Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *’ ਧੂਰੀ ‘ ਮਹਾਂਰੈਲੀ ਵਿਚ ਸ਼ਾਮਲ ਹੋਣਗੇ ਗੜ੍ਹਦੀਵਾਲਾ ਤੋਂ ਭਾਰੀ ਗਿਣਤੀ ਵਿਚ ਮੁਲਾਜ਼ਮ : ਪ੍ਰਿੰਸ ਗੜ੍ਹਦੀਵਾਲਾ*

*’ ਧੂਰੀ ‘ ਮਹਾਂਰੈਲੀ ਵਿਚ ਸ਼ਾਮਲ ਹੋਣਗੇ ਗੜ੍ਹਦੀਵਾਲਾ ਤੋਂ ਭਾਰੀ ਗਿਣਤੀ ਵਿਚ ਮੁਲਾਜ਼ਮ : ਪ੍ਰਿੰਸ ਗੜ੍ਹਦੀਵਾਲਾ*

ਗੜ੍ਹਦੀਵਾਲਾ (ਚੌਧਰੀ) 

25 ਫਰਵਰੀ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਕੋ- ਕਨਵੀਨਰ ਪ੍ਰਿੰਸ ਗੜ੍ਹਦੀਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਹੋਣ ਤੋਂ ਕਈ ਮਹੀਨਿਆਂ ਬਾਅਦ ਵੀ ਪੁਰਾਣੀ ਪੈਨਸ਼ਨ ਬਹਾਲੀ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ । ਇਸ ਗੱਲ ਨੂੰ ਲੈ ਕੇ ਐਨ ਪੀ ਐਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਉਹਨਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਦਾ ਕੰਮ ਲਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਨੂੰ ਸਮਾਂਬੱਧ ਨਹੀਂ ਕੀਤਾ ਗਿਆ ।ਸਰਕਾਰ ਨੇ ਅਧੂਰਾ ਨੋਟੀਫਿਕੇਸ਼ਨ ਕਰਕੇ ਮੁਲਾਜ਼ਮਾਂ ਦੇ ਨਾਲ ਧੋਖਾ ਕੀਤਾ ਹੈ । ਜਿਸ ਨਾਲ ਦੋ ਲੱਖ ਮੁਲਾਜ਼ਮ ਵਰਗ ਬਹੁਤ ਰੋਸ ਵਿਚ ਹੈ । ਮੁਲਾਜ਼ਮ ਧੂਰੀ ਰੈਲੀ ਦੇ ਵਿੱਚ ਆਪਣੇ ਪਰਿਵਾਰਾਂ ਸਮੇਤ ਜਾ ਕੇ ਆਪਣਾ ਰੋਸ ਨੂੰ ਜ਼ਾਹਰ ਕਰਨਗੇ। ਉਹਨਾਂ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਐੱਨ ਪੀ ਐਸ ਖਾਤਿਆਂ ਵਿੱਚ ਪਿਆ ਮੁਲਾਜ਼ਮਾਂ ਦਾ ਪੈਸਾ ਐਲ ਆਈ ਸੀ,ਐਸ ਬੀ ਆਈ ਅਤੇ ਯੂ ਟੀ ਆਈ ਦੇ ਫੰਡਾਂ ਵਿੱਚ ਲਾਇਆ ਜਾਂਦਾ ਹੈ। ਹੁਣ ਸਰਕਾਰੀ ਵਿੱਤੀ ਅਦਾਰਿਆਂ ਦਾ ਪੈਸਾ ਅਡਾਨੀ ਗਰੁੱਪ ਵਿੱਚ ਲੱਗਾ ਹੋਣ ਕਰਕੇ ਜੋ ਜੋਖਿਮ ਹੈ ,ਨੁਕਸਾਨ ਹੈ, ਉਸ ਬਾਰੇ ਅਖੌਤੀ ਬੁੱਧੀਜੀਵੀਆਂ ਦੀ ਜ਼ੁਬਾਨ ਨੂੰ ਤੰਦੁਆ ਪੈ ਗਿਆ ਲੱਗਦਾ ਹੈ । ਕੇਂਦਰ ਸਰਕਾਰ ਮੁਲਾਜ਼ਮਾਂ ਦੀ ਖ਼ੂਨ ਪਸੀਨੇ ਦੀ ਕਮਾਈ ਕਾਰਪੋਰੇਟ ਹੱਥਾਂ ਵਿਚ ਸੌਂਪ ਕੇ ਕਰਮਚਾਰੀਆਂ ਦੇ ਬੁਢਾਪੇ ਨਾਲ ਖਿਲਵਾੜ ਕਰ ਰਹੀ ਹੈ । ਜਿਸ ਦਾ ਖਮਿਆਜਾ ਆਉਣ ਵਾਲੇ ਸਮੇਂ ਵਿਚ ਕੇਂਦਰ ਅਤੇ ਰਾਜ ਸਰਕਾਰ ਨੂੰ ਭੁਗਤਣਾ ਪਵੇਗਾ।