Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਡਿਜੀਟਲ ਕਰੋਪ ਸਰਵੇ ਦੇ ਸੰਬੰਧ ਵਿੱਚ ਦੋ ਦਿਨਾਂ ਵਰਕਸ਼ਾਪ ਲਗਾਈ – ਡਾਇਰੈਕਟਰ ਡਾ.ਮਾਨਵ ਸੈਣੀ

ਕੇ.ਐਮ.ਐਸ ਕਾਲਜ ਵਿਖੇ ਡਿਜੀਟਲ ਕਰੋਪ ਸਰਵੇ ਦੇ ਸੰਬੰਧ ਵਿੱਚ ਦੋ ਦਿਨਾਂ ਵਰਕਸ਼ਾਪ ਲਗਾਈ – ਡਾਇਰੈਕਟਰ ਡਾ.ਮਾਨਵ ਸੈਣੀ

ਦਸੂਹਾ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਦਫ਼ਤਰ ਦਸੂਹਾ ਦੀ ਟੀਮ ਵੱਲੋਂ ਡਿਜੀਟਲ ਕਰੋਪ ਸਰਵੇ ਦੇ ਸੰਬੰਧ ਵਿੱਚ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਕਾਲਜ ਦੀ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਅਤੇ ਯੂਥ ਸੇਵਾਵਾਂ ਕਲੱਬ ਦਸੂਹਾ ਦੇ ਮੈਂਬਰਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਤੀਬਾੜੀ ਨਾਲ ਜੁੜੀ ਨਵੀਂ ਤਕਨੀਕਾਂ, ਸਰਕਾਰੀ ਉਪਰਾਲਿਆਂ ਅਤੇ ਡਿਜੀਟਲ ਡਾਟਾ ਇਕੱਠਾ ਕਰਨ ਦੀ ਵਿਧੀ ਨਾਲ ਜਾਣੂ ਕਰਵਾਉਣਾ ਸੀ, ਤਾਂ ਜੋ ਉਹ ਸਮਾਜ ਸੇਵਾ ਦੇ ਨਾਲ ਨਾਲ ਤਕਨੀਕੀ ਕੌਸ਼ਲ ਵੀ ਹਾਸਲ ਕਰ ਸਕਣ। ਵਰਕਸ਼ਾਪ ਦੇ ਪਹਿਲੇ ਦਿਨ ਤਹਿਸੀਲ ਦਫ਼ਤਰ ਦਸੂਹਾ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਡਿਜੀਟਲ ਕਰੋਪ ਸਰਵੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਤਹਿਸੀਲ ਦਸੂਹਾ ਅਧੀਨ ਆਉਂਦੇ 114 ਪਿੰਡਾਂ ਦੇ ਖਸਰੇ/ਪਲਾਟਾਂ ਦਾ ਡਿਜੀਟਲ ਸਰਵੇ ਆਨਲਾਈਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵਿਦਿਆਰਥੀ ਹਿੱਸਾ ਲੈ ਕੇ ਪੜ੍ਹਾਈ ਦੇ ਨਾਲ ਨਾਲ ਕਮਾਈ ਦਾ ਮੌਕਾ ਵੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੂੰ ਸਰਵੇ ਦੀ ਪ੍ਰਕਿਰਿਆ, ਐਪ ਦੀ ਵਰਤੋਂ, ਜਿਓਟੈਗਿੰਗ ਅਤੇ ਡਾਟਾ ਭਰਨ ਬਾਰੇ ਤਕਨੀਕੀ ਤਰੀਕਿਆਂ ਦੀ ਪ੍ਰਸ਼ਿਕਸ਼ਣ ਵੀ ਦਿੱਤੀ ਗਈ। ਵਰਕਸ਼ਾਪ ਦੇ ਦੂਜੇ ਦਿਨ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ ਕਰਵਾਈ ਗਈ, ਤਾਂ ਜੋ ਉਹ ਡਿਜੀਟਲ ਕਰੋਪ ਸਰਵੇ ਵਿੱਚ ਸਰਕਾਰੀ ਤੌਰ ‘ਤੇ ਭਾਗ ਲੈ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਐਂਡਰਾਇਡ ਐਪ ਦੀ ਵਰਤੋਂ, ਖੇਤਰ ਦੀ ਮੈਪਿੰਗ, ਫੋਟੋ ਅਪਲੋਡ ਅਤੇ ਜੀ.ਪੀ.ਐਸ ਟੈਗਿੰਗ ਬਾਰੇ ਲਾਈਵ ਡੈਮੋਜ਼ ਰਾਹੀਂ ਸਿਖਾਇਆ ਗਿਆ। ਵਿਦਿਆਰਥੀਆਂ ਨੇ ਪੂਰੀ ਲਗਨ ਅਤੇ ਰੂਚੀ ਨਾਲ ਸਰਵੇ ਦੀ ਪ੍ਰਕਿਰਿਆ ਨੂੰ ਸਿੱਖਿਆ ਅਤੇ ਅਮਲ ਵਿੱਚ ਲਿਆਂਦਾ। ਇਸ ਮੌਕੇ ਤੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਵਿਦਿਆਰਥੀਆਂ ਵਿੱਚ ਤਕਨੀਕੀ ਜਾਗਰੂਕਤਾ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਅਤੇ ਰੋਜ਼ਗਾਰਕ ਅਵਸਰ ਵੀ ਉਤਪੰਨ ਹੋ ਰਹੇ ਹਨ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪ ਵਿਦਿਆਰਥੀਆਂ ਨੂੰ ਕੌਸ਼ਲ ਵਿਕਾਸ, ਸਮਾਜਿਕ ਜ਼ਿੰਮੇਵਾਰੀ ਅਤੇ ਤਕਨੀਕੀ ਤਜਰਬੇ ਲਈ ਮੋਟਿਵੇਟ ਕਰਦੇ ਹਨ। ਉਨ੍ਹਾਂ ਤਹਿਸੀਲ ਦਫ਼ਤਰ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਅਗਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲਿਆਂ ਨੂੰ ਲਗਾਤਾਰ ਕਰਵਾਉਣ ਦਾ ਯਕੀਨ ਦਿਵਾਇਆ। ਇਸ ਮੌਕੇ ਤੇ ਤਹਿਸੀਲ ਦਫਤਰ ਦਸੂਹਾ ਦੀ ਟੀਮ ਵਿੱਚ ਸੌਰਵ ਬਾਹਰੀ ਪਟਵਾਰੀ ਦਸੂਹਾ, ਅਮਨਦੀਪ ਸਿੰਘ, ਰਾਜਵੀਰ ਸਿੰਘ, ਗਗਨਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਸੁਰੇਸ਼ ਕੁਮਾਰ, ਐਨ.ਐਸ.ਐਸ. ਯੂਨਿਟ ਦੇ ਵਲੰਟੀਅਰ ਅਤੇ ਯੂਥ ਸੇਵਾਵਾਂ ਕਲੱਬ ਦਸੂਹਾ ਦੇ ਮੈਂਬਰ ਵੀ ਹਾਜ਼ਰ ਸਨ।

ਫੋਟੋ : ਵਰਕਸ਼ਾਪ ਦੌਰਾਨ ਤਹਿਸੀਲ ਦਫਤਰ ਦਸੂਹਾ ਦੀ ਟੀਮ ਦੇ ਨਾਲ ਡਾ. ਰਾਜੇਸ਼ ਕੁਮਾਰ ਅਤੇ ਵਿਦਿਆਰਥੀ।