Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਜ਼ਿਲ੍ਹਾ ਸਿਹਤ ਅਫ਼ਸਰ ਨੇ 6 ਥਾਵਾਂ ਤੋਂ ਗੁੜ ਅਤੇ ਸ਼ੱਕਰ ਦੇ ਲਏ 11 ਸੈਂਪਲ

ਜ਼ਿਲ੍ਹਾ ਸਿਹਤ ਅਫ਼ਸਰ ਨੇ 6 ਥਾਵਾਂ ਤੋਂ ਗੁੜ ਅਤੇ ਸ਼ੱਕਰ ਦੇ ਲਏ 11 ਸੈਂਪਲ

ਹੁਸ਼ਿਆਰਪੁਰ (ਬਿਊਰੋ) 
ਕਿਹਾ, ਜ਼ਿਲ੍ਹੇ ’ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਤੇ ਸਟੈਂਡਰਡ ਐਕਟ-2006
ਹਰ ਛੋਟੇ ਤੋਂ ਵੱਡੇ ਫੂਡ ਬਿਜ਼ਨੈਸ ਆਪਰੇਟਰ ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ
21 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਸ਼ੁੱਕਰਵਾਰ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਤੋਂ ਗੁੜ ਅਤੇ ਸ਼ੱਕਰ ਦੇ 11 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ ਖਿਲਾਫ਼ ਫੂਡ ਸੇਫਟੀ ਤੇ ਸਟੈਂਡਰਡ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਸਾਕਾਰ ਕੀਤਾ ਜਾ ਸਕੇ।

ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਸ਼ੁੱਕਰਵਾਰ ਪਿੰਡ ਹਰਦੋਖਾਨਪੁਰ, ਪੰਡੋਰੀ ਖਜੂਰ, ਦੋਸੜਕਾ, ਦੋਸੜਕਾ ਅੱਡੇ ਵਿਖੇ ਤਿੰਨ ਥਾਵਾਂ ਅਤੇ ਫਤਿਹਪੁਰ ਵਿਖੇ ਗੁੜ ਅਤੇ ਸ਼ੱਕਰ ਦੇ ਸੈਂਪਲ ਲਏ ਹਨ।
ਉਨ੍ਹਾਂ ਕਿਹਾ ਕਿ ਇਹ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਤੇ ਸ਼ੁੱਧ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਵੀਰ ਸਿੰਘ ਨੇ ਕਿਹਾ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜ਼ਨੈਸ ਆਪਰੇਟਰ (ਐਫ.ਬੀ.ਓ) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।
error: copy content is like crime its probhihated