Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਜ਼ਿਲ੍ਹਾ ਸਿਹਤ ਅਫ਼ਸਰ ਨੇ ਬੱਸ ਸਟੈਂਡ ਦੇ ਫੂਡ ਸਟਾਲਾਂ ਸਮੇਤ ਹੋਰਨਾਂ ਥਾਵਾਂ ਤੋਂ ਲਏ 12 ਸੈਂਪਲ

ਜ਼ਿਲ੍ਹਾ ਸਿਹਤ ਅਫ਼ਸਰ ਨੇ ਬੱਸ ਸਟੈਂਡ ਦੇ ਫੂਡ ਸਟਾਲਾਂ ਸਮੇਤ ਹੋਰਨਾਂ ਥਾਵਾਂ ਤੋਂ ਲਏ 12 ਸੈਂਪਲ

ਹੁਸ਼ਿਆਰਪੁਰ (ਬਿਊਰੋ) 

ਬੱਸ ਸਟੈਂਡ ’ਤੇ ਭਾਰੀ ਗਿਣਤੀ ’ਚ ਮਿਆਦ ਪੁੱਗੇ ਕੋਲਡ ਡਰਿੰਕ ਜ਼ਬਤ ਕਰਕੇ ਕਰਵਾਏ ਨਸ਼ਟ
ਬਿਨ੍ਹਾਂ ਰਜਿਸਟਰੇਸ਼ਨ ਵਾਲੇ ਫੂਡ ਸਟਾਲਾਂ ਨੂੰ ਜਾਰੀ ਕੀਤੇ ਨੋਟਿਸ
ਕਿਹਾ, ਜ਼ਿਲ੍ਹੇ ’ਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ
ਸਖਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਅਤੇ ਸਟੈਂਡਰਡ ਐਕਟ-2006
ਹਰ ਛੋਟੇ ਤੇ ਵੱਡੇ ਫੂਡ ਬਿਜਨੈਸ ਓਪਰੇਟਰ ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ

20 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਅੱਜ ਹੁਸ਼ਿਆਰਪੁਰ ਬੱਸ ਸਟੈਂਡ, ਸੈਂਚੁਰੀ ਪਲਾਈਵੁੱਡ ਦੀ ਕੰਟੀਨ ਅਤੇ ਭੀਖੋਵਾਲ ਦੀ ਸਵੀਟ ਸ਼ਾਪ ਤੋਂ ਖਾਧ ਪਦਾਰਥਾਂ ਦੇ 12 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ ਖਿਲਾਫ਼ ਫੂਡ ਸੇਫਟੀ ਤੇ ਸਟੈਂਡਰਡ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਸਾਕਾਰ ਕੀਤਾ ਜਾ ਸਕੇ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਹੁਸ਼ਿਆਰਪੁਰ ਬੱਸ ਸਟੈਂਡ ’ਤੇ ਜੀ.ਐਮ. ਰੋਡਵੇਜ ਜਤਿੰਦਰ ਕੁਮਾਰ ਤੇ ਰੋਡਵੇਜ ਦੇ ਹੋਰ ਸਟਾਫ਼ ਮੈਂਬਰਾਂ ਦੀ ਮੌਜੂਦਗੀ ਵਿਚ ਫੂਡ ਸਟਾਲਾਂ ਨੂੰ ਚੈਕ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਫੂਡ ਸਟਾਲਾਂ ਤੋਂ ਵੱਡੀ ਗਿਣਤੀ ਵਿਚ ਐਕਸਪਾਇਰ ਕੋਲਡ ਡਰਿੰਕ ਜ਼ਬਤ ਕਰਕੇ ਨਸ਼ਟ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟਾਲਾਂ ਵਿਚ ਸਫ਼ਾਈ ਦਾ ਬਿਲਕੁਲ ਧਿਆਨ ਨਹੀਂ ਦਿੱਤਾ ਜਾ ਰਿਹਾ ਸੀ। ਇਸ ਸਬੰਧ ਵਿਚ ਰੋਡਵੇਜ਼ ਅਧਿਕਾਰੀਆਂ ਤੋਂ ਇਲਾਵਾ ਫੂਡ ਸਟਾਲਾਂ ਦੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ’ਤੇ ਐਕਸਪਾਇਰੀ ਡੇਟ ਦਾ ਸਾਮਾਨ ਵੇਚੇ ਜਾਣ ਸਬੰਧੀ ਉਨ੍ਹਾਂ ਨੂੰ ਕਾਫ਼ੀ ਸ਼ਿਕਾਇਤਾਂ ਮਿਲੀਆਂ ਸਨ, ਜਿਸ ਸਬੰਧ ਵਿਚ ਉਨ੍ਹਾਂ ਨੇ ਅੱਜ ਚੈਕਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ’ਤੇ ਰਾਧਾ ਕ੍ਰਿਸ਼ਨ ਕੰਟੀਨ ਵਿਚ ਕੋਲਡ ਡਰਿੰਕ, ਪੈਟੀ ਤੇ ਸਪਰਿੰਗ ਰੋਲ, ਦੁਕਾਨ ਨੰਬਰ 9 ਤੋਂ ਵੈਜ ਸੈਂਡਵਿਚ, ਦੁਕਾਨ ਨੰਬਰ 10 ਤੋਂ ਬ੍ਰੈਡ ਪਕੌੜਾ, ਦੁਕਾਨ ਨੰਬਰ ਤਿੰਨ ਤੋਂ ਸਮੌਸਾ, ਸੈਂਚੁਰੀ ਪਲਾਈਵੁੱਡ ਦੋਲੋਵਾਲ ਦੀ ਕੰਟੀਨ ਤੋਂ ਦਹੀਂ, ਦੁੱਧ, ਬੇਸਨ, ਬਰਫ਼ੀ, ਰਾਇਲ ਸਵੀਟ ਸ਼ਾਪ ਭੀਖੋਵਾਲ ਤੋਂ ਗੁਲਾਬ ਜਾਮੁਨ, ਬਰਫੀ ਅਤੇ ਪੇਸਟਰੀ ਦੇ ਸੈਂਪਲ ਲਏ। ਉਨ੍ਹਾਂ ਕਿਹਾ ਕਿ ਇਹ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਤੇ ਸ਼ੁੱਧ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਵੀਰ ਸਿੰਘ ਨੇ ਕਿਹਾ ਕਿ ਬੱਸ ਸਟੈਂਡ ’ਤੇ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਿਸੇ ਵੀ ਫੂਡ ਬਿਜਨੈਸ ਓਪਰੇਟਰ ਕੋਲ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਾਰਿਆਂ ਨੂੰ ਨੋਟਿਸ ਜਾਰੀ ਕਰਕੇ ਇਕ ਹਫ਼ਤੇ ਅੰਦਰ ਆਪਣੀ ਰਜਿਸਟਰੇਸ਼ ਕਰਵਾਉਣ ਜਾਂ ਲਾਇਸੰਸ ਲੈਣ ਸਬੰਧੀ ਹਦਾਇਤ ਕੀਤੀ ਗਈ ਹੈ। ਜੇਕਰ ਉਨ੍ਹਾਂ ਵਲੋਂ ਨਿਯਮਾਂ ਦੀ ਪਾਲਣਾ ਨਾ ਕੀਤੀ ਗਈ, ਤਾਂ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜ਼ਨੈਸ ਆਪਰੇਟਰ (ਐਫ.ਬੀ.ਓ) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।

error: copy content is like crime its probhihated