Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਵਾਮੀ ਸਰਵਾਨੰਦ ਗਿਰੀ ਲਾਅ ਕਾਲਜ ਜਹਾਨਖੇਲਾਂ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸਮਾਗਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਵਾਮੀ ਸਰਵਾਨੰਦ ਗਿਰੀ ਲਾਅ ਕਾਲਜ ਜਹਾਨਖੇਲਾਂ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸਮਾਗਮ

ਹੁਸ਼ਿਆਰਪੁਰ ਬਿਊਰੋ) 

20 ਅਕਤੂਬਰ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਸਵਾਮੀ ਨੰਦ ਗਿਰੀ ਲਾਅ ਕਾਲਜ ਜਹਾਨਖੇਲਾਂ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਨੁੱਕੜ ਨਾਟਕ ਰਾਹੀਂ ਦਰਸਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਅਸਲ ਜੀਵਨ ਵਿਚ ਹੋਣ ਵਾਲੀ ਅਦਾਲਤੀ ਕਾਰਵਾਈ ਬਾਰੇ ਵੀ ਜਾਣੂ ਕਰਵਾਇਆ ਗਿਆ। ਇਯ ਦੇ ਨਾਲ ਹੀ ਨਾਲਸਾ ਸਕੀਮ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸੀ. ਜੇ. ਐਮ ਅਪਰਾਜਿਤਾ ਜੋਸ਼ੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਮੁਹਿੰਮ 31 ਅਕਤੂਬਰ ਤੱਕ ਚਲਾਈ ਜਾ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਲੀਗਲ ਏਡ ਡਿਫੈਂਸ ਕਾਊਂਸਲ ਰੂਪਿਕਾ ਠਾਕੁਰ ਨੇ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਅਤੇ ਕਾਨੂੰਨੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵਿਦਿਆਥੀਆਂ ਅਤੇ ਉਥੇ ਮੌਜੂਦ ਵਿਅਕਤੀਆਂ ਤੋਂ ‘ਜ਼ਿੰਦਗੀ ਨੂੰ ਹਾਂ ਕਹੋ, ਨਸ਼ਿਆਂ ਨੂੰ ਨਾਂਹ ਕਹੋ’ ਦਾ ਵਚਨ ਵੀ ਲਿਆ ਗਿਆ। ਇਸ ਮੌਕੇ ਕਰੀਬ 150 ਵਿਦਿਆਰਥੀ ਹਾਜ਼ਰ ਸਨ। ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਇਸ ਮੌਕੇ ਡਾਇਰੈਕਟਰ ਪ੍ਰੋ. ਹਰਮਿੰਦਰ ਸਿੰਘ ਬੈਂਸ, ਡਾ. ਵਿਨੇ ਸ਼ਰਮਾ, ਪ੍ਰੋ. ਸੁਖਬੀਰ ਕੌਰ, ਪ੍ਰੋ. ਦੀਪ, ਪ੍ਰੋ. ਬਲਵਿੰਦਰ ਕੁਮਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੀ. ਐਲ. ਵੀ ਅਨੀਤਾ ਕੁਮਾਰੀ ਹਾਜ਼ਰ ਸਨ।
ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਵੱਲੋਂ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ। ਡਾਕਟਰਾਂ ਦੀ ਟੀਮ ਵੱਲੋਂ ਇਸ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ, ਡਿਪਟੀ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਤੇ ਹੋਰ ਹਾਜ਼ਰ ਸਨ।

error: copy content is like crime its probhihated