Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ

ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ

ਹੁਸ਼ਿਆਰਪੁਰ, 1 ਅਪ੍ਰੈਲ ਪ੍ਰਾਈਮ ਪੰਜਾਬ ਟਾਈਮਜ) 

ਕਣਕ ਦੇ ਨਾੜ ਜਾਂ ਫ਼ਸਲ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ

 : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163  ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਮਸ਼ੀਨ ਦੀ ਇੰਸਪੈਕਸ਼ਨ ਲਾਜ਼ਮੀ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਾ ਵਰਤੀ ਜਾਵੇ। ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

ਜਾਰੀ ਹੁਕਮਾਂ ਅਨੁਸਾਰ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ ਅਤੇ  ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਨੂੰ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿਚ ਨਮੀ ਹੋਣ ਕਰਕੇ ਸਰਕਾਰ ਦੀ ਨਿਰਧਾਰਤ ਮਾਪਦੰਡਾਂ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ। ਅਜਿਹੀ ਕਣਕ ਖਰੀਦ ਏਜੰਸੀਆਂ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਵਿਚ ਬਿਨਾਂ ਵਜ੍ਹਾ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈਂਦਾ ਹੈ ਜਿਸ ਕਰਕੇ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਅਪੀਲ ਕੀਤੀ ਕਿ ਕਣਕ ਦੇ ਨਾੜ ਜਾਂ ਰਹਿੰਦ-ਖੂਹੰਦ ਨੂੰ ਅੱਗ ਨਾ ਲਾਈ ਜਾਵੇ ਜਿਸ ਨਾਲ ਸਾਫ-ਸੁਥਰਾ ਵਾਤਾਵਰਣ ਦੂਸ਼ਿਤ ਹੁੰਦਾ ਹੈ।