Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 10 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 10 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ  ਵਿਖੇ ਲਾਇਆ ਧਰਨਾ 10 ਵੇਂ ਦਿਨ ਵੀ ਜਾਰੀ 

ਨਹਿਰੀ ਵਿਭਾਗ ਪਿੰਡਾਂ ਦੇ ਸਰਪੰਚਾਂ ਨੂੰ ਗੁਮਰਾਹ ਕਰਨਾ ਬੰਦ ਕਰੇ : ਮਨਜੋਤ ਸਿੰਘ ਤਲਵੰਡੀ 

ਗੜ੍ਹਦੀਵਾਲਾ 3 ਜੂਨ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ ’ਚ ਲਾਇਆ ਧਰਨਾ 10 ਵੇਂ ਦਿਨ ਵੀ ਜਾਰੀ  ਰਿਹਾ। ਜਿਸ ਵਿੱਚ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ, ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਅਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਆਹੁਦੇਦਾਰਾਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਗੁਰਦੀਪ ਬਰਿਆਣਾ, ਨਵੀਂ ਅਟਵਾਲ, ਮਝੈਲ ਸਿੰਘ ਅਤੇ ਹੋਰ ਆਗੂਆਂ ਨੇ ਜਮੀਨ ਹੋਠਾਂ ਪਾਣੀ ਦੀ ਕਮੀ ਨਾਲ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਦੱਸਿਆ ਅਤੇ ਆਪਣੇ ਹੱਕਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਪ੍ਰਸਾਸ਼ਨ ਵਿਰੁੱਧ ਜਮਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਮੂਹ ਆਗੂਆਂ ਨੇ ਕਿਹਾ ਕਿ ਨਹਿਰੀ ਵਿਭਾਗ ਪਿੰਡਾਂ ਦੇ ਸਰਪੰਚਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ। ਸਮੂਹ ਆਗੂਆਂ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਧਰਨੇ ’ਚ ਮਨਜੋਤ ਸਿੰਘ ਤਲਵੰਡੀ,ਨਵੀਂ ਅਟਵਾਲ, ਕਰਨੈਲ ਸਿੰਘ, ਕੁਲਜੀਤ ਸਿੰਘ, ਜੀਤ ਸਿੰਘ, ਪੂਰਨ ਸਿੰਘ, ਹਰਦੀਪ ਸਿੰਘ, ਕਰਨੈਲ ਸਿੰਘ, ਸਹਿਬਾਜ ਸਿੰਘ, ਕਿਰਪਾਲ ਸਿੰਘ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਤਰਲੋਚਨ ਸਿੰਘ, ਦਲੇਰ ਸਿੰਘ, ਮਝੈਲ ਸਿੰਘ, ਮਹਿੰਦਰ ਸਿੰਘ, ਦੌਲਤ ਸਿੰਘ, ਸਰਬਜੀਤ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਹਰਮੇਸ਼ ਸਿੰਘ, ਲਾਡੀ, ਸਵਾਮੀ ਗੜ੍ਹਦੀਵਾਲਾ, ਰਮਨ ਕੁਮਾਰ, ਸੁਰਿੰਦਰ ਸਿੰਘ ਗੰਨਾ ਸ਼ੰਘਰਸ਼ ਕਮੇਟੀ ਦਸੂਹਾ, ਗੁਰਦੀਪ ਸਿੰਘ ਬਰਿਆਣਾ, ਕੁਲਵੀਰ ਸਹੋਤਾ, ਰਾਜਾ ਗੋਂਦਪੁਰ, ਕਸ਼ਮੀਰ ਸਿੰਘ ਪੰਚ, ਸਰਬ ਬੁੱਟਰ,ਹਰਵਿੰਦਰ ਕੌਰ, ਦਰਸ਼ਨਾ ਦੇਵੀ, ਸੁਖਵੀਰ ਕੌਰ, ਕੰਵਲਜੀਤ ਕੌਰ, ਜਸਵੀਰ ਕੌਰ, ਰਾਜੀ ਰਾਣੀ, ਨੀਲਮ ਰਣੀ, ਪ੍ਰਿਯੰਕਾ, ਬਿਮਲਾ ਦੇਵੀ, ਨਰਿੰਦਰ ਕੌਰ, ਦਰਸ਼ਨਾ ਦੇਵੀ, ਮਧੂ ਬਾਲਾ, ਸੁਰਿੰਦਰ ਕੌਰ, ਰਾਮ ਪਿਆਰੀ, ਮਨਪ੍ਰੀਤ ਕੌਰ, ਕੁਲਵੀਰ ਕੌਰ, ਗੁਰਬਖਸ਼ ਕੌਰ ਸਮੇਤ ਭਾਰੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜਰ ਸਨ।

ਫੋਟੋ ਕੈਪਸ਼ਨ: ਸਰਕਾਰ ਵਿਰੁੱਧ ਨਆਰੇਬਾਜੀ ਕਰਦੇ ਕਿਾਸਨ ਆਗੂ।