Prime Punjab Times

Latest news
ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ
ADVERTISEMENT
You are currently viewing ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ

ਹੁਸ਼ਿਆਰਪੁਰ 13 ਅਗਸਤ (ਬਿਊਰੋ ) 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਲਿਆ ਜਾਇਜ਼ਾ

ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਲਹਿਰਾਉਣਗੇ ਰਾਸ਼ਟਰੀ ਝੰਡਾ

: ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਨਾਲ ਸਬੰਧਤ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਵੀ ਉਨ੍ਹਾਂ ਨਾਲ ਮੌਜੂਦ ਸਨ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਜਿਥੇ ਪਰੇਡ ਦਾ ਨਿਰੀਖਣ ਕੀਤਾ, ਉਥੇ ਪਰੇਡ ਕਮਾਂਡਰ ਡੀ.ਐਸ.ਪੀ ਮਨਪ੍ਰੀਤ ਕੌਰ ਸ਼ੀਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, 12 ਪੰਜਾਬ ਬਟਾਲੀਅਨ ਐਨਸੀਸੀ, ਸਕਾਊਟਸ, ਗਰਲ ਗਾਈਡਜ਼ ਅਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਮਾਸ ਪੀ.ਟੀ ਸ਼ੋਅ, ਦੇਸ਼ ਭਗਤੀ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਅਤੇ ਗਿੱਧੇ-ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਦਿੱਤੀ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦੀ ਭਾਵਨਾ ਉਮੜ ਰਹੀ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਸ਼ਹੀਦਾਂ ਦੇ ਪਰਿਵਾਰਾਂ, ਵੱਖ-ਵੱਖ ਵਿਭਾਗਾਂ ਵਿਚ ਸ਼ਲਾਘਾਯੋਗ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਸਮਾਜਿਕ ਕਾਰਜਾਂ ਆਦਿ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਤੇ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕਰਨਗੇ। ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਾਰਿਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।

ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਵਧ-ਚੜ੍ਹ ਕੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ 78 ਸਾਲ ਪੂਰੇ ਹੋ ਚੁੱਕੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ, ਆਰ.ਟੀ.ਓ ਅਮਨਦੀਪ ਕੌਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਡੀ.ਆਰ.ਓ ਅਮਨਦੀਪ ਚਾਵਲਾ, ਡੀ.ਡੀ.ਪੀ.ਓ ਸੰਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।