Prime Punjab Times

Latest news
ਪੰਜਾਬ ‘ਚ ਚੱਲੀਆਂ ਤਾਬੜਤੋੜ ਗੋਲੀਆਂ: ਕਬੱਡੀ ਖਿਡਾਰੀ ਸਣੇ ਦੋ ਨੌਜਵਾਨਾਂ ਦੀ ਮੌਤ,ਇਕ ਗੰਭੀਰ ਜ਼ਖਮੀ शार्ट सर्किट होने कारण चलती कार में लगी आग,कार जलकर हुई राख ਲਵਦੀਪ ਸਿੰਘ ਧੂਤ ਸਮੇਤ 8 ਨਾਇਬ ਤਹਿਸੀਲਦਾਰ ਪਦਉੱਨਤ ਹੋਏ, ਬਣੇ ਤਹਿਸੀਲਦਾਰ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ
ADVERTISEMENT
You are currently viewing ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਦੀਨਾਨਗਰ(ਸੁਰਿੰਦਰ ਸਿੰਘ ਸੋਨੀ)

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

7,ਅਕਤੂਬਰ : ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਅੱਜ ਦੀਨਾਨਗਰ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।ਦੀਨਾਨਗਰ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਉਨ੍ਹਾਂ ਦੇ ਨਾਲ ਡੀਐਫਐਸਓ ਨਵਨੀਤ ਕੌਰ, ਸੈਕਟਰੀ ਮਾਰਕੀਟ ਕਮੇਟੀ ਵਿਜੇ ਕੁਮਾਰ,ਵੱਖ ਵੱਖ ਖਰੀਦ ਏਜੰਸੀਆਂ ਦੇ ਇੰਸਪੈਕਟਰ ਗੌਰਵ ਸ਼ਰਮਾ, ਇੰਸਪੈਕਟਰ ਅਮ੍ਰਿਤਪਾਲ ਸਿੰਘ, ਇੰਸਪੈਕਟਰ ਰਜੇਸ਼ ਕੁਮਾਰ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਮਿੰਦਰ ਪਾਲ ਸੈਣੀ ਵੀ ਮੌਜੂਦ ਰਹੇ।

ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਮੰਡੀਆਂ ਵਿੱਚ ਸਰਕਾਰੀ ਪ੍ਰਬੰਧਾਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆ ਵਿੱਚ ਆਪਣੀ ਫਸਲ ਨੂੰ ਸੁਕਾ ਕੇ ਲਿਆਉਣ ਤਾਂ ਕਿ ਉਹਨਾਂ ਨੂੰ ਆਪਣੀ ਫਸਲ ਵੇਚਣ ਵੇਲੇ ਕਿਸੇ ਕਿਸਮ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਔਕੜ ਨਾ ਆਉਣ ਦੇਣ ਅਤੇ ਕਿਸਾਨਾਂ ਦੀ ਫਸਲ ਦੀ ਖਰੀਦ ਅਤੇ ਭੁਗਤਾਨ ਸਮੇਂ ਸਿਰ ਕਰਨਾ ਯਕੀਨੀ ਬਣਾਉਣ। ਇਸ ਮੌਕੇ ਉਨਾਂ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨਾਂ ਦੀਆਂ ਮੁਸਕਿਲਾਂ ਜਾਣ ਕੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।ਇਸ ਮੌਕੇ ਤੇ ਟਰੱਕ ਯੂਨੀਅਨ ਦੀਨਾਨਗਰ ਦੇ ਪ੍ਰਧਾਨ ਲਖਵੀਰ ਸਿੰਘ ਲਾਡੀ,ਸੀਨੀਅਰ ਆਪ ਆਗੂ ਪਰਦੀਪ ਠਾਕੁਰ,ਵਿਜੇ ਕੁਮਾਰ,ਵਰਿੰਦਰ ਕਪੂਰ,ਰਜਿੰਦਰ ਮਗਰਾਲਾ, ਬਚਿੱਤਰ ਸਿੰਘ ਮੰਨਾ, ਸੁਖਬੀਰ ਸਿੰਘ ਦੱਤਾ ਅਤੇ ਆੜਤੀ ਗੁਰਨਾਮ ਸਿੰਘ ਵੀ ਮੌਜੂਦ ਸਨ।

error: copy content is like crime its probhihated