Prime Punjab Times

Latest news
ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 32 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 32 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 32 ਵੇਂ ਦਿਨ ਵੀ ਜਾਰੀ 

ਗੜ੍ਹਦੀਵਾਲਾ 25 ਜੂਨ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 32 ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ, ਸਰਪੰਚ ਕਸ਼ਮੀਰ ਸਿੰਘ, ਨਵੀਂ ਅਟਵਾਲ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਾਫੀ ਲੰਮਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਨੇ ਚੁੱਪੀ ਸਾਧੀ ਹੋਈ ਹੈ।ਕੰਢੀ ਇਲਾਕੇ ਦੇ ਲੋਕਾਂ ਨੂੰ ਪਾਣੀ ਦੇ ਮਸਲੇ ਤੇ ਰਾਹਤ ਦੇਣ ਦੀ ਬਜਾਏ ਪੰਜਾਬ ਸਰਕਾਰ ਅਤੇ ਸੰਬੰਧਿਤ ਨਹਿਰੀ ਵਿਭਾਗ ਕਿਨਾਰਾ ਕਰ ਰਹੇ ਹਨ। ਜਿਸ ਨਾਲ ਪੰਜਾਬ ਸਰਕਾਰ ਦਾ ਦੋਗਲਾ ਚੇਹਰਾ ਸਾਹਮਣੇ ਆ ਰਿਹਾ ਹੈ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਾਫੀ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ ਸੁਰਜੀਤ ਸਿੰਘ, ਜਸਵੀਰ ਸਿੰਘ, ਅਮਰਜੀਤ ਸਿੰਘ,ਪੂਰਨ ਸਿੰਘ, ਬਿੱਟੂ ਤਲਵੰਡੀ,ਹਰਦੀਪ ਸਮਰਾ, ਦਲਜੀਤ ਸਿੰਘ ਬਾਠ, ਦੌਲਤੀ ਰਾਮ, ਬੁੱਧ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਜਸਵੀਰ ਸਿੰਘ, ਮਹਿੰਦਰ ਸਿੰਘ, ਬਿਸ਼ਨ ਦਾਸ, ਉਂਕਾਰ ਸਿੰਘ, ਸ਼ਿਵ ਦਿਆਲ, ਅਸ਼ੋਕ ਕੁਮਾਰ, ਹੇਮ ਰਾਜ, ਰਕੇਸ਼ ਕੁਮਾਰ ਭੱਟਲਾਂ, ਅਰਵਿੰਦਰ ਸਿੰਘ, ਮੋਹਨ ਸਿੰਘ, ਰਾਮ ਲਾਲ, ਸੁਖਦੇਵ ਸਿੰਘ, ਗੁਰਦਿਆਲ ਸਿੰਘ, ਕਸ਼ਮੀਰ ਸਿੰਘ, ਅਜੀਤ ਸਿੰਘ, ਜੋਗਰਾਜ ਸਿੰਘ, ਸੋਨੂੰ ਦਾਰਾਪੁਰ, ਅਰਜੁਨ ਦਾਸ, ਗੁਰਦੇਵ ਸਿੰਘ,ਮਾਸਟਰ ਹਰਦੀਪ ਸਿੰਘ, ਨੰਦ ਪ੍ਰਕਾਸ਼, ਸਤਵਿੰਦਰ ਸਿੰਘ ਅਟਵਾਲ,ਮਝੈਲ ਸਿੰਘ,ਕੁਲਵੀਰ ਸਿੰਘ ਧੂਤਕਲਾਂ, ਬਲੀ ਸਿੰਘ ਧੂਤ,ਦਲਵੀਰ ਸਿੰਘ ਧੂਤ, ਜਸਵਿੰਦਰ ਸਿੰਘ ਕਮਲਜੀਤ ਕੌਰ, ਨਿਰੰਜਣ ਕੌਰ,ਦਰਸ਼ਨਾਂ ਦੇਵੀ ਹਰਵਿੰਦਰ ਕੌਰ, ਜਸਵੀਰ ਕੌਰ, ਹਰਜਿੰਦਰ ਕੌਰ, ਸੁਰਿੰਦਰ ਕੌਰ, ਸਵਰਨ ਕੌਰ,ਨੀਲਮ ਕੁਮਾਰੀ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।

error: copy content is like crime its probhihated