Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਸਿਹਤ ਅਫ਼ਸਰ ਨੇ ਵਰਤੇ ਗਏ ਤੇਲ ਦੇ ਲਏ 10 ਸੈਂਪਲ

ਜ਼ਿਲ੍ਹਾ ਸਿਹਤ ਅਫ਼ਸਰ ਨੇ ਵਰਤੇ ਗਏ ਤੇਲ ਦੇ ਲਏ 10 ਸੈਂਪਲ

ਹੁਸ਼ਿਆਰਪੁਰ (PPT NEWS ) 

ਸਰਵੀਲੈਂਸ ਸੈਂਪਲ ਲੈ ਕੇ ਫੂਡ ਟੈਸਟਿੰਗ ਲੈਬਾਰਟਰੀ ਖਰੜ ’ਚ ਜਾਂਚ ਲਈ ਭੇਜੇ
ਕਿਹਾ, ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਤੇ ਸਟੈਂਡਰਡ ਐਕਟ-2006
ਹਰੇਕ ਛੋਟੇ ਤੇ ਵੱਡੇ ਫੂਡ ਬਿਜ਼ਨੈਸ ਆਪਰੇਟਰ ਲਈ ਰਜਿਸਟ੍ਰੇਸ਼ਨ ਜਾਂ ਲਾਇਸੰਸ ਜ਼ਰੂਰੀ

11 ਅਗਸਤ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੀਆਂ ਵਸਤਾਂ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਨੇ ਹੁਸ਼ਿਆਰਪੁਰ ਅਤੇ ਮਾਹਿਲਪੁਰ ਵਿਖੇ ਚੈਕਿੰਗ ਦੌਰਾਨ ਵਰਤੋਂ ਕੀਤੇ ਗਏ ਤੇਲ ਦੇ 10 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ ਖਿਲਾਫ਼ ਫੂਡ ਸੇਫਟੀ ਤੇ ਸਟੈਂਡਰਡ ਐਕਟ-2006 ਤਹਿਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਨਾਲ ਸਾਕਾਰ ਕੀਤਾ ਜਾ ਸਕੇ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਨਿਊ ਰਾਣਾ ਸਵੀਟਸ ਮਾਹਿਲਪੁਰ ਤੋਂ ਵਰਤੋਂ ਕੀਤੇ ਗਏ ਤੇਲ ਦੇ 2, ਡੋਮਿਨਿਕ ਪੀਜਾ ਮਾਹਿਲਪੁਰ ਤੋਂ 2, ਕ੍ਰਿਪਸ ਕਨਾਡਾ ਮਾਹਿਲਪੁਰ ਤੋਂ 2, ਬਾਈਟਸ ਡਿਲਿਸ਼ਿਯਜ਼ ਮਾਹਿਲਪੁਰ ਤੋਂ 2 ਅਤੇ ਨੈਸਟ ਸਨੈਕ ਬਾਰ ਹੁਸ਼ਿਆਰਪੁਰ ਤੋਂ ਵਰਤੋਂ ਕੀਤੇ ਗਏ ਤੇਲ ਦੇ 2 ਸੈਂਪਲ ਲਏ।
ਉਨ੍ਹਾਂ ਦੱਸਿਆ ਕਿ ਇਹ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਖੇ ਜਾਂਚ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ-ਸੁਥਰੇ ਅਤੇ ਸ਼ੁੱਧ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਸ਼ੁੱਧ ਅਤੇ ਸਾਫ਼-ਸੁਥਰੇ ਖਾਧ ਪਦਾਰਥ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਜ਼ਿਲ੍ਹੇ ਵਿਚ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਜਨ ਹਿੱਤ ਵਿਚ ਸ਼ੁੱਧ ਅਤੇ ਕੁਆਲਿਟੀ ਪਦਾਰਥਾਂ ਦੀ ਵਿਕਰੀ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਬੀਰ ਸਿੰਘ ਨੇ ਕਿਹਾ ਕਿ ਹਰੇਕ ਛੋਟੇ ਤੇ ਵੱਡੇ ਫੂਡ ਬਿਜ਼ਨੈਸ ਆਪਰੇਟਰ (ਐਫ.ਬੀ. ਓਜ਼) ਲਈ ਰਜਿਸਟ੍ਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 12 ਲੱਖ ਰੁਪਏ ਸਾਲਾਨਾ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ. ਓਜ਼ ਲਈ 100 ਰੁਪਏ ਸਾਲਾਨਾ ਰਜਿਸਟ੍ਰੇਸ਼ਨ ਜ਼ਰੂਰੀ ਹੈ ਜਦਕਿ 12 ਲੱਖ ਰੁਪਏ ਸਾਲਾਨਾ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ. ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਐਫ.ਬੀ. ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਵਾਉਣ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾ ਕਰਵਾਉਣ ਅਤੇ ਜਿਨ੍ਹਾਂ ਨੇ ਹਾਲੇ ਤੱਕ ਰਜਿਸਟ੍ਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।