Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 31 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 31 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 31 ਵੇਂ ਦਿਨ ਵੀ ਜਾਰੀ 

ਗੜ੍ਹਦੀਵਾਲਾ 18 ਜੂਨ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ, ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 31 ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ, ਸਰਪੰਚ ਕਸ਼ਮੀਰ ਸਿੰਘ, ਨਵੀਂ ਅਟਵਾਲ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਾਫੀ ਲੰਮਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਨੇ ਚੁੱਪੀ ਸਾਧੀ ਹੋਈ ਹੈ । ਕੰਢੀ ਇਲਾਕੇ ਦੇ ਲੋਕਾਂ ਨੂੰ ਪਾਣੀ ਦੇ ਮਸਲੇ ਤੇ ਰਾਹਤ ਦੇਣ ਦੀ ਬਜਾਏ ਪੰਜਾਬ ਸਰਕਾਰ ਅਤੇ ਸੰਬੰਧਿਤ ਨਹਿਰੀ ਵਿਭਾਗ ਕਿਨਾਰਾ ਕਰ ਰਹੇ ਹਨ। ਜਿਸ ਨਾਲ ਪੰਜਾਬ ਸਰਕਾਰ ਦਾ ਦੋਗਲਾ ਚੇਹਰਾ ਸਾਹਮਣੇ ਆ ਰਿਹਾ ਹੈ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਾਫੀ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ ਗੁਰਪ੍ਰੀਤ ਸਿੰਘ, ਪੂਰਨ ਸਿੰਘ,ਸੁਰਜੀਤ ਸਿੰਘ, ਜਸਵੀਰ ਸਿੰਘ, ਅਮਰਜੀਤ ਸਿੰਘ, ਬਿੱਟੂ ਤਲਵੰਡੀ, ਮਨਜੋਤ ਅਰਗੋਵਾਲ (ਤਰਕਸ਼ੀਲ ਸੁਸਾਇਟੀ ਪੰਜਾਬ, ਜੋਨ ਜਲੰਧਰ ), ਹਰਦੀਪ ਸਮਰਾ, ਦਲਜੀਤ ਸਿੰਘ ਬਾਠ, ਦੌਲਤੀ ਰਾਮ, ਬੁੱਧ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਜਸਵੀਰ ਸਿੰਘ, ਮਹਿੰਦਰ ਸਿੰਘ, ਬਿਸ਼ਨ ਦਾਸ, ਉਂਕਾਰ ਸਿੰਘ, ਸ਼ਿਵ ਦਿਆਲ, ਅਸ਼ੋਕ ਕੁਮਾਰ, ਹੇਮ ਰਾਜ, ਰਕੇਸ਼ ਕੁਮਾਰ ਭੱਟਲਾਂ, ਅਰਵਿੰਦਰ ਸਿੰਘ, ਮੋਹਨ ਸਿੰਘ, ਰਾਮ ਲਾਲ, ਸੁਖਦੇਵ ਸਿੰਘ, ਗੁਰਦਿਆਲ ਸਿੰਘ, ਕਸ਼ਮੀਰ ਸਿੰਘ, ਅਜੀਤ ਸਿੰਘ, ਜੋਗਰਾਜ ਸਿੰਘ, ਸੋਨੂੰ ਦਾਰਾਪੁਰ, ਅਰਜੁਨ ਦਾਸ, ਗੁਰਦੇਵ ਸਿੰਘ,ਮਾਸਟਰ ਹਰਦੀਪ ਸਿੰਘ, ਨੰਦ ਪ੍ਰਕਾਸ਼, ਸਤਵਿੰਦਰ ਸਿੰਘ ਅਟਵਾਲ,ਮਝੈਲ ਸਿੰਘ,ਕੁਲਵੀਰ ਸਿੰਘ ਧੂਤਕਲਾਂ, ਬਲੀ ਸਿੰਘ ਧੂਤ,ਦਲਵੀਰ ਸਿੰਘ ਧੂਤ, ਜਸਵਿੰਦਰ ਸਿੰਘ ਕਮਲਜੀਤ ਕੌਰ, ਨਿਰੰਜਣ ਕੌਰ,ਦਰਸ਼ਨਾਂ ਦੇਵੀ ਹਰਵਿੰਦਰ ਕੌਰ, ਜਸਵੀਰ ਕੌਰ, ਹਰਜਿੰਦਰ ਕੌਰ, ਸੁਰਿੰਦਰ ਕੌਰ, ਸਵਰਨ ਕੌਰ,ਨੀਲਮ ਕੁਮਾਰੀ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।

error: copy content is like crime its probhihated