Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਸਵੰਤ ਰਾਏ ‘ਰਾਗ ਸਾਹਿਤ ਪੁਰਸਕਾਰ’ ਨਾਲ ਸਨਮਾਨਿਤ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਸਵੰਤ ਰਾਏ ‘ਰਾਗ ਸਾਹਿਤ ਪੁਰਸਕਾਰ’ ਨਾਲ ਸਨਮਾਨਿਤ

ਹੁਸ਼ਿਆਰਪੁਰ, 26 ਫਰਵਰੀ (ਬਿਊਰੋ) 

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਬਤੌਰ ਖੋਜ ਅਫ਼ਸਰ-ਕਮ-ਜ਼ਿਲ੍ਹਾ ਭਾਸ਼ਾ ਅਫ਼ਸਰ ਸੇਵਾ ਨਿਭਾਅ ਰਹੇ ਡਾ. ਜਸਵੰਤ ਰਾਏ ਨੂੰ ਇੰਦਰਜੀਤ ਸਿੰਘ ਪੁਰੇਵਾਲ ਅਤੇ ਕਾਫ਼ਲਾ ਰਾਗ ਵਲੋਂ ਮਾਂ ਬੋਲੀ ਪੰਜਾਬੀ ਦੀ ਸੇਵਾ ਵਿਚ ਨਿਗਰਤਾ ਨਾਲ ਨਿਭਣ ਬਦਲੇ ‘ਰਾਗ ਸਾਹਿਤ ਪੁਰਸਕਾਰ’ ਮਿਲਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧਾਈ ਦਿੱਤੀ ਗਈ। ਇਸ ਪੁਰਸਕਾਰ ਵਿਚ ਗਿਆਰਾਂ ਹਜ਼ਾਰ ਰੁਪਏ ਦੀ ਨਕਦ ਰਾਸ਼ੀ, ਸਨਮਾਨ ਪੱਤਰ ਅਤੇ ਫੁਲਕਾਰੀ ਸ਼ਾਮਿਲ ਹੈ। ਡਾ. ਜਸਵੰਤ ਰਾਏ ਪੰਜਾਬੀ ਭਾਸ਼ਾ ਦੀ ਪੂਰੀ ਪ੍ਰਤੀਬੱਧਤਾ ਅਤੇ ਤਨਦੇਹੀ ਨਾਲ ਸੇਵਾ ਕਰਨ ਵਿਚ ਜੁਟੇ ਹੋਏ ਹਨ। ਪੀ.ਐੱਚ.ਡੀ ਤੱਕ ਦੀ ਸਿੱਖਿਆ ਪ੍ਰਾਪਤ ਕਰਨ ਉਪਰੰਤ ਉਨ੍ਹਾਂ ਨੇ ਪੰਜਾਬੀ ਲੋਕ ਕਥਾਵਾਂ ’ਤੇ ਗੌਲਣਯੋਗ ਕਾਰਜ ਕੀਤਾ ਹੈ। ਉਨ੍ਹਾਂ ਨੇ ਗ਼ਦਰ ਲਹਿਰ, ਆਦਿ ਧਰਮ ਲਹਿਰ, ਰਾਮਾਸਾਮੀ ਪੇਰੀਆਰ ਅਤੇ ਲੋਕਧਾਰਾ ਵਿਚ ਵੀ ਵੱਡਾ ਕੰਮ ਕੀਤਾ ਹੈ। ਹੁਣ ਤੱਕ ਉਨ੍ਹਾਂ ਨੇ 12 ਕਿਤਾਬਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਈਆਂ ਹਨ। ਉਨ੍ਹਾਂ ਦੇ ਯੋਗਦਾਨ ਬਦਲੇ ਸਿੱਖਿਆ ਵਿਭਾਗ ਵੱਲੋਂ ਸਟੇਟ ਅਵਾਰਡ, ਗਵਰਨਰ ਪੰਜਾਬ ਵਲੋਂ ਸੰਵਿਧਾਨ ਅਵਾਰਡ ਤੋਂ ਇਲਾਵਾ ਅਨੇਕਾਂ ਸਮਾਜਿਕ ਅਤੇ ਸਾਹਿਤਕ ਸੰਸਥਾਵਾਂ ਵਲੋਂ ਵੀ ਸਨਮਾਨਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਵਿੱਖ ਵਿਚ ਵੀ ਡਾ. ਜਸਵੰਤ ਰਾਏ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਵਿਚ ਹੋਰ ਆਹਲਾ ਲਿਖਤਾਂ ਦੀ ਉਮੀਦ ਹੈ। ਇਸ ਸਮੇਂ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਨੇ ਵੀ ਡਾ. ਜਸਵੰਤ ਰਏ ਨੂੰ ਰਾਗ ਸਾਹਿਤ ਪੁਰਸਕਾਰ ਲਈ ਵਿਸ਼ੇਸ਼ ਵਧਾਈ ਦਿੱਤੀ।