Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡਾਂ ਵਿੱਚ ਲੋਕਾਂ ਅਤੇ ਪੰਚਾਇਤਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜ ਕਰਵਾਏ ਜਾਣਗੇ : ਬੱਲੂ

ਪਿੰਡਾਂ ਵਿੱਚ ਲੋਕਾਂ ਅਤੇ ਪੰਚਾਇਤਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜ ਕਰਵਾਏ ਜਾਣਗੇ : ਬੱਲੂ

ਪਿੰਡਾਂ ਵਿੱਚ ਲੋਕਾਂ ਅਤੇ ਪੰਚਾਇਤਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜ ਕਰਵਾਏ ਜਾਣਗੇ : ਬੱਲੂ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਵਿਕਾਸ ਕਾਰਜ ਆਮ ਲੋਕਾਂ ਦੀਆਂ ਤਜਵੀਜ਼ਾਂ ਤੋਂ ਬਾਅਦ ਪੰਚਾਇਤ ਮੈਂਬਰਾਂ ਨੂੰ ਵਿਸ਼ਵਾਸ ਵਿੱਚ ਲੈਕੇ ਕਰਵਾਏ ਜਾਇਆ ਕਰਣਗੇ। ਨਾ ਕਿ ਪਿਛਲੀਆਂ ਸਰਕਾਰਾਂ ਵਾਂਗ ਵੱਡੇ ਆਗੂਆਂ ਦੇ ਦਬਾਅ ਹੇਠ। ਅੱਜ ਤੱਕ ਵੱਡੇ-ਵੱਡੇ ਲੀਡਰ ਦਬਾਅ ਪਾ ਕੇ ਤਜਵੀਜ਼ਾਂ ਲਿਆਉਂਦੇ ਸਨ, ਜਿਸ ਕਾਰਨ ਭ੍ਰਿਸ਼ਟਾਚਾਰ ਹੁੰਦਾ ਰਿਹਾ ਹੈ। ਪਰ ਹੁਣ ਅਜਿਹਾ ਨਹੀਂ ਹੋਵੇਗਾ। ਇਹ ਗੱਲ ਆਮ ਆਦਮੀ ਪਾਰਟੀ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਬੱਲੂ ਨੇ ਔੜ ਬਲਾਕ ਅਧੀਨ ਆਉਂਦੀਆਂ ਪੰਚਾਇਤਾਂ ਦੇ ਮੈਂਬਰਾਂ ਨਾਲ ਪਿੰਡ ਭਾਰਟਾ ਵਿੱਚ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹਰੇਕ ਚੁਣੇ ਹੋਏ ਨੁਮਾਇੰਦੇ ਦਾ ਪੂਰਾ ਮਾਣ-ਸਨਮਾਨ ਹੋਵੇਗਾ। ਉਨ੍ਹਾਂ ਨੂੰ ਪਿੰਡਾਂ ਦੀਆਂ ਸਮੱਸਿਆਵਾਂ ਬਾਰੇ ਜੋ ਵੀ ਜਾਣਕਾਰੀ ਮਿਲੇਗੀ, ਉਹ ਪੂਰੀ ਇਮਾਨਦਾਰੀ ਨਾਲ ਉਸ ਨੂੰ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਅੱਜ ਤੱਕ ਉਨ੍ਹਾਂ ਨੇ ਆਪਣੇ ਰਾਜਸੀ ਕਾਰਜਕਾਲ ਵਿੱਚ ਕਦੇ ਵੀ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕੀਤਾ ਅਤੇ ਭਵਿੱਖ ਵਿੱਚ ਵੀ ਨਵਾਂਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਹਲਕੇ ਦੀ ਤਰੱਕੀ ਕੀਤੀ ਜਾਵੇਗੀ।

ਇਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਸਕੱਤਰ ਗਗਨ ਅਗਨੀਹੋਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਚਾਇਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਗਿਆ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਜਿਹਾ ਬਿਲਕੁਲ ਨਹੀਂ ਹੋਵੇਗਾ। ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਵੱਡੇ ਆਗੂਆਂ ਦੀ ਸ਼ਹਿ ’ਤੇ ਪੰਚਾਇਤਾਂ ’ਤੇ ਦਬਾਅ ਪਾ ਕੇ ਕਰੋੜਾਂ ਰੁਪਏ ਦੇ ਘਪਲੇ ਕਰਵਾਏ ਜਾਂਦੇ ਰਹੇ ਸਨ। ਪਰ ਹੁੱਣ ਅਜਿਹਾ ਬਿਲਕੁੱਲ ਨਹੀਂ ਹੋਵੇਗਾ। ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਦੇਣ ਦੀ ਹੈ ਅਤੇ ਇਸ ਦਾ ਅੰਦਾਜ਼ਾ ਦਿੱਲੀ ਵਿੱਚ ਲਗਾਤਾਰ ਤਿੰਨ ਵਾਰ ਬਣੀ ਸਰਕਾਰ ਤੋਂ ਲਗਾਇਆ ਜਾ ਸਕਦਾ ਹੈ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਿਸ ਤਰ੍ਹਾਂ ਪੰਚਾਇਤਾਂ ਦੇ ਹੱਕਾਂ ਲਈ ਸਖ਼ਤ ਮਿਹਨਤ ਕਰ ਰਹੇ ਹਨ ਸਾਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ | ਇਸ ਮੌਕੇ ਬੀਡੀਪੀਓ ਹੇਮ ਰਾਜ, ਗਗਨ ਅਗਨੀਹੋਤਰੀ, ਭੁਪਿੰਦਰ ਸਿੰਘ ਉਦਾਪਰ, ਤੇਜਿੰਦਰ ਸਿੰਘ ਤੇਜਾ, ਜਸਬੀਰ ਸਿੰਘ ਟਾਂਕ, ਦਵਿੰਦਰ ਸਿੰਘ ਫਾਂਬੜਾ, ਟੀਟੂ ਆਹੂਜਾ, ਮੱਖਣ ਚੂਹੜਪੁਰ, ਯੋਗੇਸ਼ ਕੁਮਾਰ, ਮਨਜੀਤ ਸਿੰਘ ਦੁਧਾਲਾ, ਰੰਮੀ ਦੁਧਾਲਾ, ਹਰਨੇਕ ਸਿੰਘ ਬਜੀਦਪੁਰ, ਪੰਮਾ ਮੱਲਪੁਰ ਆਦਿ ਹਾਜ਼ਰ ਸਨ।