Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਪਿੰਡ ਮਸਤੀਵਾਲ ‘ਚ ਲਾਇਆ ਧਰਨਾ 21 ਵੇਂ ਦਿਨ ਵੀ ਜਾਰੀ

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਪਿੰਡ ਮਸਤੀਵਾਲ ‘ਚ ਲਾਇਆ ਧਰਨਾ 21 ਵੇਂ ਦਿਨ ਵੀ ਜਾਰੀ

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਪਿੰਡ ਮਸਤੀਵਾਲ ‘ਚ ਲਾਇਆ ਧਰਨਾ 21 ਵੇਂ ਦਿਨ ਵੀ ਜਾਰੀ

ਨਹਿਰੀ ਵਿਭਾਗ ਪਿੰਡਾਂ ਤੱਕ ਖਾਲੇ ਤੇ ਸੂਏ ਜਲਦ ਬਣਾਏ : ਨਵੀਂ ਅਟਵਾਲ

ਗੜ੍ਹਦੀਵਾਲਾ 14 ਜੂਨ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਪਿੰਡ ਮਸਤੀਵਾਲ ‘ਚ ਲਾਇਆ ਧਰਨਾ 21ਵੇਂ ਦਿਨ ਵੀ ਜਾਰੀ ਰਿਹਾ।ਜਿਸ ਵਿੱਚ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ, ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਅਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਆਹੁਦੇਦਾਰਾਂ, ਗੰਨਾ ਸ਼ੰਘਰਸ਼ ਕਮੇਟੀ ਦਸੂਹਾ ਦੇ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਨਵੀਂ ਅਟਵਾਲ, ਸੁਰਿੰਦਰ ਸਿੰਘ, ਅਜੀਤ ਸਿੰਘ ਗੰਨਾ ਸ਼ੰਘਰਸ਼ ਕਮੇਟੀ ਅਤੇ ਹੋਰ ਆਗੂਆਂ ਨੇ ਜਮੀਨ ਹੋਠਾਂ ਪਾਣੀ ਦੀ ਕਮੀ ਨਾਲ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਦੱਸਿਆ ਅਤੇ ਆਪਣੇ ਹੱਕਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਪ੍ਰਸਾਸ਼ਨ ਵਿਰੁੱਧ ਜਮਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਮੂਹ ਆਗੂਆਂ ਨੇ ਕਿਹਾ ਕਿ ਨਹਿਰੀ ਵਿਭਾਗ ਪਿੰਡਾਂ ਤੱਕ ਖਾਲੇ ਤੇ ਸੂਏ ਜਲਦ ਬਣਾਏ। ਉਨ੍ਹਾਂ ਕਿਹਾ ਕਿ ਕੰਢੀ ਕਨਾਲ ਨਹਿਰ ਦੇ ਮਾਮਲੇ ਸਬੰਧੀ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਪੂਰਨ ਸਿੰਘ, ਕਰਨੈਲ ਸਿੰਘ ਸਰਪੰਚ, ਕੁਲਦੀਪ ਸਿੰਘ ਸਾਬਕਾ ਸਰਪੰਚ, ਕੁਲਜੀਤ ਅਟਵਾਲ, ਕਸ਼ਮੀਰ ਸਿੰਘ, ਅੰਮ੍ਰਿਤਪਾਲ ਸਿੰਘ, ਪਰਮਿੰਦਰ ਸਿੰਘ, ਗੁਰਦਿਆਲ ਸਿੰਘ, ਸੁਰਜੀਤ ਸਿੰਘ, ਰਮੇਸ਼ ਕੁਮਾਰ, ਕਸ਼ਮੀਰ ਸਿੰਘ ਸਰਪੰਚ, ਓਮ ਪ੍ਰਕਾਸ਼, ਉਂਕਾਰ ਸਿੰਘ, ਜਸਵੰਤ ਸਿੰਘ, ਹਰਜਿੰਦਰ ਪਾਲ, ਸੁਰਿੰਦਰ ਸਿੰਘ, ਮਾ ਹਰਦੀਪ ਸਿੰਘ, ਸੁਖਦੇਵ ਸਿੰਘ, ਪ੍ਰੀਤਮ ਸਿੰਘ, ਸੁੱਚਾ ਸਿੰਘ, ਰਾਮ ਲਾਲ, ਗੁਰਬਖਸ਼ ਸਿੰਘ, ਪਰਮਜੀਤ ਸਿੰਘ, ਜੋਗਿੰਦਰ ਸਿੰਘ, ਹਰਮੇਸ਼ ਸਿੰਘ, ਅਮਰਜੀਤ ਸਿੰਘ, ਦੌਲਤ ਸਿੰਘ, ਅਸ਼ੋਕ ਕੁਮਾਰ, ਸੰਪੂਰਨ ਸਿੰਘ, ਤਰਸੇਮ ਸਿੰਘ, ਭੁਪਿੰਦਰ ਸਿੰਘ,, ਦਰਸ਼ਨਾ ਦੇਵੀ, ਜਸਦੀਪ ਕੌਰ, ਨਿਰੰਜਨ ਕੌਰ, ਹਰਵਿੰਦਰ ਕੌਰ, ਕਮਲਜੀਤ ਕੌਰ, ਹਰਜਿੰਦਰ ਕੌਰ, ਕਮਲਜੀਤ ਕੌਰ, ਸਰਸਵਤੀ ਦੇਵੀ, ਸਵਰਨੋ ਦੇਵੀ ਹੋਰ ਲੋਕ ਹਾਜ਼ਰ ਸਨ। ਫੋਟੋ : ਪ੍ਰਸ਼ਾਸਨ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਧਰਨੇ ਤੇ ਬੈਠੇ ਲੋਕ।