Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਜ਼ਿਲ੍ਹਾ ਸਿਹਤ ਅਫ਼ਸਰ ਦੀ ਟੀਮ ਨੇ ਪੇਠਾ ਫੈਕਟਰੀ ’ਚ ਕੀਤੀ ਜਾਂਚ

ਜ਼ਿਲ੍ਹਾ ਸਿਹਤ ਅਫ਼ਸਰ ਦੀ ਟੀਮ ਨੇ ਪੇਠਾ ਫੈਕਟਰੀ ’ਚ ਕੀਤੀ ਜਾਂਚ

ਹੁਸ਼ਿਆਰਪੁਰ 17 ਸਤੰਬਰ (PPT NEWS) 

: ਹੁਸ਼ਿਆਰਪੁਰ ਸ਼ਹਿਰ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਦੀ ਟੀਮ ਨੇ ਪਿਛਲੇ ਦਿਨੀਂ ਇੱਕ ਪੇਠਾ ਬਣਾਉਣ ਵਾਲੀ ਫੈਕਟਰੀ ਦੀ ਜਾਂਚ ਕੀਤੀ। ਇਸ ਅਭਿਆਨ ਤਹਿਤ ਫੈਕਟਰੀ ਵਿਖੇ ਬਣ ਰਹੇ ਪੇਠੇ ਦੇ ਨਮੂਨੇ ਲਏ ਗਏ ਅਤੇ ਖਰਾਬ ਅਤੇ ਉੱਲੀ ਲੱਗੇ ਪੇਠੇ ਨੂੰ ਮੌਕੇ ’ਤੇ ਨਸ਼ਟ ਕਰਵਾਇਆ ਗਿਆ।

ਟੀਮ ਵਲੋਂ ਲਏ ਗਏ ਪੇਠੇ ਦੇ ਨਮੂਨੇ ਅੱਗੇ ਦੀ ਜਾਂਚ ਲਈ ਫੂਡ ਲੈਬ, ਖਰੜ ਭੇਜੇ ਗਏ ਹਨ। ਜਾਂਚ ਰਿਪੋਰਟ ਦੇ ਆਧਾਰ ’ਤੇ ਸਬੰਧਤ ਫੈਕਟਰੀ ਖਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡ ਐਕਟ, 2006 ਤਹਿਤ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਜਾਂਚ ਦੌਰਾਨ ਪਾਇਆ ਗਿਆ ਫੈਕਟਰੀ ਵਿਚ ਸਫ਼ਾਈ ਦੇ ਪ੍ਰਬੰਧ ਉਚਿਤ ਨਹੀਂ ਸਨ, ਜਿਸ ਤਹਿਤ ਫੈਕਟਰੀ ਪ੍ਰਬੰਧਨ ਨੂੰ ਸੁਧਾਰ ਨੋਟਿਸ ਜਾਰੀ ਕੀਤਾ ਗਿਆ। ਫੈਕਟਰੀ ਨੂੰ ਨਿਰਦੇਸ਼ ਦਿੱਤੇ ਗਏ ਕਿ ਸਫ਼ਾਈ ਵਿਚ ਸੁਧਾਰ ਉਪਰੰਤ ਸਬੰਧਤ ਵਿਭਾਗ ਨੂੰ ਸੂਚਿਤ ਕਰੇ। ਇਸ ਤੋਂ ਇਲਾਵਾ ਖੁੱਲ੍ਹੇ ਪਏ ਸਮਾਨ ਨੂੰ ਢੱਕ ਕੇ ਰੱਖਣ ਦੇ ਸਖਤ ਨਿਰਦੇਸ਼ ਦਿੱਤੇ ਗਏ।

ਸੁਰੱਖਿਆ ਅਤੇ ਸਵੱਛਤਾ ਨੂੰ ਧਿਆਨ ਵਿਚ ਰੱਖਦੇ ਹੋਏ ਫੈਕਟਰੀ ਦੇ ਕਰਮਚਾਰੀਆਂ ਨੂੰ ਕੰਮ ਦੌਰਾਨ ਟੋਪੀ, ਮਾਸਕ ਅਤੇ ਦਸਤਾਨੇ ਪਹਿਨਣ ਦੇ ਨਿਰਦੇਸ਼ ਦਿੱਤੇ ਗਏ। ਟੀਮ ਨੇ ਫੈਕਟਰੀ ਪ੍ਰਬੰਧਨ ਨੂੰ ਇਨ੍ਹਾਂ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਭਵਿੱਖ ਵਿਚ ਕਿਸੇ ਵੀ ਪ੍ਰਕਾਰ ਦੀ ਸਿਹਤ ਸਮੱਸਿਆ ਤੋਂ ਬਚਿਆ ਜਾ ਸਕੇ। ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਨੇ ਦੱਸਿਆ ਕਿ ਵਿਭਾਗ ਵਲੋਂ ਇਸ ਤਰ੍ਹਾਂ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ, ਤਾਂ ਜੋ ਸ਼ਹਿਰ ਵਿਚ ਖਾਣ-ਪੀਣ ਵਾਲੇ ਪਦਾਰਥਾਂ ਦੀ ਗੁਣਵੱਤਾ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ।