Prime Punjab Times

Latest news
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ,ਜਾਣੋ ਕਿੰਨਾ ਚੀਜਾਂ ਤੇ ਰਹੇਗੀ ਪਾਬੰਦੀ
ADVERTISEMENT
You are currently viewing ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਦਾਣਾ ਮੰਡੀ ਦਸੂਹਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ  ਲਿਆ ਜਾਇਜ਼ਾ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਦਾਣਾ ਮੰਡੀ ਦਸੂਹਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ  ਲਿਆ ਜਾਇਜ਼ਾ

ਦਸੂਹਾ / ਹੁਸ਼ਿਆਰਪੁਰ (ਚੌਧਰੀ) 
ਸੂਬੇ ਦੀਆਂ ਮੰਡੀਆਂ ਵਿਚ 95 ਫੀਸਦੀ ਝੋਨੇ ਦੀ ਹੋ ਚੁੱਕੀ ਹੈ ਖਰੀਦ : ਲਾਲ ਚੰਦ ਕਟਾਰੂਚੱਕ
ਮੰਡੀਆਂ ਵਿਚ ਪਹੁੰਚੇ 61 ਲੱਖ ਮੀਟ੍ਰਿਕ ਟਨ ਝੋਨੇ ਵਿਚੋਂ ਹੁਣ ਤੱਕ 60 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ 
ਕਿਹਾ, ਕਿਸਾਨਾਂ ਨੂੰ ਹੁਣ ਤੱਕ 10,000 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ
ਪੰਜਾਬ ਵਿਚ ਝੋਨੇ ਦੀ ਨਿਰਵਿਘਨ ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੀਤੇ ਪੁਖਤਾ ਪ੍ਰਬੰਧ
26 ਅਕਤੂਬਰ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅੱਜ ਦਸੂਹਾ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਅਤੇ ਹੋਰਨਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿਚ 95 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ ਅਤੇ ਮੰਡੀਆਂ ਵਿਚ ਖ਼ਰੀਦੇ ਗਏ ਝੋਨੇ ਦੀ ਅਦਾਇਗੀ 24 ਘੰਟਿਆਂ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਪਾਈ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਐਸ.ਡੀ.ਐਮ ਪ੍ਰਦੀਪ ਸਿੰਘ ਬੈਂਸ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਮਧੂ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਉਹ ਖੁਦ ਸੂਬੇ ਦੀਆਂ ਮੰਡੀਆਂ ਵਿਚ ਪਹੁੰਚ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਸੀਜ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 61 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਮੰਡੀਆਂ ਵਿਚੋਂ 60 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ 10,000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਰਨ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਵਿਕਣ ਲਈ ਆ ਰਹੀ ਫ਼ਸਲ ਦੀ ਨਮੀ ਨੂੰ ਚੈੱਕ ਕਰਨ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਅਤੇ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦੇ ਢੁੱਕਵੇਂ ਪ੍ਰਬੰਧਨ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਹਾਜ਼ਰ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ।
error: copy content is like crime its probhihated