Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਜ਼ਿਲ੍ਹਾ ਸਿਹਤ ਅਫ਼ਸਰ ਨੇ 5 ਥਾਵਾਂ ਤੋਂ ਖਾਦ ਪਦਾਰਥਾਂ ਦੇ ਲਏ 11 ਸੈਂਪਲ

ਜ਼ਿਲ੍ਹਾ ਸਿਹਤ ਅਫ਼ਸਰ ਨੇ 5 ਥਾਵਾਂ ਤੋਂ ਖਾਦ ਪਦਾਰਥਾਂ ਦੇ ਲਏ 11 ਸੈਂਪਲ

ਹੁਸ਼ਿਆਰਪੁਰ (ਬਿਊਰੋ) 
ਕਿਹਾ, ਜ਼ਿਲ੍ਹੇ ’ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਅਤੇ ਸਟੈਂਡਰਡ ਐਕਟ-2006
ਹਰ ਛੋਟੇ ਤੇ ਵੱਡੇ ਫੂਡ ਬਿਜਨੈਸ ਓਪਰੇਟਰ ਲਈ ਰਜਿਸਟਰੇਸ਼ਨ ਜਾਂ ਲਾਇਸੈਂਸ ਜ਼ਰੂਰੀ
29 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਹੁਸ਼ਿਆਰਪੁਰ ਦੀਆਂ ਵੱਖ ਵੱਖ ਥਾਵਾਂ ਤੋਂ ਖਾਦ ਪਦਾਰਥਾਂ ਦੇ 11 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ ਖਿਲਾਫ਼ ਫੂਡ ਸੇਫਟੀ ਤੇ ਸਟੈਂਡਰਡ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਸਾਕਾਰ ਕੀਤਾ ਜਾ ਸਕੇ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ਰੋਡ ਤੇ ਅੱਡਾ ਦੁਸੜਕਾ ਦੇ ਬੇਲਣੇ ਤੋਂ ਗੁੜ ਅਤੇ ਸ਼ੱਕਰ, ਸ਼ਾਮਚੁਰਾਸੀ ਰੋਡ ਤੇ ਪਿੰਡ ਢੱਡੇ ਫਤਿਹ ਸਿੰਘ ਦੇ ਬੇਲਣੇ ਤੋਂ ਗੁੜ ਅਤੇ ਸ਼ੱਕਰ, ਪਿੰਡ ਪਥਰਾਲੀਆ ਦੇ ਦੋ ਵੱਖ-ਵੱਖ ਬੇਲਣੀਆਂ ਤੋਂ ਗੁੜ- ਸ਼ੱਕਰ ਦੇ ਦੋ-ਦੋ ਤੇ ਚੀਨੀ ਦਾ ਇੱਕ ਸੈਂਪਲ ਅਤੇ ਫਗਵਾੜਾ ਚੌਂਕ ਹੁਸ਼ਿਆਰਪੁਰ ਤੋਂ ਪੈਟੀ, ਰਸ ਅਤੇ ਕੁਲਚੇ ਦਾ ਸੈਂਪਲ ਲਿਆ। ਉਨ੍ਹਾਂ ਕਿਹਾ ਕਿ ਇਹ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਤੇ ਸ਼ੁੱਧ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਵੀਰ ਸਿੰਘ ਨੇ ਕਿਹਾ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜ਼ਨੈਸ ਆਪਰੇਟਰ (ਐਫ.ਬੀ.ਓ) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।