Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ : ਡਿਪਟੀ ਕਮਿਸ਼ਨਰ,ਓਮਾ ਸ਼ੰਕਰ ਗੁਪਤਾ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ : ਡਿਪਟੀ ਕਮਿਸ਼ਨਰ,ਓਮਾ ਸ਼ੰਕਰ ਗੁਪਤਾ

ਬਟਾਲਾ, 4 ਸਤੰਬਰ (ਅਵਿਨਾਸ਼ ਸ਼ਰਮਾ )

ਓਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ

: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ ਐਸ.ਐਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਸ੍ਰੀਮਤੀ ਜਸਵੰਤ ਕੋਰ ਐਸ.ਪੀ (ਐੱਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਅਧਿਕਾਰੀ ਮੋਜੂਦ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵੀ ਵਿਆਹ ਪੁਰਬ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਵਿਚਾਰ-ਵਟਾਂਦਰਾ ਕੀਤਾ।

ਪੁਲਿਸ ਲਾਇਨ ਬਟਾਲਾ ਵਿਖੇ ਮੀਟਿੰਗ ਕਰਦਿਆਂ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਨੂੰ ਮੁੱਖ ਰੱਖਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਮਿਹਨਤ ਤੇ ਸੇਵਾ ਭਾਵਨਾ ਨਾਲ ਕਰਨ। ਉਨ੍ਹਾਂ ਕਿਹਾ ਕਿ ਅਸੀਂ ਸਾਰੀ ਵਡਭਾਗੀ ਹਾਂ, ਜਿਨਾਂ ਨੂੰ ਬਾਬਾ ਜੀ ਦੇ ਵਿਆਹ ਪੁਰਬ ਸਮਾਗਮ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 10 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ 9 ਸਤੰਬਰ ਨੂੰ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪਹੁੰਚ ਰਹੇ ਨਗਰ ਕੀਰਤਨ ਦੇ ਸਬੰਧ ਵਿੱਚ ਸਬੰਧਤ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ।

ਉਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ। ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਾਈਨ ਬੋਰਡ ਲਗਾਏ ਜਾਣਗੇ, ਤਾਂ ਜੋ ਬਾਹਰੋਂ ਆਉਣ ਵਾਲੀ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੰਟੀਅਰ ਵੀ ਸੰਗਤਾਂ ਦੀ ਸਹਲੂਤ ਲਈ ਲਗਾਏ ਜਾਣਗੇ, ਜਿਸ ਲਈ ਉਨਾਂ ਮੀਟਿੰਗ ਵਿੱਚ ਹਾਜਰ ਕਮੇਟੀ ਮੈਂਬਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਸ਼ਹਿਰ ਵਿੱਚ ਆਵਾਜਾਈ ਸੁਖਾਲੀ ਰੱਖਣ ਦੇ ਮੰਤਵ ਨਾਲ ਰੂਟ ਪਲਾਨ ਤਿਆਰ ਕੀਤਾ ਜਾਵੇਗਾ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਨਗਰ ਨਿਗਮ ਤੇ ਪੁਲਿਸ ਵਿਭਾਗ ਦੀ ਟੀਮ ਨੂੰ ਕਿਹਾ ਕਿ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚੋਂ ਅਤੇ ਖਾਸਕਰਕੇ ਨਗਰ ਕੀਰਤਨ ਦੇ ਸਮੁੱਚੇ ਰੂਟ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਜਾਣ।

ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫ਼ਾਈ ਤੇ ਕੂੜੇ ਦੇ ਢੇਰਾਂ ਨੂੰ ਨਾਲ-ਨਾਲੋ ਚੁੱਕਣ ਦੀ ਹਦਾਇਤ ਕੀਤੀ। ਉੁਨਾਂ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਸ਼ਹਿਰ ਅੰਦਰ, ਸਾਰੇ ਸੀਵਰੇਜ਼ ਲਗਾਤਾਰ ਰੋਜਾਨਾਂ ਚੈੱਕ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਕੋਈ ਵੀ ਸੀਵਰੇਜ਼ ਬਿਨਾਂ ਢੱਕਣ ਤੋਂ ਨਹੀਂ ਹੋਣਾ ਚਾਹੀਦਾ। ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿਸੇ ਵੀ ਥਾਂ ਤੇ ਬਿਜਲੀ ਤਾਰਾਂ ਨੰਗੀਆਂ ਜਾਂ ਢਿੱਲੀਆਂ ਨਹੀਂ ਹੋਣੀਆਂ ਚਾਹੀਦੀਆਂ। ਪੀ.ਡਬਲਿਊ.ਡੀ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚਲੀਆਂ ਸੜਕਾਂ ਦੀ ਮੁਰੰਮਤ ਕਰਨ ਦੀ ਹਦਾਇਤ ਕਰਦਿਆਂ ਉਨਾਂ ਕਿਹਾ ਕਿ ਦੇਸ-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੰਗਤਾਂ ਦੀ ਸਹੂਲਤ ਲਈ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਮੀਟਿੰਗ ਦੌਰਾਨ ਉਨਾਂ ਸਿਹਤ, ਨੈਸਨਲ ਹਾਈਵੇ, ਮੰਡੀ ਬੋਰਡ, ਕਾਰਪੋਰੇਸ਼ਨ, ਜੰਗਲਾਤ, ਫਾਇਰ ਬਿ੍ਰਗੇਡ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਮਾਰਕਿਟ ਕਮੇਟੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਲਿ ਪੇਸ਼ ਨਾ ਆਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਤੇ ਪਵਿੱਤਰ ਦਿਹਾੜੇ ਦੇ ਸਮਾਗਮਾਂ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਅਤੇ ਕਿਸੇ ਕਿਸਮ ਦੀ ਕੋਈ ਹੁੱਲੜਬਾਜ਼ੀ ਨਾ ਕਰਨ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਸਫਲਤਾਪੂਰਵਕ ਨੇਪਰੇ ਚਾੜੇ ਜਾਣਗੇ।

error: copy content is like crime its probhihated