Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ‘ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ‘ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ

ਹੁਸ਼ਿਆਰਪੁਰ, 9 ਦਸੰਬਰ (ਪ੍ਰਾਈਮ ਪੰਜਾਬ ਟਾਈਮਜ਼) 

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ  ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ  ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸੰਬੰਧੀ ਜਾਗਰੁਕ ਕਰਨ ਦੇ ਮਨੋਰਥ ਨਾਲ ਨਸ਼ਾ ਛਡਾਊ ਕੇਂਦਰ,ਸਿਵਲ ਹਸਪਤਾਲ, ਹੁਸ਼ਿਆਰਪੁਰ ਅਤੇ ਵੱਖ-ਵੱਖ ਪਿੰਡਾ ਦੇ ਸਰਕਾਰੀ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਜ਼ਸਪਿੰਦਰ ਸਿੰਘ ਪੈਨਲ ਐਡਵੋਕੇਟ, ਰਜਿੰਦਰ ਸਿੰਘ ਪੈਨਲ ਐਡਵੋਕੇਟ, ਪੰਕਜ ਚੌਧਰੀ ਐਡਵੋਕੇਟ/ਸਕੱਤਰ ਬਾਰ, ਸ਼੍ਨਮਰਤਾ ਮਿਨਹਾਸ,  ਸੰਜੀਵ ਜੱਸਲ ਐਡਵੋਕੇਟ/ਵਾਈਸ ਪ੍ਰੈਸੀਡੈਂਟ, ਬ੍ਰਿਜ ਬਾਲਾ ਪੈਨਲ ਐਡਵੋਕੇਟ, ਵਿੰਸੀ ਮਲਿਕ ਪੈਨਲ ਐਡਵੋਕੇਟ, ਵਿਸ਼ਾਲ ਕੁਮਾਰ, ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਸੰਦੀਪ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਅਤੇ ਮਨਵੀਰ ਸਿੰਘ ਪੈਨਲ ਐਡਵੋਕੇਟ ਵੱਲੋਂ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ। ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ਾ ਤਿਆਗ ਕੇ, ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ ਤਾ ਜ਼ੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ— ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ਤੇ ਨਸ਼ਿਆ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ. ਐਕਟ ਦੇ ਕਾਨੂੰਨੀ ਉਪਬੰਦਾ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ।