Prime Punjab Times

Latest news
ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ
You are currently viewing ਡਾਇਰੈਕਟਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸੀ.ਐਚ.ਸੀ ਭੂੰਗਾ ਦੀ ਅਚਨਚੇਤ ਕੀਤੀ ਚੈਕਿੰਗ

ਡਾਇਰੈਕਟਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸੀ.ਐਚ.ਸੀ ਭੂੰਗਾ ਦੀ ਅਚਨਚੇਤ ਕੀਤੀ ਚੈਕਿੰਗ

ਗੜ੍ਹਦੀਵਾਲਾ 10 ਮਈ (ਚੌਧਰੀ) 

: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ. ਸੁਖਵਿੰਦਰ ਸ਼ਿੰਘ, ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਨਿੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸਲਿਸਟ ਦੀ ਅਗੁਵਾਈ ਹੇਠ ਸੀ.ਐਚ.ਸੀ. ਭੂੰਗਾ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਜੀ ਨੇ ਅਚਨਚੇਤ ਚੈਕਿੰਗ ਦੌਰਾਨ ਸਮੂਹ ਸਟਾਫ ਦੀ ਹਾਜਰੀ ਚੈਕ ਕੀਤੀ। ਇਸ ਮੌਕੇ ਉਹਨਾ ਨੇ ਵੱਖ-ਵੱਖ ਮੈਡੀਕਲ ਅਫਸਰਾਂ ਨੂੰ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾ ਵਾਰੇ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਵਾਰੇ ਜਾਣਕਾਰੀ ਹਾਸਲ ਕੀਤੀ।ਸਾਰੇ ਹਸਪਤਾਲ ਦਾ ਦੌਰਾ ਕਰਦੇ ਹੋਏ ਐਮਰਜੈਂਸੀ ਸੇਵਾਂਵਾਂ ਅਤੇ ਵਾਰਡ ਵਿੱਚ ਦਾਖਲ ਮਰੀਜ਼ਾ ਅਤੇ ਗਰਭਵਤੀ ਮਹਿਲਾਵਾਂ ਨਾਲ ਗਲਬਾਤ ਕੀਤੀ।

ਇਸ ਮੌਕੇ ਉਹਨਾ ਨੇ ਸੰਤੋਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਖੇ ਆਉਂਦੇ ਹੋਏ ਮਰੀਜ਼ਾ ਨੂੰ ਕਿਸੇ ਵੀ ਪ੍ਰਕਾਰ ਦੀ ਔਂਕੜ ਨਾ ਆਣ ਦਿਤੀ ਜਾਵੇ ਅਤੇ ਉਪਲੱਬਧ ਦਵਾਈਆਂ ਮੁਹਈਆਂ ਕਰਵਾਈਆਂ ਜਾਣ। ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ , ਬਾਓ ਮੈਡੀਕਲ ਵੇਸਟ ਦਾ ਪੂਰੀ ਤਰਾਂ ਪ੍ਰਬੰਧ ਕੀਤਾ ਜਾਵੇ, ਸਮੇ ਸਿਰ ਹਾਜਰੀ ਯਕੀਨੀ ਬਣਾਈ ਜਾਵੇ ਅਤੇ ਕੰਮ ਕਾਜ ਵਿੱਚ ਆ ਰਹੀਆਂ ਔਂਕੜਾਂ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆ ਜਾਣ।

ਇਸ ਮੌਕੇ ਡਾ. ਜਗਤਾਰ ਸਿੰਘ,ਡਾ. ਅਭਿਤੋਜ ਸਿੰਘ, ਡਾ ਹਰਦੀਪ ਸਿੰਘ,ਡਾ ਪ੍ਰਿਅੰਕਾ, ਚੀਫ ਫਾਮੇਸੀ ਅਫਸਰ ਬਲਵਿੰਦਰ ਸਿੰਘ, ਜਸਤਿੰਦਰ ਸਿੰਘ ਬੀ.ਈ.ਈ, ਰਾਜਵਿੰਦਰ ਸਿੰਘ, ਮਨਦੀਪ ਕੌਰ, ਲਖਵਿੰਦਰ ਕੌਰ, ਰਿੰਪੀ ਅਤੇ ਸਮੂਹ ਸਟਾਫ ਹਾਜਰ ਸੀ।