Prime Punjab Times

Latest news
ਪੁਲਿਸ ਵੱਲੋਂ ਆਨਲਾਈਨ ਠੱਗੀ ਦੇ ਮਾਮਲਿਆਂ ਵਿੱਚ ਵੱਡੀ ਸਫਲਤਾ — ਪੀੜਤਾਂ ਨੂੰ ਵਾਪਸ ਕਰਵਾਏ 14 ਲੱਖ 34 ਹਜ਼ਾਰ ਰੁਪਏ : DS... ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ  ਦਿਵਸ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ... ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਧਾਰਮਿਕ ਪ੍ਰੀਖਿਆ 'ਚੋਂ ਸਟੇਟ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ  KMS ਕਾਲਜ ਵਿਖੇ ਲੇਖ ਲਿੱਖਣ ਅਤੇ ਪੋਸਟਰ ਬਣਾਉਣ ਦੀਆਂ ਪ੍ਰਤੀਯੋਗਿਤਾਵਾਂ ਕਰਵਾਈਆਂ ਗਈਆਂ     ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ 'ਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ,ਪਿਸਤੌਲ ਬਰਾਮਦ ਬਲਾਕ ਪੱਧਰੀ ਖੇਡਾਂ 'ਚ ਵਿਦਿਆਰਥੀਆਂ ਦਾ ਓਵਰ ਆਲ ਟਰਾਫੀ ਤੇ ਕਬਜ਼ਾ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ 'ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ - SSP ਸੰਦੀਪ ਕੁਮਾਰ ਮਲਿਕ गन्नौर आश्रम में पूजनीय आनंद मूर्ति गुरु माँ जी के पावन सान्निध्य में शाम के अवसर पर पौधारोपण कार्यक... 35ਵਾਂ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਸ਼੍ਰੀ ਵਿਸ਼ਵਕਰਮਾ ਮੰਦਿਰ,ਗੜ੍ਹਦੀਵਾਲਾ ਵਿਖੇ ਸ਼ਰਧਾਪੂਰਵਕ ਮਨਾਇਆ KMS ਕਾਲਜ ਵਿਖੇ ਦੀਵਾਲੀ ਮੌਕੇ ਰੰਗੋਲੀ ਪ੍ਰਤੀਯੋਗਿਤਾ ਦਾ ਆਯੋਜਨ - ਡਾਇਰੈਕਟਰ ਡਾ. ਮਾਨਵ ਸੈਣੀ

Home

ADVERTISEMENT
You are currently viewing ਜ਼ਿਲ੍ਹਾ ਸਿਹਤ ਅਫ਼ਸਰ ਨੇ ਵੱਖ-ਵੱਖ ਥਾਵਾਂ ਤੋਂ ਲਏ ਖਾਣ-ਪੀਣ ਵਾਲੇ ਪਦਾਰਥਾਂ ਦੇ 10 ਸੈਂਪਲ

ਜ਼ਿਲ੍ਹਾ ਸਿਹਤ ਅਫ਼ਸਰ ਨੇ ਵੱਖ-ਵੱਖ ਥਾਵਾਂ ਤੋਂ ਲਏ ਖਾਣ-ਪੀਣ ਵਾਲੇ ਪਦਾਰਥਾਂ ਦੇ 10 ਸੈਂਪਲ

ਹੁਸ਼ਿਆਰਪੁਰ(ਬਿਊਰੋ) 

ਕਿਹਾ, ਜ਼ਿਲ੍ਹੇ ’ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਤੇ ਸਟੈਂਡਰਡ ਐਕਟ-2006

ਹਰ ਛੋਟੇ ਤੋਂ ਵੱਡੇ ਫੂਡ ਬਿਜ਼ਨੈਸ ਆਪਰੇਟਰ ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ

12 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਮਾਹਿਲਪੁਰ ਤੇ ਸੈਲਾ ਖੁਰਦ ਵਿਚ ਚੈਕਿੰਗ ਦੌਰਾਨ ਵੱਖ-ਵੱਖ ਥਾਵਾਂ ਤੋਂ ਖਾਣ-ਪੀਣ ਵਾਲੇ ਪਦਾਰਥਾਂ ਦੇ 10 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ ਖਿਲਾਫ਼ ਫੂਡ ਸੇਫਟੀ ਤੇ ਸਟੈਂਡਰਡ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਸਾਕਾਰ ਕੀਤਾ ਜਾ ਸਕੇ।

ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਮਾਂ ਦੁਰਗਾ ਡੇਅਰੀ ਮਾਹਿਲਪੁਰ ਤੋਂ ਖੁੱਲ੍ਹੇ ਦੁੱਧ, ਦੇਸੀ ਘਿਓ, ਹੁੰਦਰ ਮਿਲਕ ਬਾਰ ਅਤੇ ਕਨਫੈਕਸ਼ਨਰੀ ਮਾਹਿਲਪੁਰ ਤੋਂ ਪਨੀਰ ਤੇ ਬਿਸਕੁੱਟ ਤੋਂ ਇਲਾਵਾ ਸੈਲਾ ਖੁਰਦ ਵਿਚ ਰਿਓੜੀ, ਚਾਹ ਪੱਤੀ, ਸਰੋਂ ਦਾ ਤੇਲ, ਅਲਸੀ, ਮੂੰਗੀ ਦੀ ਦਾਲ ਅਤੇ ਦੇਸੀ ਘਿਊ ਦੇ ਸੈਂਪਲ ਲਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਤੇ ਸ਼ੁੱਧ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਵੀਰ ਸਿੰਘ ਨੇ ਕਿਹਾ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜ਼ਨੈਸ ਆਪਰੇਟਰ (ਐਫ.ਬੀ.ਓ) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।

error: copy content is like crime its probhihated