Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਧਮਾਈ ਦਾ ਨੌਜਵਾਨ ਯੂਕਰੇਨ ਤੋਂ ਵਾਪਸ ਪਰਤਿਆ,ਸੁਣਾਈ ਆਪ ਬੀਤੀ..

ਧਮਾਈ ਦਾ ਨੌਜਵਾਨ ਯੂਕਰੇਨ ਤੋਂ ਵਾਪਸ ਪਰਤਿਆ,ਸੁਣਾਈ ਆਪ ਬੀਤੀ..

ਗੜ੍ਹਸੰਕਰ 5 ਮਾਰਚ (ਅਸ਼ਵਨੀ ਸ਼ਰਮਾ)– ਪਿੰਡ ਧਮਾਈ ਦਾ ਇਕ ਨੌਜਵਾਨ ਜੋ ਯੂਕ੍ਰੇਨ ‘ਚ ਫਸ ਗਿਆ ਸੀ ਅੱਜ ਆਪਣੇ ਘਰ ਪਰਤ ਆਇਆ। ਤਰਨਵੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਜਦੋਂ ਪਿੰਡ ਪਹੰਚਿਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿਚ ਖੁਸੀ ਦਾ ਮਾਹੌਲ ਸੀ। ਤਰਨਵੀਰ ਸਿੰਘ ਦਾ ਘਰ ਪਹੁੰਚਣ ਤੇ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਫੁੱਲਾਂ ਦੇ ਹਾਰ ਪਾਏ ਗਏ। ਤਰਨਵੀਰ ਸਿੰਘ ਜੋ ਕਿ ਖਾਰਕੀਵ ਯੂਨੀਵਰਸਿਟੀ ਖਾਰਕੀਵ ਵਿਚ ਐੱਮ.ਬੀ.ਬੀ.ਐੱਸ. ਦੀ ਪੜ੍ਹਾਈ ਕਰਨ ਗਿਆ ਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਖਾਰਕੀਵ ਦੇ ਮੈਟਰੋ ਸਟੇਸਨ ‘ਤੇ ਬੰਕਰ ਵਿਚ ਸੱਤ ਅੱਠ ਦਿਨ ਰਿਹਾ।ਇਸ ਉਪਰੰਤ ਉਹ ਆਪਣੇ ਸਾਥੀਆਂ ਸਮੇਤ ਹੰਗਰੀ ਦੇ ਬਾਰਡਰ ਤੱਕ ਪਹੁੰਚਿਆ, ਜਿਥੋਂ ਉਸ ਨੂੰ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸਨ ਗੰਗਾ ਤਹਿਤ ਭਾਰਤ ਪਹੁੰਚਾਇਆ ਗਿਆ। ਤਰਨਵੀਰ ਸਿੰਘ ਨੇ ਦੱਸਿਆ ਕਿ ਯੂਕ੍ਰੇਨ ਦੇ ਹਾਲਾਤ ਬਹੁਤ ਮਾੜੇ ਹਨ ਜਿੱਥੇ ਲਗਾਤਾਰ ਬੰਬਾਰੀ ਹੋ ਰਹੀ ਹੈ।ਉਸ ਨੇ ਦੱਸਿਆ ਕਿ ਭਾਰਤੀ ਅੰਬੈਸੀ ਨੇ ਉਨ੍ਹਾਂ ਦੀ ਬਹੁਤ ਮਦਦ ਕੀਤੀ। ਉਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਖਾਰਕੀਵ ਸਹਿਰ ਤੋਂ 10-12 ਕਿਲੋਮੀਟਰ ਦੂਰ ਪੈਦਲ ਲੈ ਜਾਇਆ ਜਾ ਰਿਹਾ ਹੈ ਤਾਂ ਕਿ ਉਹ ਉੱਥੇ ਸੁਰੱਖਿਅਤ ਰਹਿ ਸਕਣ ਕਿਉਂਕਿ ਰੂਸੀ ਫੌਜ ਵੱਲੋਂ ਸਹਿਰਾਂ ‘ਤੇ ਬੰਬ ਸੁੱਟੇ ਜਾ ਰਹੇ ਹਨ।ਦਸੱਣਯੋਗ ਹੈ ਕਿ ਤਰਨਵੀਰ ਸਿੰਘ ਪਿਛਲੇ ਪੰਜ ਸਾਲ ਤੋਂ ਯੂਕਰੇਨ ਵਿਚ ਐੱਮ.ਬੀ.ਬੀ.ਐੱਸ ਦੀ ਪੜ੍ਹਾਈ ਕਰ ਰਿਹਾ ਸੀ।