Prime Punjab Times

Latest news
ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰਈਆਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1...
ADVERTISEMENT
You are currently viewing ਜ਼ਿਲ੍ਹਾ ਸਿਹਤ ਅਫ਼ਸਰ ਨੇ ਬਨਸਪਤੀ ਘਿਓ ਅਤੇ ਪੈਕਡ ਪੀਣ ਵਾਲੇ ਪਾਣੀ ਦੇ ਲਏ 20 ਸੈਂਪਲ

ਜ਼ਿਲ੍ਹਾ ਸਿਹਤ ਅਫ਼ਸਰ ਨੇ ਬਨਸਪਤੀ ਘਿਓ ਅਤੇ ਪੈਕਡ ਪੀਣ ਵਾਲੇ ਪਾਣੀ ਦੇ ਲਏ 20 ਸੈਂਪਲ

ਹੁਸ਼ਿਆਰਪੁਰ (ਬਿਊਰੋ) 

ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ’ਚ ਜਾਂਚ ਲਈ ਭੇਜੇ
ਕਿਹਾ, ਜ਼ਿਲ੍ਹੇ ‘ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਤੇ ਸਟੈਂਡਰਡ ਐਕਟ-2006
ਹਰ ਛੋਟੇ ਤੇ ਵੱਡੇ ਫੂਡ ਬਿਜਨੈਸ ਓਪਰੇਟਰ ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ

13 ਸਤੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਟੂਟੋਮਜਾਰਾ, ਸੈਲਾ ਖੁਰਦ, ਗੜ੍ਹਸ਼ੰਕਰ, ਹਰਿਆਣਾ, ਭੂੰਗਾ, ਦੋਸੜਕਾ, ਮੁਕੇਰੀਆਂ ਵਿਖੇ ਬਨਸਪਤੀ ਘਿਓ ਅਤੇ ਪੈਕਡ ਪੀਣ ਵਾਲੇ ਪਾਣੀ ਦੇ 20 ਸੈਂਪਲ ਲਏ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰਾਂ ਖਿਲਾਫ਼ ਫੂਡ ਸੇਫਟੀ ਅਤੇ ਸਟੈਂਡਰਡ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਅਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਨਾਲ ਕਾਮਯਾਬ ਕੀਤਾ ਜਾ ਸਕੇ।
ਜ਼ਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਫੂਡ ਸੇਫਟੀ ਅਫ਼ਸਰ ਵਿਜੇ ਕੁਮਾਰ ਨੇ ਟੂਟੋਮਜਾਰਾ, ਸੈਲਾਖੁਰਦ ਅਤੇ ਗੜ੍ਹਸ਼ੰਕਰ ਵਿਚ ਪੈਕਡ ਅਤੇ ਖੁੱਲ੍ਹੇ ਬਨਸਪਤੀ ਘਿਓ ਦੇ 10 ਸੈਂਪਲ ਲਏ। ਇਸੇ ਤਰ੍ਹਾਂ ਉਨ੍ਰਾਂ ਨੇ ਬਹਿਲ ਪ੍ਰੋਵੀਜ਼ਨ ਸਟੋਰ ਹਰਿਆਣਾ ਤੋਂ 3 ਬਨਸਪਤੀ ਘਿਓ, ਨਰਾਇਣ ਕਰਿਆਨਾ ਸਟੋਰ ਭੂੰਗਾ ਤੋਂ 1 ਪੈਕਡ ਪੀਣ ਵਾਲਾ ਪਾਣੀ, ਮਹਿੰਦਰ ਕਰਿਆਨਾ ਸਟੋਰ ਦੁਸੜਕਾ ਤੋਂ 1 ਬਨਸਪਤੀ ਘਿਓ, ਬਲਵੀਰ ਸਵੀਟ ਸ਼ਾਪ ਦੋਸੜਕਾ ਤੋਂ 1 ਬਨਸਪਤੀ ਘਿਓ ਅਤੇ 1 ਪੈਕਡ ਪੀਣ ਵਾਲਾ ਪਾਣੀ, ਬਿਕੂ ਦੀ ਹੱਟੀ ਪੇਪਲ ਮਿੱਲ ਮੁਕੇਰੀਆਂ ਤੋਂ 1 ਬਨਸਪਤੀ ਘਿਓ ਅਤੇ 1 ਪੈਕਡ ਪੀਣ ਵਾਲੇ ਪਾਣੀ ਅਤੇ ਪਵਨ ਕਰਿਆਨਾ ਸਟੋਰ ਪੇਪਰ ਮਿੱਲ ਮੁਕੇਰੀਆਂ ਤੋਂ 1 ਬਨਸਪਤੀ ਘਿਓ ਦਾ ਸੈਂਪਲ ਲਿਆ। ਉਨ੍ਹਾਂ ਕਿਹਾ ਕਿ ਇਹ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਸ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਅਤੇ ਸ਼ੁੱਧ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਅਭਿਨਵ ਤ੍ਰਿਖਾ ਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਿਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜ਼ਨੈਸ ਆਪਰੇਟਰ (ਐਫ.ਬੀ.ਓ) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।

error: copy content is like crime its probhihated