Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ ’ਚ ਲਾਇਆ ਧਰਨਾ 9 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ ’ਚ ਲਾਇਆ ਧਰਨਾ 9 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ ’ਚ ਲਾਇਆ ਧਰਨਾ 9 ਵੇਂ ਦਿਨ ਵੀ ਜਾਰੀ 

ਆਉਣ ਵਾਲੇ ਦਿਨਾਂ ਵਿੱਚ ਸ਼ੰਘਰਸ਼ ਹੋਰ ਤੇਜ ਕੀਤਾ ਜਾਵੇਗਾ : ਮਨਜੋਤ ਸਿੰਘ ਤਲਵੰਡੀ 

ਗੜ੍ਹਦੀਵਾਲਾ 2 ਜੂਨ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ ’ਚ ਲਾਇਆ ਧਰਨਾ 9 ਵੇਂ ਦਿਨ ਵੀ ਜਾਰੀ  ਰਿਹਾ। ਜਿਸ ਵਿੱਚ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ, ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਅਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਆਹੁਦੇਦਾਰਾਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਗੁਰਦੀਪ ਬਰਿਆਣਾ, ਨਵੀਂ ਅਟਵਾਲ ਅਤੇ ਹੋਰ ਆਗੂਆਂ ਨੇ ਜਮੀਨ ਹੋਠਾਂ ਪਾਣੀ ਦੀ ਕਮੀ ਨਾਲ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਦੱਸਿਆ ਅਤੇ ਆਪਣੇ ਹੱਕਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਪ੍ਰਸਾਸ਼ਨ ਵਿਰੁੱਧ ਜਮਕੇ ਨਾਅਰੇਬਾਜ਼ੀ ਕੀਤੀ। ਸਮੂਹ ਆਗੂਆਂ ਨੇ ਕਿਹਾ ਆਉਣ ਵਾਲੇ ਸਮੇਂ ਵਿਚ ਇਸ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਧਰਨੇ ’ਚ ਮਨਜੋਤ ਸਿੰਘ ਤਲਵੰਡੀ, ਪੂਰਨ ਸਿੰਘ, ਸਤਪਾਲ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਸੁਖਵੀਰ ਸਿੰਘ ਚੋਹਕਾ, ਕੁਲਦੀਪ ਸਿੰਘ, ਅਵਤਾਰ ਸਿੰਘ ਥੇਂਦਾ, ਅਜੀਤ ਸਿੰਘ, ਲਵਰਾਜ ਸਿੰਘ, ਅਜੈਬ ਸਿੰਘ, ਮਨਪ੍ਰੀਤ ਸਿੰਘ, ਰਾਜ ਗੋਂਦਪੁਰ, ਸਹਿਬਾਜ ਸਿੰਘ, ਕਸ਼ਮੀਰ ਸਿੰਘ, ਬਲੀ ਸਿੰਘ, ਨਰੰਜਣ ਕੌਰ, ਹਰਵਿੰਦਰ ਕੌਰ, ਦਰਸ਼ਨਾ ਦੇਵੀ, ਸੁਖਵੀਰ ਕੌਰ, ਕੰਵਲਜੀਤ ਕੌਰ, ਕੁਲਵੀਰ ਕੌਰ, ਗੁਰਬਖਸ਼ ਕੌਰ ਸਮੇਤ ਭਾਰੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜਰ ਸਨ।

ਫੋਟੋ ਕੈਪਸ਼ਨ: ਸਰਕਾਰ ਵਿਰੁੱਧ ਨਆਰੇਬਾਜੀ ਕਰਦੇ ਕਿਾਸਨ ਆਗੂ।