Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਕੱਲ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਕੱਲ

ਹੁਸ਼ਿਆਰਪੁਰ (ਬਿਊਰੋ) 

ਡਿਪਟੀ ਕਮਿਸ਼ਨਰ ਨੇ ਪੁਲਿਸ ਲਾਈਨ ਵਿਖੇ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਤਨਦੇਹੀ ਤੇ ਮਿਹਨਤ ਨਾਲ ਨਿਭਾਉਣ ਦੇ ਦਿੱਤੇ ਨਿਰਦੇਸ਼

ਸੁਰੱਖਿਆ, ਪਾਰਕਿੰਗ ਤੇ ਟੈ੍ਰਫਿਕ ਕੰਟਰੋਲ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ : ਐਸ.ਐਸ.ਪੀ.

23 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਈ ਜਾਵੇਗੀ। ਉਹ ਅੱਜ ਪੁਲਿਸ ਲਾਈਨ ਗਰਾਉਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਇਸ ਦੌਰਾਨ ਵੱਖ-ਵੱਖ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪਦੇ ਹੋਏ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਡਿਊਟੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ’ਤੇ ਜ਼ਿਲ੍ਹਾ ਪੱਧਰੀ ਸਮਾਰੋਹ ਪੁਲਿਸ ਲਾਈਨ ਗਰਾਊਂਡ ਵਿਚ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਜਿਥੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ, ਉਥੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।
ਕੋਮਲ ਮਿੱਤਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਮਾਰੋਹ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਮਾਸ ਪੀ.ਟੀ. ਸ਼ੋਅ ਤੇ ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਸਹੀ ਢੰਗ ਨਾਲ ਕਰਵਾ ਲਈਆਂ ਜਾਣ। ਉਨ੍ਹਾਂ ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪੁਰਸਕਾਰਾਂ ਦੀ ਵੰਡ, ਪ੍ਰਸੰਸਾ ਪੱਤਰਾਂ ਦੀ ਵੰਡ, ਸਟੇਜ ਦੀ ਸਜਾਵਟ, ਪੀਣ ਵਾਲੇ ਪਾਣੀ, ਮੁਢਲੀ ਸਿਹਤ ਸੁਵਿਧਾ, ਪਾਰਕਿੰਗ, ਸਕਿਊਰਿਟੀ ਤੇ ਟ੍ਰੈਫਿਕ ਪ੍ਰਬੰਧ, ਬੈਠਣ ਦੇ ਪ੍ਰਬੰਧ ਸਮੇਤ ਵੱਖ-ਵੱਖ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ, ਬੈਰੀਕੇਡਿੰਗ, ਪਾਰਕਿੰਗ ਤੇ ਟੈ੍ਰਫਿਕ ਕੰਟਰੋਲ ਸਬੰਧੀ ਵਿਸ਼ੇਸ਼ ਤਿਆਰੀਆਂ ਕਰ ਲਈਆਂ ਗਈਆਂ ਹਨ।
ਇਸ ਮੌਕੇ ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ, ਐਸ.ਪੀ. (ਹੈਡਕੁਆਟਰ) ਮਨਜੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।