਵਿੱਚ ਵੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਸਿੱਧੀ ਬਿਜਾਈ ਕਾਫੀ ਫਾਇਦੇਮੰਦ ਸਾਬਿਤ ਹੋਈ।
     ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਇਸ ਅਗਾਂਹਵਧੂ ਕਿਸਾਨ ਸ਼੍ਰੀ ਜੋਗਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਅਤੇ ਪਾਣੀ ਦੀ ਸੰਭਾਲ ਲਈ ਜ਼ਿਲ੍ਹੇ ਦੇ ਬਾਕੀ ਕਿਸਾਨਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਂ ਖੇਤੀ ਕਰਨੀ ਚਾਹੀਦੀ ਹੈ, ਤਾਂ ਜੋ ਉਹਨਾਂ ਲਈ  ਖੇਤੀ ਲਾਹੇਵੰਦ ਧੰਦਾ ਸਾਬਿਤ ਹੋ ਸਕੇ। ਉਨ੍ਹਾਂ ਕਿਹਾ ਕਿ ਪ੍ਰਗਤੀਸ਼ੀਲ ਕਿਸਾਨ ਸ਼੍ਰੀ ਜੋਗਿੰਦਰ ਸਿੰਘ ਵਲੋਂ ਕਣਕ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਸਿੱਧੀ ਬਿਜਾਈ ਕਰਨ ਦਾ ਤਹੱਈਆ ਕਰਨਾ ਇਕ ਸ਼ਲਾਘਾਯੋਗ ਕਦਮ ਹੈ। ਇਸ ਅਗਾਂਹਵਧੂ ਕਦਮ ਨਾਲ ਜਿਥੇ ਵਾਤਾਵਰਣ ਦੀ ਰੱਖਿਆ ਅਤੇ ਪਾਣੀ ਦੀ ਸੰਭਾਲ ਕੀਤੀ ਜਾ ਰਹੀ ਹੈ, ਉਥੇ ਵੱਧ ਮੁਨਾਫ਼ਾ ਵੀ ਕਮਾਇਆ ਜਾ ਰਿਹਾ ਹੈ।
  ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।  ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਡੀ.ਐਸ.ਆਰ. ਡਰਿੱਲ (ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ) ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਹ ਆਧੁਨਿਕ ਤਕਨੀਕ ਵਾਲੀ ਮਸ਼ੀਨ ਖੇਤੀਬਾੜੀ ਵਿਭਾਗ ਕੋਲ ਵੀ ਉਪਲਬੱਧ ਹੈ। ਇਸ ਤੋਂ ਇਲਾਵਾ ਸਵੈ-ਸਹਾਇਤਾ ਗਰੁੱਪ ਅਤੇ ਕਿਸਾਨਾਂ ਤੋਂ ਕਿਰਾਏ ’ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡੀ.ਐਸ.ਆਰ. ਡਰਿੱਲ ਕਿਰਾਏ ’ਤੇ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
       ਮੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਨੇ ਕਿਹਾ ਕਿ ਤਰ ਵੱਤਰ ਖੇਤ ਵਿੱਚ ਅੱਠ ਕਿਲੋ ਬੀਜ ਦੀ ਵਰਤੋਂ ਕਰਕੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਤੁਰੰਤ ਬਾਅਦ ਸਟੌਪ ਦਵਾਈ ਦੀ ਸਪਰੇਅ ਕੀਤੀ ਜਾਵੇ ਅਤੇ ਇਕ ਮਹੀਨੇ ਬਾਅਦ ਜਿਹੜੇ ਨਦੀਨ ਉੱਗ ਜਾਣ, ਉਹਨਾਂ ‘ਤੇ ਨੋਮਨੀਗਲਡ ਅਤੇ ਐਲਮਿਕਸ ਦਵਾਈ ਦੀ ਵਰਤੋਂ ਕਰਕੇ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ।
error: copy content is like crime its probhihated