Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਜ਼ਿਲ੍ਹਾ ਪ੍ਰਸ਼ਾਸਨ ਨੇ ਐੱਨ.ਡੀ.ਆਰ.ਐੱਫ, ਭਾਰਤੀ ਫੌਜ ਤੇ ਬੀ.ਐੱਸ.ਐੱਫ ਦੀਆਂ ਟੀਮਾਂ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਚਲਾਇਆ ਵਿਸ਼ੇਸ਼ ਅਭਿਆਨ

ਜ਼ਿਲ੍ਹਾ ਪ੍ਰਸ਼ਾਸਨ ਨੇ ਐੱਨ.ਡੀ.ਆਰ.ਐੱਫ, ਭਾਰਤੀ ਫੌਜ ਤੇ ਬੀ.ਐੱਸ.ਐੱਫ ਦੀਆਂ ਟੀਮਾਂ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਚਲਾਇਆ ਵਿਸ਼ੇਸ਼ ਅਭਿਆਨ

ਗੁਰਦਾਸਪੁਰ( ਅਸ਼ਵਨੀ )

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਖੁਦ ਮੌਕੇ `ਤੇ ਪਹੁੰਚ ਕੇ ਕਰ ਰਹੇ ਹਨ ਬਚਾਅ ਕਾਰਜਾਂ ਦੀ ਅਗਵਾਈ

ਬਿਆਸ ਦਰਿਆ ਦਾ ਪਾਣੀ ਰੋਡ ਉੱਪਰ ਆਉਣ ਕਾਰਨ ਗੁਰਦਾਸਪੁਰ-ਮੁਕੇਰੀਆਂ ਟਰੈਫਿਕ ਨੂੰ ਡਾਈਵਰਟ ਕੀਤਾ

ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ

16 ਅਗਸਤ  – ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ `ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈਣ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ `ਤੇ ਜਾਣ ਲਈ ਕਿਹਾ ਹੈ।

ਬੀਤੀ ਦੇਰ ਰਾਤ ਤੱਕ ਅੱਜ ਤੜਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪੁਰਾਣਾ ਸ਼ਾਲਾ, ਦਾਓਵਾਲ ਵਿਖੇ ਪੁਹੰਚ ਕੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਬਚਾਅ ਤੇ ਰਾਹਤ ਟੀਮਾਂ ਬੀਤੇ ਕੱਲ੍ਹ ਤੋਂ ਹੀ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਬੀਤੀ ਰਾਤ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵੀ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਵੱਲੋਂ ਅੱਜ ਸਵੇਰ ਤੋਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸਤੋਂ ਇਲਾਵਾ ਭਾਰਤੀ ਫੌਜ ਅਤੇ ਬੀ.ਐੱਸ.ਐੱਫ ਦੀਆਂ ਟੀਮਾਂ ਵੀ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਚਾਅ ਕਾਰਜਾਂ ਵਿੱਚ ਲੱਗੀਆਂ ਟੀਮਾਂ ਦਾ ਸਹਿਯੋਗ ਕਰਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਦਰਿਆ ਬਿਆਸ ਦੇ ਪਾਣੀ ਕਾਰਨ ਬਣੇ ਐਮਰਜੈਂਸੀ ਹਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ-ਮੁਕੇਰੀਆਂ ਰੋਡ ਉੱਪਰ ਵੀ ਪਾਣੀ ਆਉਣ ਕਾਰਨ ਅਹਿਤਿਆਤ ਵਜੋਂ ਮੁਕੇਰੀਆਂ ਪੁੱਲ ਨੂੰ ਬੰਦ ਕਰਕੇ ਗੁਰਦਾਸਪੁਰ-ਮੁਕੇਰੀਆਂ ਟਰੈਫਿਕ ਨੂੰ ਦੀਨਾਨਗਰ ਹਾਈਵੇ ਵੱਲ ਦੀ ਡਾਈਵਰਟ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਹੜ੍ਹ ਪ੍ਰਭਾਵਤ ਖੇਤਰ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਸਾਰੀ ਸਥਿਤੀ ਉੱਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੌਂਗ ਡੈਮ ਤੋਂ ਪਾਣੀ ਛੱਡਣ ਦੀ ਮਿਕਦਾਰ ਘਟਾਈ ਗਈ ਹੈ ਜਿਸ ਨਾਲ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਘੱਟ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਾਣਾ ਸ਼ਾਲਾ ਦੇ ਸਕੂਲ ਵਿੱਚ ਰਾਹਤ ਕੈਂਪ ਸਥਾਪਤ ਕਰ ਦਿੱਤਾ ਗਿਆ ਹੈ ਅਤੇ ਮੈਡੀਕਲ, ਵੈਟਨਰੀ ਵਿਭਾਗਾਂ ਸਮੇਤ ਸਾਰੀਆਂ ਟੀਮਾਂ ਬਿਲਕੁਲ ਤਿਆਰ ਹਨ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸਥਿਤੀ ਦਾ ਟਾਕਰਾ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ `ਤੇ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਤੁਰੰਤ ਸਹਾਇਤਾ ਪਹੁੰਚਾਈ ਜਾਵੇਗੀ।