Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ

ਹੁਸ਼ਿਆਰਪੁਰ, 25 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ਼) 

: ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀਯਾ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਲਾਜ਼ਮੀ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਾ ਵਰਤੀ ਜਾਵੇ। ਇਹ ਹੁਕਮ 31 ਮਈ 2025 ਤੱਕ ਲਾਗੂ ਰਹੇਗਾ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ।ਇਹ ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਨੂੰ ਕੱਟ ਦਿੰਦੀਆਂ ਹਨ।ਇਸ ਤਰ੍ਹਾਂ ਕਣਕ ਵਿਚ ਨਮੀ ਸਰਕਾਰ ਦੇ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ ਅਤੇ ਖਰੀਦ ਏਜੰਸੀਆਂ ਕਣਕ ਨੂੰ ਖਰੀਦਣ ਤੋ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਵਿਚ ਬਿਨਾਂ ਵਜ੍ਹਾ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈਂਦਾ ਹੈ।