Prime Punjab Times

Latest news
ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ *ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ KMS ਕਾਲਜ ਵਿਖੇ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਖ਼ਾਲਸਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਵਿਸ਼ੇ 'ਤੇ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ *ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਦੀ ਤਰਜ਼ 'ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ* NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਵਿਕਾਸ ਕ੍ਰਾਂਤੀ ਵੱਲ ਵਧਦੇ ਕਦਮ’ ਤਹਿਤ ਵਿਸ਼ਾਲ ਸਮਾਗਮ ਕੱਲ

ਵਿਕਾਸ ਕ੍ਰਾਂਤੀ ਵੱਲ ਵਧਦੇ ਕਦਮ’ ਤਹਿਤ ਵਿਸ਼ਾਲ ਸਮਾਗਮ ਕੱਲ

ਹੁਸ਼ਿਆਰਪੁਰ (ਬਿਊਰੋ) 17 ਨਵੰਬਰ 

–ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਸਰਕਾਰ ਵੱਲੋਂ 18 ਨਵੰਬਰ ਨੂੰ ਹੁਸ਼ਿਆਰਪੁਰ-ਫਗਵਾੜਾ ਬਾਈਪਾਸ ’ਤੇ ਸਥਿਤ ਜੈਮਜ਼ ਕੈਂਬਰਿਜ ਸਕੂਲ ਨੇੜੇ ਕਰਵਾਏ ਜਾ ਰਹੇ ‘ਵਿਕਾਸ ਕ੍ਰਾਂਤੀ ਵੱਲ ਵਧਦੇ ਕਦਮ’ ਤਹਿਤ ਹੋਣ ਵਾਲੇ ਵਿਸ਼ਾਲ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਮੀਟੰਗ ਵੀ ਕੀਤੀ। ਇਸ ਮੌਕੇ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ 867 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਆਗਾਜ਼ ਕੀਤਾ ਜਾਵੇਗਾ। ਇਸ ਲਈ ਸਮਾਗਮ ਦੀਆਂ ਤਿਆਰੀਆਂ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਉਨ੍ਹਾਂ ਸਾਰੇ ਪ੍ਰਬੰਧਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਹੁਸ਼ਿਆਰਪੁਰ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ, ਜਿਸ ਲਈ ਹੁਸ਼ਿਆਰਪੁਰ ਵਾਸੀ ਉਨ੍ਹਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਹੁੰਮ-ਹੁੰਮਾ ਕੇ ਇਸ ਸਮਾਗਮ ਵਿਚ ਪਹੁੰਚਣ ਦਾ ਸੱਦਾ ਦਿੱਤਾ।