Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 49 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 49 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 49 ਵੇਂ ਦਿਨ ਵੀ ਜਾਰੀ 
ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਧਰਨਾਕਾਰੀਆਂ ਨੇ ਕੀਤਾ ਪਿੱਟ ਸਿਆਪਾ 
ਗੜ੍ਹਦੀਵਾਲਾ 12 ਜੁਲਾਈ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 49 ਵੇਂ ਦਿਨ ਵੀ ਜਾਰੀ ਰਿਹਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ,ਨਵੀਂ ਅਟਵਾਲ ਅਤੇ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਨ੍ਹਾਂ ਚਿਰ ਇਹ ਸਘਰੰਸ਼ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ 49ਵੇਂ ਦਿਨ ਦੇ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ, ਪਰਮਿੰਦਰ ਸਿੰਘ ਸਮਰਾ, ਸੁਰਜੀਤ ਸਿੰਘ, ਪ੍ਰੀਤਮ ਸਿੰਘ, ਪੂਰਨ ਸਿੰਘ,ਸਰਪੰਚ ਕਸ਼ਮੀਰ ਸਿੰਘ , ਰਮੇਸ਼ ਕੁਮਾਰ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ,ਮਾਸਟਰ ਗੁਰਚਚਨ ਸਿੰਘ ਕਾਲਰਾ, ਗੁਰਦਿਆਲ ਸਿੰਘ,ਮੋਹਨ ਸਿੰਘ, ਬਾਪੂ ਅਜੀਤ ਸਿੰਘ,ਸਤਵਿੰਦਰ ਸਿੰਘ,ਸੁਰਿੰਦਰ ਸਿੰਘ, ਦਿਆਲ ਸਿੰਘ, ਪਰਮਿੰਦਰ ਸਿੰਘ, ਪ੍ਰੇਮ ਸਿੰਘ, ਮਝੈਲ ਸਿੰਘ, ਸੁਰਜੀਤ ਸਿੰਘ, ਗੁਰਦੇਵ ਸਿੰਘ, ਕੇਵਲ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ ਭਟੋਲੀ, ਪੂਰਨ ਸਿੰਘ, ਬਲੀ ਸਿੰਘ ਧੂਤਾਂ, ਵਿਕਰਮਜੀਤ ਸਿੰਘ,ਗੁਰਦਿਆਲ ਸਿੰਘ,ਹਰਜੀਤ ਸਿੰਘ,ਦਲੇਲ ਸਿੰਘ, ਹਰਪ੍ਰੀਤ ਸਿੰਘ,ਕੁਲਦੀਪ ਸਿੰਘ,ਰੁਪਿੰਦਰ ਸਿੰਘ,ਅਰਜੁਨ ਦਾਸ, ਜਸਵੀਰ ਸਿੰਘ, ਦੌਲਤ ਸਿੰਘ, ਕੁਲਵੀਰ ਸਿੰਘ, ਦਲਵੀਰ ਸਿੰਘ,ਸੁਖਦੇਵ ਸਿੰਘ, ਗੁਰਬਖਸ਼ ਸਿੰਘ, ਜੋਗਾ ਸਿੰਘ, ਸੁਖਵੀਰ ਕੁਮਾਰ, ਇੰਦਰਜੀਤ ਸਿੰਘ,ਸੰਦੀਪ ਕੁਮਾਰ ਬਾਬਾ,ਅਸ਼ੋਕ ਕੁਮਾਰ, ਬੁੱਧ ਸਿੰਘ, ਜੋਗਿੰਦਰ ਸਿੰਘ,ਪ੍ਰੇਮ ਚੰਦ,ਰਾਮ ਲਾਲ, ਨੰਦ ਪ੍ਰਕਾਸ਼, ਪ੍ਰੀਤਮ ਸਿੰਘ,ਮੋਹਨ ਲਾਲ,ਮਨਿੰਦਰ ਸਿੰਘ ਨਰੰਜਣ ਕੌਰ, ਹਰਵਿੰਦਰ ਕੌਰ,ਕਮਲਜੀਤ ਕੌਰ,ਜਸਵੀਰ ਕੌਰ, ਗੁਰਬਖਸ਼ ਕੌਰ,ਸੁਰਜੀਤ ਕੌਰ, ਰਵਿੰਦਰ ਕੌਰ,ਰਜਵੰਤ ਕੌਰ,ਸ਼ਾਤੀ ਦੇਵੀ, ਰਾਮ ਪਿਆਰੀ,ਸਵਰਨੋ ਦੇਵੀ, ਸ਼ੰਤੌਸ਼ ਰਾਣੀ, ਸਵਰਨ ਕੌਰ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।