Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ ਵਰਲਡ ਬੁੱਧਿਸਟ ਫੈਡਰੇਸ਼ਨ ਦੇ ਐਡਵਾਈਜ਼ਰੀ ਬੋਰਡ ਵਿੱਚ ਨਿੱਕੂ ਦਸੂਹਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ਼ਬਦ ਕੀਰਤਨ 'ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ दसूहा के गांव बह मवा के नीरज ने एशियन गेम्स में जीता सिल्वर मैडल,परिवार और गांव में खुशी की लहर ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ ਪਾਬਲਾ ਨੇ ਹੱਡੀਆਂ ਦੀ ਬੀਮਾਰੀਆਂ ਸਬੰਧੀ ਮਰੀਜ਼ਾਂ ਦੀ ਕੀਤੀ ਜਾਂਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਬਾਰੇ ਹਦਾਇਤਾਂ ਜਾਰੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਬਟਾਲਾ ਪਹੁੰਚੇ,SIR ਦੀ ਚੱਲ ਰਹੀ ਪ੍ਰਕਿਰਿਆ ਦਾ ਕੀਤਾ ਰੀਵਿਊ
ADVERTISEMENT
You are currently viewing ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ

ਹੁਸ਼ਿਆਰਪੁਰ 13 ਅਗਸਤ(ਪ੍ਰਾਈਮ ਪੰਜਾਬ ਟਾਈਮਜ) 
• ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਲਿਆ ਜਾਇਜ਼ਾ
• ਆਜ਼ਾਦੀ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਕੌਮੀ ਝੰਡਾ
: ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ, ਪੀ.ਆਰ.ਟੀ.ਸੀ. ਜਹਾਨਖੇਲਾਂ ਮਹਿਲਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, 12 ਪੰਜਾਬ ਬਟਾਲੀਅਨ ਐਨ.ਸੀ.ਸੀ., ਗਰਲਜ਼ ਗਾਈਡ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ, ਸਕਾਊਟਸ ਸਕੂਲ ਆਫ਼ ਐਮੀਨੈਂਸ ਖਵਾਸਪੁਰਹੀਰਾਂ, ਪੀ.ਆਰ.ਟੀ.ਸੀ. ਜਹਾਨਖੇਲਾਂ ਅਤੇ ਪੁਲਿਸ ਲਾਈਨ ਦੇ ਸਾਂਝੇ ਬੈਂਡ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ.ਟੀ. ਸ਼ੋਅ, ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੇ ਨਾਲ-ਨਾਲ ਗਿੱਧਾ-ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਝਲਕ ਰਿਹਾ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਸ਼ਹੀਦਾਂ ਦੇ ਪਰਿਵਾਰਾਂ, ਵੱਖ-ਵੱਖ ਵਿਭਾਗਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਸਮਾਜਿਕ ਕਾਰਜਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਆਦਿ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਫੁੱਲ ਡਰੈੱਸ ਰਿਹਰਸਲ ਉਪਰੰਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਾਰਿਆਂ ਨੂੰ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਹਦਾਇਤ ਕੀਤੀ।
ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ 79 ਸਾਲ ਪੂਰੇ ਹੋ ਚੁੱਕੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ (ਜ) ਸੁਮਿਤ ਮੁਧ, ਐਸ.ਡੀ.ਐਮ. ਪਰਮਪ੍ਰੀਤ ਸਿੰਘ, ਆਰ.ਟੀ.ਓ. ਅਮਨਦੀਪ ਕੌਰ ਘੁੰਮਣ, ਐਸ.ਪੀ. ਨਵਨੀਤ ਕੌਰ, ਐਸ.ਪੀ. ਮਨਪ੍ਰੀਤ ਸ਼ੀਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।