Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

ਹੁਸ਼ਿਆਰਪੁਰ (ਬਿਊਰੋ) 
ਨਾਲਸਾ ਨਾਲ ਸਬੰਧਤ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼
ਲੋਕਾਂ ਨੂੰ 9 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਭ ਉਠਾਉਣ ਦੀ ਕੀਤੀ ਅਪੀਲ

20 ਅਕਤੂਬਰ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਇਸ ਦੌਰਾਨ ਨਾਲਸਾ ਨਾਲ ਸਬੰਧਤ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਉਨ੍ਹਾਂ ਪੁਲਿਸ ਨੂੰ ਕਿਹਾ ਕਿ ਦੁਰਘਟਨਾਵਾਂ ਦੇ ਕਿਸੇ ਮਾਮਲੇ ਵਿਚ ਜੇਕਰ ਜ਼ਿਲ੍ਹੇ ਦੀ ਕਿਸੇ ਅਦਾਲਤ ਵਿਚ ਸਜ਼ਾ ਹੁੰਦੀ ਹੈ, ਤਾਂ 40 ਫੀਸਦੀ ਤੋਂ ਵੱਧ ਜ਼ਖਮੀ ਦੇ ਮਾਮਲੇ ਵਿਚ ਪੀੜਤ ਧਿਰ ਨੂੰ ਮੁਆਵਜ਼ਾ ਦੇਣ ਦਾ ਪ੍ਰਵਾਧਾਨ ਹੁੰਦਾ ਹੈ। ਇਸ ਲਈ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਅਦਾਲਤ ਨੂੰ ਕਹਿ ਕੇ ਉਸ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਭੇਜਿਆ ਜਾਵੇ, ਤਾਂ ਜੋ ਪੀੜਤ ਧਿਰ ਨੂੰ ਕੰਪਨਸੇਸ਼ਨ ਟੂ ਵਿਕਟਮ ਤਹਿਤ ਮੁਆਵਜ਼ਾ ਦਿਵਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਨੂੰ ਪੋਕਸੋ ਐਕਟ ਤਹਿਤ ਦਰਜ ਹੋਣ ਵਾਲੇ ਮਾਮਲਿਆਂ ਦੀ ਐਫ.ਆਈ.ਆਰ ਅਥਾਰਟੀ ਨੂੰ ਭੇਜਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਪੀੜਤ ਨੂੰ ਐਕਟ ਤਹਿਤ ਮੁਆਵਜ਼ਾ ਦਿਵਾਇਆ ਜਾ ਸਕੇ।
ਉਨ੍ਹਾਂ ਅਧਿਕਾਰੀਆਂ ਨੂੰ 9 ਦਸੰਬਰ 2023 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾ ਕੇ ਇਸ ਦਾ ਲਾਭ ਉਠਾਉਣ। ਇਸ ਨਾਲ ਸਮੇਂ ਅਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ  ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ।
ਮੀਟਿੰਗ ਵਿਚ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ, ਐਸ. ਪੀ (ਹੈੱਡਕੁਆਰਟਰ) ਮਨਜੀਤ ਕੌਰ, ਜ਼ਿਲ੍ਹਾ ਅਟਾਰਨੀ ਵਰਿੰਦਰ ਕੁਮਾਰ, ਡਿਪਟੀ ਸੁਪਰਡੈਂਟ ਕੇਂਦਰੀ ਜੇਲ੍ਹ ਅੰਮ੍ਰਿਤਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਡੀ. ਐਸ. ਪੀ ਪਰਮਿੰਦਰ ਸਿੰਘ, ਆਗਿਆਪਾਲ ਸਿੰਘ ਸਾਹਨੀ, ਸੁਦਰਸ਼ਨ, ਕਿਰਨਪ੍ਰੀਤ ਕੌਰ ਧਾਮੀ ਵੀ ਮੌਜੂਦ ਸਨ।

ਫੋਟੋ ਕੈਪਸ਼ਨ :-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ।