ਗੜ੍ਹਦੀਵਾਲਾ / ਹੁਸ਼ਿਆਰਪੁਰ (ਚੌਧਰੀ / ਪ੍ਰਦੀਪ ਕੁਮਾਰ)
: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਡੀ.ਏ.ਵੀ. ਰਾਸ਼ਟਰੀ ਪੱਧਰੀ ਵੁ ਮੁਕਾਬਲੇ (2026-27) ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਹਨਾਂ ਖੇਡਾਂ ਵਿੱਚ ਸਕੂਲ ਦੇ ਤਿੰਨ ਵਿਦਿਆਰਥੀ ਪਾਰਿਕਾ ਸ਼ਰਮਾ,ਆਰਿਅਨ ਸ਼ਰਮਾ ਤੇ ਦਿਲਕਸ਼ ਨੇ ਵੀ ਭਾਗ ਲਿਆ ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਹ ਮੁਕਾਬਲਾ 24 ਅਕਤੂਬਰ ਤੋਂ 26 ਅਕਤੂਬਰ, 2026 ਨੂੰ ਮਲਕਪੁਰ ਸਪੋਰਟਸ ਸਟੇਡੀਅਮ, ਗ੍ਰੇਟਰ ਨੋਇਡਾ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਅੰਡਰ-17 ਲੜਕਿਆਂ ਦੇ ਵਰਗ ਵਿੱਚ ਦਿਲਕਸ਼ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ।
ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਉਸ ਨੂੰ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ।
ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀ ਦੀ ਮਿਹਨਤ ਅਤੇ ਕੋਚ ਸਾਹਿਬਾਨ ਮੈਡਮ ਮਨਪ੍ਰੀਤ ਕੌਰ ਤੇ ਰਮਨਦੀਪ ਸਿੰਘ ਦੀ ਮਿਹਨਤ ਦਾ ਨਤੀਜਾ ਹੈ।
ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ।
ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ. ਏ.ਵੀ ਸੰਸਥਾ ਦਾ ਮਾਣ ਵਧਾਇਆ।







