Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 38 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 38 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 38 ਵੇਂ ਦਿਨ ਵੀ ਜਾਰੀ 

ਗੜ੍ਹਦੀਵਾਲਾ 1 ਜੁਲਾਈ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ, ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 38 ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ, ਸਰਪੰਚ ਕਸ਼ਮੀਰ ਸਿੰਘ, ਨਵੀਂ ਅਟਵਾਲ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਾਫੀ ਲੰਮਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਨੇ ਚੁੱਪੀ ਸਾਧੀ ਹੋਈ ਹੈ । ਕੰਢੀ ਇਲਾਕੇ ਦੇ ਲੋਕਾਂ ਨੂੰ ਪਾਣੀ ਦੇ ਮਸਲੇ ਤੇ ਰਾਹਤ ਦੇਣ ਦੀ ਬਜਾਏ ਪੰਜਾਬ ਸਰਕਾਰ ਅਤੇ ਸੰਬੰਧਿਤ ਨਹਿਰੀ ਵਿਭਾਗ ਕਿਨਾਰਾ ਕਰ ਰਹੇ ਹਨ। ਜਿਸ ਨਾਲ ਪੰਜਾਬ ਸਰਕਾਰ ਦਾ ਦੋਗਲਾ ਚੇਹਰਾ ਸਾਹਮਣੇ ਆ ਰਿਹਾ ਹੈ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਾਫੀ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ  ਅਜੀਤ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਪੂਰਨ ਸਿੰਘ,ਮਾਸਟਰ ਗੁਰਚਰਨ ਸਿੰਘ,ਜਸਵੀਰ ਸਿੰਘ, ਅਮਰਜੀਤ ਸਿੰਘ, ਬਿੱਟੂ ਤਲਵੰਡੀ, ਮਨਜੋਤ ਅਰਗੋਵਾਲ  ਹਰਦੀਪ ਸਮਰਾ, ਦਲਜੀਤ ਸਿੰਘ ਬਾਠ, ਦੌਲਤੀ ਰਾਮ, ਬੁੱਧ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਜਸਵੀਰ ਸਿੰਘ, ਮਹਿੰਦਰ ਸਿੰਘ, ਬਿਸ਼ਨ ਦਾਸ, ਉਂਕਾਰ ਸਿੰਘ, ਸ਼ਿਵ ਦਿਆਲ, ਅਸ਼ੋਕ ਕੁਮਾਰ, ਹੇਮ ਰਾਜ, ਰਕੇਸ਼ ਕੁਮਾਰ ਭੱਟਲਾਂ, ਅਰਵਿੰਦਰ ਸਿੰਘ, ਮੋਹਨ ਸਿੰਘ, ਰਾਮ ਲਾਲ, ਸੁਖਦੇਵ ਸਿੰਘ, ਗੁਰਦਿਆਲ ਸਿੰਘ, ਕਸ਼ਮੀਰ ਸਿੰਘ, ਅਜੀਤ ਸਿੰਘ, ਜੋਗਰਾਜ ਸਿੰਘ, ਸੋਨੂੰ ਦਾਰਾਪੁਰ, ਅਰਜੁਨ ਦਾਸ, ਗੁਰਦੇਵ ਸਿੰਘ,ਮਾਸਟਰ ਹਰਦੀਪ ਸਿੰਘ, ਨੰਦ ਪ੍ਰਕਾਸ਼, ਸਤਵਿੰਦਰ ਸਿੰਘ ਅਟਵਾਲ,ਮਝੈਲ ਸਿੰਘ,ਕੁਲਵੀਰ ਸਿੰਘ ਧੂਤਕਲਾਂ, ਬਲੀ ਸਿੰਘ ਧੂਤ,ਦਲਵੀਰ ਸਿੰਘ ਧੂਤ, ਜਸਵਿੰਦਰ ਸਿੰਘ ਕਮਲਜੀਤ ਕੌਰ, ਨਿਰੰਜਣ ਕੌਰ,ਦਰਸ਼ਨਾਂ ਦੇਵੀ ਹਰਵਿੰਦਰ ਕੌਰ, ਜਸਵੀਰ ਕੌਰ, ਹਰਜਿੰਦਰ ਕੌਰ, ਸੁਰਿੰਦਰ ਕੌਰ, ਸਵਰਨ ਕੌਰ,ਨੀਲਮ ਕੁਮਾਰੀ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।