Prime Punjab Times

Latest news
ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਮੈਡੀਕਲ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਮੈਡੀਕਲ ਕੈਂਪ

ਹੁਸਿ਼ਆਰਪੁਰ (ਬਿਊਰੋ) 

13 ਜੂਨ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ   ਸੀ. ਜੇ. ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਅੱਜ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੈਡੀਕਲ ਕੈਂਪ ਦੌਰਾਨ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਡਾ. ਰੁਪਿੰਦਰਜੀਤ ਸਿੰਘ , ਡਾ ਬਲਜੀਤ, ਡਾ. ਨੇਹਾ, ਡਾ ਪਰਮਿੰਦਰ ਕੋਰ, ਡਾ  ਗਗਨਦੀਪ ਕੌਰ ਫਾਰਮੇਸੀ ਡਾ ਬਲਕਾਰ ਸਿੰਘ ਅਤੇ ਫਾਰਮੇਸੀ ਡਾ ਅਮਰਦੀਪ ਸ਼ਰਮਾ ਵਲੋਂ ਜੇਲ੍ਹ ਵਿੱਚ ਬੰਦ 170 ਹਵਾਲਾਤੀਆਂ/ਕੈਦੀ ਮਰੀਜਾਂ ਦਾ ਫਰੀ ਚੈਕਅੱਪ ਕੀਤਾ ਗਿਆ ਜਿਵੇ ਕਿ ਬੁਖਾਰ, ਖਾਂਸੀ, ਜੁਕਾਮ, ਈ।ਐਨ।ਟੀ ਦੇ ਰੋਗਾਂ, ਛਾਤੀ ਅਤੇ ਹੋਰ ਬਿਮਾਰੀਆਂ ਦਾ ਚੈਕਅੱਪ ਕੀਤਾ ਗਿਆ। ਡਾਕਟਰਾਂ ਦੀ ਟੀਮ ਵਲੋਂ ਚੈਕਅੱਪ ਦੌਰਾਨ ਹਵਾਲਾਤੀਆਂ ਤੇ ਕੈਦੀ ਮਰੀਜ਼ਾ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕੀਤੀਆਂ ਗਈਆਂ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਪ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਇਹ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਤਾਂ ਜੋ ਹਵਾਲਾਤੀਆਂ ਤੇ ਕੈਦੀਆਂ ਦਾ ਬਿਮਾਰੀਆਂ ਤੋ ਬਚਾਅ ਹੋ ਸਕੇ।  ਅਪਰਾਜਿਤਾ ਜੋਸ਼ੀ ਵਲੋਂ ਮਹਿਲਾ ਕੈਦੀਆਂ ਦੇ ਬੈਰਕ ਦਾ ਵੀ ਦੋਰਾ ਕੀਤਾ ਤੇ ਉਨ੍ਹਾਂ ਨੂੰ ਨਾਲਸਾ  ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।  ਇਸ ਮੌਕੇ ਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,  ਹੁਸ਼ਿਆਰਪੁਰ ਦੇ ਨਾਲ ਸਰਬਜੀਤ ਸਿੰਘ, ਡਿਪਟੀ ਸੂਪਰਡੈਂਟ, ਅਮ੍ਰਿੰਤਪਾਲ ਡਿਪਟੀ ਸੂਪਰਡੈਂਟ, ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ  ਦੇ ਕੋਆਰਡੀਨੇਟਰ ਜਸਵਿੰਦਰ ਸਿੰਘ ਤੇ ਪਵਨ ਕੁਮਾਰ ਪੈਰਾ ਲੀਗਲ ਵਲੰਟੀਅਰ ਵੀ ਹਾਜ਼ਰ ਸਨ।

                  ਇਸ ਤੋਂ ਇਲਾਵਾ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,  ਹੁਸ਼ਿਆਰਪੁਰ ਵਲੋ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ  ਪੈਟੀ ਓਫੈਂਸਸ (petty offences) ਸਬੰਧੀ ਕੈਂਪ ਕੋਰਟ ਲਗਾਈ ਗਈ, ਜਿਸ ਵਿੱਚ 05 ਕੇਸਾਂ ਨੂੰ ਮੌਕੇ ’ਤੇ ਸੈਟਲ ਕੀਤੇ ਗਏ।    ਇਸ ਮੌਕੇ ’ਤੇ ਮਿਤੀ 09.09.2023 ਨੂੰ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਕਚਿਹਰੀਆਂ ਵਿਖੇ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਬਾਰੇ ਦੱਸਿਆ ਗਿਆ।