Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 30 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 30 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 30 ਵੇਂ ਦਿਨ ਵੀ ਜਾਰੀ 

ਗੜ੍ਹਦੀਵਾਲਾ 23 ਜੂਨ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ, ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 30 ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ । ਇਸ ਮੌਕੇ  ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ, ਗੁਰਦੀਪ ਸਿੰਘ ਬਰਿਆਣਾ, ਬਾਪੂ ਅਜੀਤ ਸਿੰਘ, ਮਨਿੰਦਰ ਸਿੰਘ ਤਲਵੰਡੀ, ਨਵੀਂ ਅਟਵਾਲ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਏਨਾ ਲੰਮਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਚੁੱਪੀ ਸਾਧੀ ਹੋਈ ਹੈ । ਕੰਢੀ ਇਲਾਕੇ ਦੇ ਲੋਕਾਂ ਨੂੰ ਪਾਣੀ ਦੇ ਮਸਲੇ ਤੇ ਰਾਹਤ ਦੇਣ ਦੀ ਬਜਾਏ ਪੰਜਾਬ ਸਰਕਾਰ ਅਤੇ ਸੰਬੰਧਿਤ ਨਹਿਰੀ ਵਿਭਾਗ ਕਿਨਾਰਾ ਕਰ ਰਹੇ ਹਨ। ਜਿਸਦੇ ਚੱਲਦਿਆਂ ਧਰਨਾਕਾਰੀਆਂ ਵਿਚ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਅਕਰੋਸ਼ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਾਫੀ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪੂਰਨ ਸਿੰਘ, ਕੁਲਦੀਪ ਸਿੰਘ, ਮਝੈਲ ਸਿੰਘ, ਜਸਵਿੰਦਰ ਸਿੰਘ, ਬਹਾਦਰ ਸਿੰਘ ਪੰਡੋਰੀ, ਕਸ਼ਮੀਰ ਸਿੰਘ, ਮਨਿੰਦਰ ਸਿੰਘ, ਸੋਨੂੰ ਦਾਰਾਪੁਰ, ਸ਼ਿੰਦਾ ਦਾਰਾਪੁਰ, ਜਸਕਰਨ ਭਾਨਾ, ਗੁਰਦਿਆਲ ਸਿੰਘ, ਮੋਹਨ ਸਿੰਘ, ਸੁਖਦੇਵ ਸਿੰਘ, ਰਾਮ ਪਿਆਰਾ, ਕਸ਼ਮੀਰ ਸਿੰਘ, ਬਲੀ ਸਿੰਘ, ਗੁਰਬਖਸ਼ ਸਿੰਘ, ਦਲਵੀਰ ਸਿੰਘ, ਕੁਲਵੀਰ ਸਿੰਘ, ਸੁਰਿੰਦਰ ਸਿੰਘ, ਅਨੇਕ ਕੁਮਾਰ, ਪਰਮਿੰਦਰ ਸਿੰਘ, ਮਝੈਲ ਸਿੰਘ,ਜਸਵੰਤ ਸਿੰਘ ਭਟੋਲੀ, ਜਸਵੀਰ ਸਿੰਘ, ਬਿਸ਼ਨ ਸਿੰਘ,ਤਾਰਾ ਸਿੰਘ,ਰਾਮ ਨਾਥ, ਨੰਦ ਪ੍ਰਕਾਸ਼,ਉਂਕਾਰ ਸਿੰਘ, ਮੋਹਨ ਸਿੰਘ, ਸੁੱਚਾ ਸਿੰਘ, ਜਸਨੂਰ ਸਿੰਘ,ਮਨਦੀਪ ਸਿੰਘ, ਬੁੱਧ ਸਿੰਘ, ਰਜਵੰਤ ਕੌਰ, ਰਾਜਵੀਰ ਕੌਰ, ਰਵਿੰਦਰ ਕੌਰ, ਸੰਤੋਸ਼ ਕੁਮਾਰੀ,ਨੀਲਮ ਕੁਮਾਰੀ, ਗੁਰਬਖਸ਼ ਕੌਰ, ਜਸਕੀਰਤ ਕੌਰ, ਸਰਸਵਤੀ, ਸੁਨੀਤਾ ਦੇਵੀ,ਦਰਸ਼ਨ ਕੌਰ, ਹਰਪਾਲ ਕੌਰ,ਸਵਰਨ ਕੌਰ, ਕਮਲਜੀਤ ਕੌਰ, ਸੁਰਜੀਤ ਕੌਰ, ਸ਼ੰਤੌਸ਼ ਕੁਮਾਰੀ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।