Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ‘ਲਾਈਫ ਸਕਿੱਲ’ ਸਬੰਧੀ ਵਿਸ਼ੇਸ਼ ਵਰਕਸ਼ਾਪਾਂ ਲਗਾਈਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ‘ਲਾਈਫ ਸਕਿੱਲ’ ਸਬੰਧੀ ਵਿਸ਼ੇਸ਼ ਵਰਕਸ਼ਾਪਾਂ ਲਗਾਈਆਂ

ਹੁਸ਼ਿਆਰਪੁਰ (ਬਿਊਰੋ) 

ਵਿਦਿਆਰਥੀਆਂ ਨੂੰ ਟਾਈਮ ਮੈਨੇਜਮੈਂਟ, ਪ੍ਰੈਸ਼ਰ ਹੈਂਡਲਿੰਗ ਅਤੇ ਸਹੀ ਕਰੀਅਰ ਦੀ ਚੋਣ ਸਬੰਧੀ ਕੀਤਾ ਜਾਗਰੂਕ

17 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਦੇ ਸਹਿਯੋਗ ਨਾਲ ਰਿਆਤ ਮੈਨੇਜਮੈਂਟ ਕਾਲਜ ਹੁਸ਼ਿਆਰਪੁਰ ਅਤੇ ਮਾਊਂਟ ਕਾਰਮਲ ਸਕੂਲ ਭੂੰਗਾ ਦੇ ਵਿਦਿਆਰਥੀਆਂ ਲਈ ਅੱਜ ਦੋ ਵੱਖ-ਵੱਖ ਵਰਕਸ਼ਾਪਾਂ ਲਗਾਈਆਂ ਗਈਆਂ। ਇਸ ਦੌਰਾਨ ਕਰੀਆਰ ਕਾਊਂਸਲਰ ਅਦਿੱਤਿਆ ਰਾਣਾ ਨੇ ਦੱਸਿਆ ਕਿ ਇਨ੍ਹਾਂ ਵਰਕਸ਼ਾਪਾਂ ਦਾ ਮੁੱਖ ਮੰਤਵ ਇਨ੍ਹਾਂ ਵਿਦਿਆਰਥੀਆਂ ਨੂੰ ਟਾਈਮ ਮੈਨੇਜਮੈਂਟ, ਪ੍ਰੈਸ਼ਰ ਹੈਂਡÇਲੰਗ ਅਤੇ ਸਹੀ ਕਰੀਅਰ ਦੀ ਚੋਣ ਸਬੰਧੀ ਜਾਗਰੂਕ ਕਰਨਾ ਹੈ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਸਟਰ ਟ੍ਰੇਨਰ ਅਤੇ ਪਰਸਨੈਲਿਟੀ ਆਰਕੀਟੈਕਟ ਗੌਰਵ ਬਾਲੀ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਮੰਤਵ ਤੈਅ ਕਰਨ ਬਾਰੇ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥਣ ਉਪਰੰਤ ਉਸ ਨੂੰ ਹਾਸਲ ਕਰਨ ਲਈ ਜੀਅ-ਤੋੜ ਮਿਹਨਤ ਕਰਨ ਦਾ ਰਸਤਾ ਚੁਣਨ ਲਈ ਜਾਗਰੂਕ ਕੀਤਾ।
ਇਸ ਉਪਰੰਤ ਲਵਲੀ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ ਕਰੀਅਰ ਗਾਈਡੈਂਸ ਤੋਂ ਵਰੁਣ ਨਈਅਰ ਅਤੇ ਤਰੁਣਦੀਪ ਸਿੰਘ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਪ੍ਰੈਸ਼ਰ ਨੂੰ ਹੈਂਡਲ ਕਰਨ ਦੇ ਨੁਕਤੇ ਦੱਸੇ। ਇਨ੍ਹਾਂ ਵਰਕਸ਼ਾਪਾਂ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਟੀਮ ਮੈਨੇਜਮੈਂਟ ਅਤੇ ਲੀਡਰਸ਼ਿਪ ਸਕਿੱਲਜ਼ ਬਾਰੇ ਜਾਣੂ ਕਰਵਾਇਆ ਗਿਆ। ਰਿਆਤ ਮੈਨੇਜਮੈਂਟ ਕਾਲਜ ਦੇ ਡਾਇਰੈਕਟਰ ਡਾ. ਹਰਿੰਦਰ ਸਿੰਘ ਗਿੱਲ, ਐਚ. ਓ. ਡੀ ਡਾ. ਪਾਰੁਲ ਖੰਨਾ, ਐਸੋਸੀਏਟ ਪ੍ਰੋਫੈਸਰ ਦਮਨਪ੍ਰੀਤ ਕੌਰ ਅਤੇ ਕਰਨਦੀਪ ਵਿਰਦੀ ਨੇ ਦੱਸਿਆ ਕਿ ਇਹ ਸੈਮੀਨਾਰ ਉਨ੍ਹਾਂ ਵੱਲੋਂ ਆਪਣੇ ਬੀ. ਬੀ. ਏ ਫਾਈਨਲ ਅਤੇ ਐਮ. ਬੀਏ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਖਾਸ ਤੌਰ ’ਤੇ ਰੋਜ਼ਗਾਰ ਦਫ਼ਤਰ ਦੀ ਮਦਦ ਨਾਲ ਆਯੋਜਿਤ ਕੀਤਾ ਗਿਆ ਹੈ ਅਤੇ ਇਸ ਸੈਮੀਨਾਰ ਦਾ ਮੰਤਵ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨਾ ਹੈ।
ਇਨ੍ਹਾਂ ਵਰਕਸ਼ਾਪਾਂ ਦੌਰਾਨ ਰਿਆਤ ਮੈਨੇਜਮੈਂਟ ਕਾਲਜ ਹੁਸ਼ਿਆਰਪੁਰ ਅਤੇ ਮਾਊਂਟ ਕਾਰਮਲ ਸਕੂਲ ਭੂੰਗਾ ਦੇ ਸਟਾਫ ਮੈਂਬਰਾਂ ਤੋਂ ਇਲਾਵਾ ਕਰੀਬ 150 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਗੁਰਜੀਤ ਲਾਲ, ਵਰਿੰਦਰ ਕੁਮਾਰ ਅਤੇ ਹੋਰ ਹਾਜ਼ਰ ਸਨ।