Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਵੱਖ-ਵੱਖ ਥਾਈਂ ਛਾਪੇਮਾਰੀ

ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਰੋਕਣ ਲਈ ਵੱਖ-ਵੱਖ ਥਾਈਂ ਛਾਪੇਮਾਰੀ

ਹੁਸ਼ਿਆਰਪੁਰ(ਬਿਊਰੋ) 

–ਬਾਲ ਮਜ਼ਦੂਰੀ ਕਰਦੇ 2 ਬੱਚਿਆਂ ਨੂੰ ਚਿਲਡਰਨ ਹੋਮ ਭੇਜਿਆ
–18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੰਮ ਲੈਣਾ ਜਾਂ ਮਜ਼ਦੂਰੀ ਕਰਵਾਉਣਾ ਅਪਰਾਧ : ਡਾ. ਹਰਪ੍ਰੀਤ ਕੌਰ

6 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਬੀਤੇ ਦਿਨੀਂ ਛਾਪੇਮਾਰੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹੁਸ਼ਿਆਰਪੁਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਬਾਲ ਮਜ਼ਦੂਰੀ ਨੂੰ ਰੋਕਣ ਲਈ ਸ਼ਹਿਰ ਦੇ ਮਾਹਿਲਪੁਰ ਅੱਡਾ, ਸੈਸ਼ਨ ਚੌਕ, ਮਾਲ ਰੋਡ, ਸਰਕਾਰੀ ਕਾਲਜ ਚੌਕ ਅਤੇ ਘੰਟਾ ਘਰ ਚੌਕ ਆਦਿ ਵਿਖੇ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਇਕ ਦੁਕਾਨ ’ਤੇ ਦੋ ਬੱਚੇ ਬਾਲ ਮਜ਼ਦੂਰੀ ਕਰਦੇ ਹੋਏ ਪਾਏ ਗਏ, ਜਿਸ ’ਤੇ ਟਾਸਕ ਫੋਰਸ ਵੱਲੋਂ ਦੋਨੋਂ ਬੱਚਿਆਂ ਨੂੰ ਰੈਸਕਿਊ ਕਰਕੇ ਮੈਡੀਕਲ ਕਰਵਾਉਣ ਉਪਰੰਤ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਦੇ ਸਨਮੁੱਖ ਪੇਸ਼ ਕੀਤਾ ਗਿਆ ਅਤੇ ਉਪਰੰਤ ਚਿਲਡਰਨ ਹੋਮ ਵਿਖੇ ਦਾਖਲ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੰਮ ਲੈਣਾ ਜਾਂ ਮਜ਼ਦੂਰੀ ਕਰਵਾਉਣਾ ਅਪਰਾਧ ਹੈ, ਜਿਸ ਲਈ ਸਜ਼ਾਵਾਂ ਦਾ ਪ੍ਰਾਵਧਾਨ ਹੈ ਅਤੇ ਜੇਕਰ ਕੋਈ ਵਿਅਕਤੀ ਬੱਚਿਆਂ ਕੋਲੋਂ ਮਜ਼ਦੁਰੀ ਕਰਵਾਉਂਦਾ ਹੈ, ਤਾਂ ਉਸ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਇਕ ਸਪੈਸ਼ਲ ਮੁਹਿੰਮ ਹੈ ਜੋ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਚਲਾਈ ਜਾ ਰਹੀ ਹੈ। ਇਸ ਮੌਕੇ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਡੀ.ਸੀ.ਪੀ.ਓ ਡਾ. ਹਰਪ੍ਰੀਤ ਕੌਰ ਤੋਂ ਇਲਾਵਾ ਡਿਪਟੀ ਡਾਇਰੈਕਟਰ ਫੈਕਟਰੀਜ਼ ਗੁਰਜੰਟ ਸਿੰਘ, ਸੁਖਜਿੰਦਰ ਸਿੰਘ ਲੀਗਲ ਅਫ਼ਸਰ, ਯੋਗੇਸ਼ ਕੁਮਾਰ ਪ੍ਰੋਟੈਕਸ਼ਨ ਅਫ਼ਸਰ, ਪੰਜਾਬ ਪੁਲਿਸ ਤੋਂ ਭਜਨ ਸਿੰਘ ਐਸ.ਆਈ, ਦਫ਼ਤਰ ਬਾਲ ਭਲਾਈ ਕਮੇਟੀ ਤੋਂ ਮੈਂਬਰ ਅਮਰਦੀਪ ਮਲਿਕ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਤੋਂ ਅਮਿਤ ਕੁਮਾਰ, ਸਿਹਤ ਵਿਭਾਗ ਤੋਂ ਡਾਕਟਰ ਵਿਵੇਕ ਕੁਮਾਰ, ਕਿਰਤ ਵਿਭਾਗ ਤੋਂ ਹਰਵਿੰਦਰ ਸਿੰਘ (ਲੇਬਰ ਇੰਸਪੈਕਟਰ) ਆਦਿ ਹਾਜ਼ਰ ਸਨ।