Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਥਾਪਿਤ ਕੀਤਾ ਗਿਆ ਸਵਾਗਤ ਤੇ ਸਹਾਇਤਾ ਕੇਂਦਰ – ਡੀ.ਸੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਥਾਪਿਤ ਕੀਤਾ ਗਿਆ ਸਵਾਗਤ ਤੇ ਸਹਾਇਤਾ ਕੇਂਦਰ – ਡੀ.ਸੀ

ਹੁਸ਼ਿਆਰਪੁਰ, 27 ਜੂਨ (PPT NEWS) 
–ਲੋਕਾਂ ਦੀ ਸੁਵਿਧਾ ਲਈ ਸਾਰੇ ਕੰਮਕਾਜ਼ੀ ਦਿਨਾਂ ਦੌਰਾਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਕੰਮ ਕਰੇਗਾ ਸੈਂਟਰ
–ਕਿਹਾ, ਸਰਕਾਰੀ ਦਫ਼ਤਰਾਂ ’ਚ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਦੇਣੀਆਂ ਯਕੀਨੀ ਬਣਾਉਣ ਅਧਿਕਾਰੀ
: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ’ਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪਾਰਦਰਸ਼ੀ ਤਰੀਕੇ ਨਾਲ ਤੈਅ ਸਮੇਂ ਵਿਚ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਸਵਾਗਤ ਅਤੇ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਵਿਚ ਬਣੇ ਸਵਾਗਤ ਅਤੇ ਸਹਾਇਤਾ ਕੇਂਦਰ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੀ ਸਰਕਾਰੀ ਸੁਵਿਧਾਵਾਂ/ਪ੍ਰਸ਼ਾਸਨ ਕੰਮ ਕਰਵਾਉਣ ਵਿਚ ਮਦਦ ਕਰਨਾ ਹੈ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਦਾਨ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦਾ ਕੰਮ ਹੈ, ਇਸ ਲਈ ਸਾਰੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਦਫ਼ਤਰਾਂ ਵਿਚ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ।
ਕੋਮਲ ਮਿੱਤਲ ਨੇ ਦੱਸਿਆ ਕਿ ਇਹ ਰਿਸੈਪਸ਼ਨ-ਕਮ-ਹੈਲਪ ਡੈਸਕ ਸੈਂਟਰ ਸਾਰੇ ਕੰਮਕਾਜ਼ੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਡੈਸਕ ’ਤੇ ਕੰਮ ਲਈ ਆਉਣ ਵਾਲੇ ਲੋਕਾਂ ਦੀ ਗੱਲ ਸੁਣ ਕੇ ਉਨ੍ਹਾਂ ਨੂੰ ਸਬੰਧਤ ਦਫ਼ਤਰ ਵਿਚ ਜਾਣ ਲਈ ਸਹਿਯੋਗ ਕੀਤਾ ਜਾਵੇਗਾ। ਡੈਸਕ ਟੀਮ ਦੇ ਮੈਂਬਰ ਆਮ ਜਨਤਾ ਨੂੰ ਅਫ਼ਸਰ ਦਾ ਨਾਮ ਅਤੇ ਦਫ਼ਤਰ ਕਿਸ ਮੰਜ਼ਿਲ ’ਤੇ ਸਥਿਤ ਹੈ, ਉਸ ਦੀ ਵੀ ਜਾਣਕਾਰੀ ਦੇਣਗੇ, ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਨਾ ਹੋਵੇ ਅਤੇ ਉਹ ਸਬੰਧਤ ਦਫ਼ਤਰ ਦੀ ਤਲਾਸ਼ ਵਿਚ ਇਧਰ-ਉਧਰ ਨਾ ਜਾਣ।

ਕੈਪਸ਼ਨ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤੇ ਗਏ ਸਵਾਗਤ ਤੇ ਸਹਾਇਤਾ ਕੇਂਦਰ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ।