ਬਟਾਲਾ (ਅਵਿਨਾਸ਼ ਸ਼ਰਮਾ)
ਵਿਧਾਇਕ ਦੇ ਭਰਾ ਅੰਮ੍ਰਿਤ ਕਲਸੀ, ਚੇਅਰਮੈਨ ਰਵਿੰਦਰ ਮਠਾਰੂ ਸਮੇਤ ਹੋਰ ਆਗੂਆ ਵੱਲੋ ਅਸਾਮ ਤੋਂ ਬਟਾਲਾ ਪਹੁੰਚਣ ਤੇ ਜੋਸ਼ ਭਰਪੂਰ ਸਵਾਗਤ ਤੇ ਸਨਮਾਨ
10 ਅਗਸਤ : ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਰਹਿਨੁਮਾਈ ਹੇਠ ਗਤਕਾ ਐਸੋਸੀਏਸ਼ਨ ਅਸਾਮ ਵੱਲੋਂ ਪੰਜਾਬ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਅਸਾਮ ਵਿਖੇ ਕਰਵਾਈ ਗਈ 7ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ 20 23 ਦੇ ਵਿੱਚ ਭਾਗ ਲੈਂਦਿਆ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਰਜਿ. ਗੁਰਦਾਸਪੁਰ ਦੀ ਹੋਣਹਾਰ ਖਿਡਾਰਣ ਦਿਲਪ੍ਰੀਤ ਕੌਰ ਨੇ ਪੰਜਾਬ ਸੂਬੇ ਦੀ ਟੀਮ ਵਿੱਚ ਖੇਡਦਿਆਂ ਗੋਲਡ ਮੈਡਲ ਜਿੱਤ ਕੇ ਜ਼ਿਲਾ ਗੱਤਕਾ ਐਸੋਸੀਏਸ਼ਨ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੌਰਾਨ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਰਜਿ. ਗੁਰਦਾਸਪੁਰ ਦੇ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਦੀ ਅਗਵਾਈ ਹੇਠ ਗਤਕਾ ਖਿਡਾਰਨ ਦਿਲਪ੍ਰੀਤ ਕੌਰ ਦਾ ਗੋਲਡ ਮੈਡਲ ਜਿੱਤ ਕੇ ਅਸਾਮ ਤੋਂ ਬਟਾਲਾ ਪਹੁੰਚਣ ਤੇ ਰੇਲਵੇ ਸਟੇਸ਼ਨ ਵਿਖੇ ਮੁੱਖ ਮਹਿਮਾਨ ਵਜੋਂ ਸ਼ਾਮਲ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨੌਜਵਾਨ ਭਰਾ ਅਤੇ ਆਪ ਦੇ ਸੀਨੀਅਰ ਨੇਤਾ ਅੰਮ੍ਰਿਤ ਕਲਸੀ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਆਪ ਦੇ ਨੇਤਾ ਗੁਰਪ੍ਰੀਤ ਸਿੰਘ ਰਾਜੂ ਗਿੱਲ, ਸਰਪੰਚ ਰਜਿੰਦਰ ਸਿੰਘ ਰਾਜੂ ਰੰਗੀਲਪੁਰ, ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਬਲਬੀਰ ਸਿੰਘ ਬਿੱਟੂ, ਸਮਾਜ ਸੇਵੀ ਜੋਗਿੰਦਰ ਅੰਗੂਰਾਲਾ, ਐਸੋਸੀਏਸ਼ਨ ਦੇ ਆਗੂ ਰਜਿੰਦਰ ਸਿੰਘ ਹੈਪੀ, ਹਰਵਿੰਦਰ ਸਿੰਘ ਟਿੰਕੂ, ਇੰਦਰਪ੍ਰੀਤ ਸਿੰਘ ਰਿੱਕੀ, ਪ੍ਰਧਾਨ ਪੱਪੂ ਮਠਾਰੂ, ਯੂਥ ਆਗੂ ਟਿੰਕੂ ਮਠਾਰੂ , ਤੇ ਦਿਲਪ੍ਰੀਤ ਦੇ ਪਿਤਾ ਜੋਗਿੰਦਰ ਸਿੰਘ, ਮਾਤਾ ਪਰਮਜੀਤ ਕੌਰ ਸਮੇਤ ਹੋਰ ਆਗੂਆਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਨੈਸ਼ਨਲ ਜੇਤੂ ਖਿਡਾਰਣ ਦਿਲਪ੍ਰੀਤ ਕੌਰ, ਪ੍ਰਧਾਨ ਹਰਮਿੰਦਰ ਸਿੰਘ ਤੇ ਬਲਜਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਜ਼ਿਲਾ ਗੱਤਕਾ ਐਸੋਸੀਏਸ਼ਨ ਦੇ
ਚੇਅਰਮੈਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਦਿਲਪ੍ਰੀਤ ਕੌਰ
ਨੇ ਪਹਿਲਾਂ ਸਟੇਟ ਪੱਧਰ ਦੀ ਗਤਕਾ ਚੈਂਪੀਅਨਸ਼ਿਪ ਵਿਚ ਮੱਲਾਂ ਮਾਰੀਆਂ। ਜਿਸ ਤੋਂ ਬਾਅਦ ਦਿਲਪ੍ਰੀਤ ਕੌਰ ਦੀ ਚੋਣ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੇ ਲਈ ਕੀਤੀ ਗਈ। ਚੇਅਰਮੈਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਅਸਾਮ ਦੇ ਵਿੱਚ ਹੋਈ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੇ ਵਿੱਚ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਤੇ ਸੀਨੀਅਰ ਆਈ ਪੀ ਐਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਅਤੇ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸੱਕਤਰ ਬਲਜਿੰਦਰ ਸਿੰਘ ਤੂਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਿਨਾ ਨੇ ਅਸਾਮ ਗਤਕਾ ਐਸੋਸੀਏਸ਼ਨ ਦੇ ਆਗੂਆ ਨਾਲ ਮਿਲ ਕੇ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ। ਜਦਕਿ ਇਸ ਨੈਸ਼ਨਲ ਚੈਂਪੀਅਨਸ਼ਿਪ ਦੇ ਵਿੱਚ ਦੇਸ਼ ਭਰ ਦੇ 22 ਸੂਬਿਆਂ ਤੋਂ ਟੀਮਾਂ ਅਤੇ ਗੱਤਕਾ ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਸਥਾਨਕ ਇਤਿਹਾਸਕ ਗੁਰਦੁਆਰਾ ਸਤਕਰਤਾਰੀਆਂ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਮੈਨੇਜਰ ਮਨਜੀਤ ਸਿੰਘ ਅਤੇ ਹੋਰ ਪ੍ਰਬੰਧਕਾਂ ਵੱਲੋਂ ਦਿਲਪ੍ਰੀਤ ਕੌਰ ਨੂੰ ਸਿਰਪਾਓ ਭੇਂਟ ਕੀਤੇ ਗਏ। ਜਦਕਿ ਗੁਰਦੁਆਰਾ ਸਿੰਘ ਸਭਾ ਸਿਨੇਮਾ ਰੋਡ ਦੇ ਪ੍ਰਬੰਧਕ ਬਲਦੀਪ ਸਿੰਘ ਮਠਾੜੂ, ਗੁਰਬਚਨ ਸਿੰਘ ਸੋਹਲ ਅਤੇ ਹੋਰ ਆਗੂਆਂ ਵੱਲੋਂ ਵੀ ਦਿਲਪ੍ਰੀਤ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਹੋਰ ਵੀ ਇਲਾਕਾ ਨਿਵਾਸੀ ਹਾਜਰ ਸਨ।
ਕੈਪਸ਼ਨ…ਜਿਲਾ ਗਤਕਾ ਐਸੋਸੀਏਸ਼ਨ ਦੀ ਖਿਡਾਰਨ ਦਿਲਪ੍ਰੀਤ ਕੌਰ ਦਾ ਸਵਾਗਤ ਤੇ ਸਨਮਾਨ ਕਰਦੇ ਹੋਏ ਅੰਮ੍ਰਿਤ ਕਲਸੀ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਆਗੂ।








