Prime Punjab Times

Latest news
ਤਨਖਾਹ ਨਾ ਮਿਲਣ ਕਰਕੇ ਮੁਲਾਜਮ ਪਰੇਸ਼ਾਨ : ਆਗੂ ਪ੍ਰਿੰਸ ਪਲਿਆਲ ਸਿਵਲ ਸਰਜਨ ਹੁਸ਼ਿਆਰਪੁਰ ਵੱਲੋਂ ਪੀ.ਐਚ.ਸੀ. ਭੂੰਗਾ ਦੀ ਅਚਨਚੇਤ ਚੈਕਿੰਗ ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਖਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਜਾਰੀ, ਡਿਪਟੀ ਕਮਿਸ਼ਨਰ ਵੱਲੋਂ ਸਮੇਂ ਸਿਰ ਟੀਕਾਕਰਨ ਦੀ ਅਪੀਲ *ਜ਼ਰੂਰੀ ਮੁਰੰਮਤ ਕਾਰਨ 11 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ* ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰੇ ਹਾਦਸੇ ਚ KMS ਕਾਲਜ ਦੇ ਪ੍ਰਿੰਸੀਪਲ ਡਾ ਸ਼ਬਨਮ ਕੌਰ,ਬੇਟੇ ਤੁਸ਼ਾਂਤ ਸਮੇਤ ਤਿੰਨ ਦੀ ਮੌ+ਤ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਬਟਾਲਾ ਪੁਲਿਸ ਦੀ ਪ੍ਰਾਥਮਿਕਤਾ: ਐਸਐਸਪੀ ਡਾ. ਮਹਿਤਾਬ ਸਿੰਘ ਨੇ ਥਾਣਿਆਂ ਨੂ... *ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦ... ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ’ ਮਨਾਇਆ
ADVERTISEMENT
You are currently viewing ਖਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਖਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 10 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਅਤੇ ਵੂਮੈੱਨ ਇੰਪਾਵਰਮੈਂਟ ਸੈੱਲ ਵੱਲੋਂ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਅਧੀਨ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਅਰਚਨਾ ਠਾਕੁਰ ਨੇ ਵਿਦਿਆਰਥਣਾਂ ਨੂੰ ਜੀਵਨ ਵਿੱਚ ਅੱਗੇ ਵਧਣ, ਆਪਣੇ ਹੱਕਾਂ ਬਾਰੇ ਜਾਗਰੂਕ ਹੋਣ ਅਤੇ ਸਮਾਜ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਸਿੱਖਿਆ ਅਤੇ ਆਤਮ-ਵਿਸ਼ਵਾਸ ਦੇ ਨਾਲ ਹਰ ਖੇਤਰ ਵਿੱਚ ਆਪਣੀ ਮਹੱਤਵਪੂਰਣ ਭੂਮਿਕਾ ਨਿਭਾ ਰਹੀਆਂ ਹਨ। ਇਸ ਮੌਕੇ ਮਹਿਲਾ ਸਟਾਫ਼ ਲਈ ਨਜ਼ਦੀਕੀ ਸਥਾਨ ‘ਤੇ ਲੰਚ ਦਾ ਪ੍ਰਬੰਧ ਵੀ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ‘ਤੇ ਮਹਿਲਾਵਾਂ ਦੀ ਸਮਾਜ ਵਿੱਚ ਮਹੱਤਵਪੂਰਨ ਭੂਮਿਕਾ ਬਾਰੇ ਗੱਲ ਕਰਦਿਆਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।

error: copy content is like crime its probhihated