Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਕਰੀਅਰ ਗਾਈਡੈਂਸ…

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਕਰੀਅਰ ਗਾਈਡੈਂਸ…

ਹੁਸ਼ਿਆਰਪੁਰ(ਬਿਊਰੋ) 

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ

23 ਸਤੰਬਰ : ਜ਼ਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਂਵਾਲਾ ਵਿਖੇ ਬਾਹਰਵੀਂ ਕਲਾਸ ਦੇ ਬੱਚਿਆਂ ਲਈ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ, ਸਕਿੱਲ ਡਿਵੈਲਪਮੈਂਟ ਅਤੇ ਸਿਖਲਾਈ ਅਫ਼ਸਰ ਸ਼੍ਰੀ ਗੁਰਮੇਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਰੋਜਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਲਈ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸÇਲੰਗ, ਪਲੇਸਮੈਂਟ ਸੈਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਾਗਰ ਬਿਊਰੋ ਰਾਹੀਂ ਦਿੱਤੀ ਜਾਂਦੀ ਮੁਫ਼ਤ ਇੰਟਰਨੈਟ ਸੁਵਿਧਾ, ਸਵੈਰੋਜਗਾਰ ਸਕੀਮਾਂ ਬਾਰੇ ਜਾਣਕਾਰੀ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵਲੋਂ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਸਬੰਧੀ ਹੁਣ ਤੋਂ ਆਪਣੀ ਪਲੈਨਿੰਗ ਬਣਾਉਣ ਅਤੇ ਜੇਕਰ ਕੋਈ ਮੁਸ਼ਕਲ ਆਉਂਦੀ ਹੈ, ਤਾਂ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਸ਼੍ਰੀ ਰਕੇਸ਼ ਕੁਮਾਰ ਪਲੇਸਮੈਂਟ ਅਫ਼ਸਰ ਵਲੋਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਸਟਰੀਮਾਂ ਦੀ ਪੜ੍ਹਾਈ, ਆਈ.ਟੀ.ਆਈ. ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਡਿਫੈਂਸ ਸਰਵਿਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਫੈਂਸ ਸਰਵਿਸ ਵਿਚ ਜਾਣ ਲਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੀਪੇਟਰੀ ਇੰਸਟੀਚਿਊਟ ਮੋਹਾਲੀ ਅਤੇ ਮਾਈ ਭਾਗੋ ਆਰਮਡ ਫੋਰਸਿਸ ਪ੍ਰੀਪੇਟਰੀ ਇੰਸਟੀਚਿਊਟ ਰਾਹੀਂ ਕਰਵਾਈ ਜਾਂਦੀ ਪੜ੍ਹਾਈ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ। ਸ੍ਰੀ ਮਨੋਜ ਕੁਮਾਰ ਮਹਾਤਮਾ ਗਾਂਧੀ ਨੈਸ਼ਨਲ ਫੈਲੋ ਵਲੋਂ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਚਲਾਏ ਜਾ ਰਹੇ ਸਕਿੱਲ ਕੋਰਸਾਂ ਬਾਰੇ ਅਤੇ ਨੈਸ਼ਨਲ ਅਪਰੈਂਟਸ਼ਿਪ ਪ੍ਰਮੋਸ਼ਨ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵਲੋਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਵਿਦਿਆਰਥੀ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ ਡੀ.ਬੀ.ਈ.ਈ. ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ। ਇਸ ਮੋਬਾਇਲ ਐਪ ਰਾਹੀਂ ਉਹ ਸਵੈ ਰੋਜ਼ਗਾਰ ਲੋਨ ਲਈ ਵੀ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਵਲੋਂ ਹੋਰ ਬਹੁਤ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਵਿਚ ਸਬੰਧਤ ਸਕੂਲ ਦੇ ਸਮੂਹ ਸਟਾਫ਼ ਅਤੇ ਤਕਰੀਬਨ 180 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹਪੂਰਵਕ ਹਿੱਸਾ ਲਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰਜਿੰਦਰ ਕੌਰ ਵਲੋਂ ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸਰਾਹਨਾ ਕੀਤੀ ਗਈ ਅਤੇ ਉਨ੍ਹਾਂ ਵਲੋਂ ਜ਼ਿਲ੍ਹਾ ਰੋਜਗਾਰ ਅਫ਼ਸਰ ਨੂੰ ਧੰਨਵਾਦ ਕਰਦੇ ਹੋਏ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਲਈ ਕਿਹਾ ਗਿਆ।

error: copy content is like crime its probhihated