Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਸਿਹਤ ਅਫ਼ਸਰ ਨੇ 5 ਥਾਵਾਂ ਤੋਂ ਖਾਦ ਪਦਾਰਥਾਂ ਦੇ ਲਏ 13 ਸੈਂਪਲ

ਜ਼ਿਲ੍ਹਾ ਸਿਹਤ ਅਫ਼ਸਰ ਨੇ 5 ਥਾਵਾਂ ਤੋਂ ਖਾਦ ਪਦਾਰਥਾਂ ਦੇ ਲਏ 13 ਸੈਂਪਲ

ਹੁਸ਼ਿਆਰਪੁਰ (ਬਿਊਰੋ) 

–ਕਿਹਾ, ਜ਼ਿਲ੍ਹੇ ’ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਅਤੇ ਸਟੈਂਡਰਡ ਐਕਟ-2006

–ਹਰ ਛੋਟੇ ਤੇ ਵੱਡੇ ਫੂਡ ਬਿਜਨੈਸ ਓਪਰੇਟਰ ਲਈ ਰਜਿਸਟਰੇਸ਼ਨ ਜਾਂ ਲਾਇਸੈਂਸ ਜ਼ਰੂਰੀ

24 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਦੇ ਵੱਖ-ਵੱਖ ਥਾਵਾਂ ਤੋਂ ਖਾਣ-ਪੀਣ ਵਾਲੇ ਪਦਾਰਥਾਂ ਦੇ 13 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ ਖਿਲਾਫ਼ ਫੂਡ ਸੇਫਟੀ ਤੇ ਸਟੈਂਡਰਡ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਸਾਕਾਰ ਕੀਤਾ ਜਾ ਸਕੇ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਸ਼ਹਿਰ ਵਿਚ ਤਿਆਰ ਹੋਏ ਛੋਲੇ, ਰਾਮ ਕਲੋਨੀ ਕੈਂਪ ਤੋਂ ਗਰੀਨ ਚੱਟਨੀ, ਤਿਆਰ ਕੀਤੀ ਹੋਈ ਗਰੇਵੀ, ਮਾਹਿਲਪੁਰ ਤੋਂ ਰੋਸਟਰ ਛੋਲੇ, ਰੇਵੜੀ, ਚਾਹ ਪੱਤੀ, ਗੜ੍ਹਸ਼ੰਕਰ ਤੋਂ ਸਮੌਸਾ, ਰੱਸ ਅਤੇ ਲੱਡੂ, ਸਤਨੌਰ ਤੋਂ ਰਸਗੂਲੇ, ਛੋਲਿਆਂ ਦੀ ਦਾਲ ਅਤੇ ਰਾਜਮਾਂਹ ਦੇ ਸੈਂਪਲ ਲਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਤੇ ਸ਼ੁੱਧ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਵੀਰ ਸਿੰਘ ਨੇ ਕਿਹਾ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜ਼ਨੈਸ ਆਪਰੇਟਰ (ਐਫ.ਬੀ.ਓ) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।