Prime Punjab Times

Latest news
ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया
ADVERTISEMENT
You are currently viewing ਮੰਡੀਆਂ ’ਚ ਹੁਣ ਤੱਕ ਪਹੁੰਚੀ 100 ਫੀਸਦੀ ਕਣਕ ਦੀ ਹੋਈ ਖ਼ਰੀਦ

ਮੰਡੀਆਂ ’ਚ ਹੁਣ ਤੱਕ ਪਹੁੰਚੀ 100 ਫੀਸਦੀ ਕਣਕ ਦੀ ਹੋਈ ਖ਼ਰੀਦ

ਹੁਸ਼ਿਆਰਪੁਰ, 3 ਮਈ (ਬਿਊਰੋ) 

ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਦੇ ਖਾਤਿਆਂ ’ਚ ਕੀਤੀ 486.46 ਕਰੋੜ ਰੁਪਏ ਦੀ ਸਿੱਧੀ ਅਦਾਇਗੀ
ਖ਼ਰੀਦ ਦੇ ਮਾਮਲੇ ’ਚ 64838 ਮੀਟ੍ਰਿਕ ਟਨ ਦੀ ਖ਼ਰੀਦ ਨਾਲ ਪਨਗਰੇਨ ਮੋਹਰੀ

: ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਪਹੁੰਚੀ ਸਾਰੀ 231746 ਮੀਟ੍ਰਿਕ ਟਨ ਕਣਕ (100 ਫੀਸਦੀ) ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਦੇ ਖਾਤਿਆਂ ਵਿਚ 486.46 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 105552 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 72 ਘੰਟੇ ਦੇ ਹਿਸਾਬ ਨਾਲ 58 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ 74 ਮੰਡੀਆਂ ਵਿਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਇਸ ਸਮੇਂ ਪਨਗਰੇਨ ਮੋਹਰੀ ਹੈ ਅਤੇ ਉਸ ਵੱਲੋਂ ਹੁਣ ਤੱਕ 64838 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 51909, ਪਨਸਪ ਵੱਲੋਂ 37316, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 33195, ਐਫ.ਸੀ.ਆਈ ਵੱਲੋਂ 18660 ਅਤੇ ਵਪਾਰੀਆਂ ਵੱਲੋਂ 5828 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਸਮ ਦੇ ਮਿਜਾਜ਼ ਨੂੰ ਧਿਆਨ ਵਿਚ ਰੱਖਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿਚ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਨਾਲ ਕੰਬਾਇਨਾਂ ਨਮੀ ਵਾਲੀ ਫ਼ਸਲ ਵੀ ਕੱਟ ਦਿੰਦੀਆਂ ਹਨ, ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।
ਕੈਪਸ਼ਨ :
-ਹੁਸ਼ਿਆਰਪੁਰ ਦਾਣਾ ਮੰਡੀ ਵਿਖੇ ਕਣਕ ਦੀ ਸਫ਼ਾਈ ਕੀਤੇ ਜਾਣ ਦਾ ਦ੍ਰਿਸ਼।

error: copy content is like crime its probhihated