Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜ਼ਿਲ੍ਹਾ ਸਿਹਤ ਅਫ਼ਸਰ ਨੇ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ਤੋਂ ਲਏ ਵੱਖ-ਵੱਖ ਵਸਤਾਂ ਦੇ 12 ਸੈਂਪਲ

ਜ਼ਿਲ੍ਹਾ ਸਿਹਤ ਅਫ਼ਸਰ ਨੇ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ਤੋਂ ਲਏ ਵੱਖ-ਵੱਖ ਵਸਤਾਂ ਦੇ 12 ਸੈਂਪਲ

ਹੁਸ਼ਿਆਰਪੁਰ (ਬਿਊਰੋ) 

– ਸੈਂਪਲ ਲੈ ਕੇ ਫੂਡ ਟੈਸਟਿੰਗ ਲੈਬਾਰਟਰੀ ਖਰੜ ’ਚ ਜਾਂਚ ਲਈ ਭੇਜੇ
–ਕਿਹਾ, ਜ਼ਿਲ੍ਹੇ ’ਚ ਮਿਲਾਵਟਖੋਰੀ ਕਿਸੇ ਕੀਮਤ ’ਤੇ ਨਹੀਂ ਹੋਵੇਗੀ ਬਰਦਾਸ਼ਤ
–ਸਖਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਤੇ ਸਟੈਂਡਰਡ ਐਕਟ-2006
–ਹਰ ਛੋਟੇ ਤੋਂ ਵੱਡੇ ਫੂਡ ਬਿਜਨੈਸ ਓਪਰੇਟਰ ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ

12 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਅੱਜ ਹੁਸ਼ਿਆਰਪੁਰ ਵਿਖੇ ਵੱਖ-ਵੱਖ ਥਾਵਾਂ ’ਤੇ ਖਾਧ ਪਦਾਰਥਾਂ ਦੇ 12 ਸੈਂਪਲ ਲਏ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰਾਂ ਖਿਲਾਫ਼ ਫੂਡ ਸੇਫਟੀ ਅਤੇ ਸਟੈਂਡਰਡ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਅਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਨਾਲ ਕਾਮਯਾਬ ਕੀਤਾ ਜਾ ਸਕੇ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਹੁਸ਼ਿਆਰਪੁਰ ਵਿਖੇ ਐਲ.ਕੇ.ਜੀ ਰਿਟੇਲ ਤੋਂ ਛੋਲਿਆਂ ਦੀ ਦਾਲ, ਚਿੱਟੇ ਛੋਲੇ, ਮਾਜ਼ਾ, ਚਿਰਾਗ ਮੁਰਾਦਾਬਾਦੀ ਚਿਕਨ ਕੋਰਨਰ ਤੋਂ ਵੈਜ ਗਰੇਵੀ, ਤਿਆਰ ਹੋਈ ਬਿਰਾਨੀ, ਫਰੈਂਚ ਬੇਕਰੀ ਤੋਂ ਕੁਕੀਜ਼ ਤੇ ਪੇਸਟਰੀ, ਬੀ.ਟੀ.ਵਾਈ ਫੂਡ ਜੰਕਸ਼ਨ ਤੋਂ ਤਿਆਰ ਹੋਇਆ ਮਨਚੂਰਿਅਨ ਅਤੇ ਦਾਲ, ਬੈਂਸ ਡੇਅਰੀ ਅਤੇ ਕਨਫੈਕਸ਼ਨਰੀ ਤੋਂ ਪੋਹਾ, ਵੈਜ ਸੈਂਡਵਿਚ ਅਤੇ ਬਿਸਕੁਟ ਦੇ ਸੈਂਪਲ ਲਏ। ਉਨ੍ਹਾਂ ਕਿਹਾ ਕਿ ਇਸ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਸ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਅਤੇ ਸ਼ੁੱਧ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਿਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜ਼ਨੈਸ ਆਪਰੇਟਰ (ਐਫ.ਬੀ.ਓ) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।